ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ

Sohilaa ~ The Song Of Praise. Raag Gauree Deepakee, First Mehl:

ਰਾਗ ਗਉੜੀ-ਦੀਪਕੀ ਵਿੱਚ ਗੁਰੂ ਨਾਨਕ ਜੀ ਦੀ ਬਾਣੀ 'ਸੋਹਿਲਾ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ

In that house where the Praises of the Creator are chanted and contemplated

ਜਿਸ (ਸਤਸੰਗ-) ਘਰ ਵਿਚ (ਪਰਮਾਤਮਾ ਦੀ) ਸਿਫ਼ਤ-ਸਾਲਾਹ ਕੀਤੀ ਜਾਂਦੀ ਹੈ ਅਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ, ਜੈ ਘਰਿ = ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ। ਕੀਰਤਿ = ਸਿਫ਼ਤ-ਸਾਲਾਹ। ਆਖੀਐ = ਆਖੀ ਜਾਂਦੀ ਹੈ।

ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥

-in that house, sing Songs of Praise; meditate and remember the Creator Lord. ||1||

(ਹੇ ਜਿੰਦ-ਕੁੜੀਏ!) ਉਸ (ਸਤਸੰਗ-) ਘਰ ਵਿਚ (ਜਾ ਕੇ ਤੂੰ ਭੀ) ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ (ਸੁਹਾਗ-ਮਿਲਾਪ ਦੀ ਤਾਂਘ ਦੇ ਸ਼ਬਦ) ਗਾਇਆ ਕਰ ਅਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰਿਆ ਕਰ ॥੧॥ ਤਿਤੁ ਘਰਿ = ਉਸ ਸਤਸੰਗ-ਘਰ ਵਿਚ। ਸੋਹਿਲਾ = ਸੁਹਾਗ ਦਾ ਗੀਤ {❀ ਨੋਟ: ਕੁੜੀ ਦੇ ਵਿਆਹ ਸਮੇ ਜੋ ਗੀਤ ਰਾਤ ਨੂੰ ਜ਼ਨਾਨੀਆਂ ਰਲ ਕੇ ਗਾਂਦੀਆਂ ਹਨ ਉਹਨਾਂ ਨੂੰ 'ਸੋਹਿਲੜੇ' ਕਹੀਦਾ ਹੈ। ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਕੁੜੀ ਦੇ ਵਿਆਹੇ ਜਾਣ ਤੇ ਮਾਪਿਆਂ ਅਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ, ਕੁਝ ਅਸੀਸਾਂ ਆਦਿਕ ਹੁੰਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}, ਜਸ, ਸਿਫ਼ਤ-ਸਾਲਾਹ, ਪ੍ਰਭੂ-ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ

Sing the Songs of Praise of my Fearless Lord.

(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤਿ ਦੇ ਗੀਤ ਗਾ (ਅਤੇ ਆਖ)

ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ

I am a sacrifice to that Song of Praise which brings eternal peace. ||1||Pause||

ਮੈਂ ਸਦਕੇ ਹਾਂ ਉਸ ਸਿਫ਼ਤਿ-ਦੇ-ਗੀਤ ਤੋਂ ਜਿਸ ਦੀ ਬਰਕਤਿ ਨਾਲ ਸਦਾ ਦਾ ਸੁਖ ਮਿਲਦਾ ਹੈ ॥੧॥ ਰਹਾਉ ॥ ਹਉ = ਮੈਂ। ਵਾਰੀ = ਸਦਕੇ। ਜਿਤੁ ਸੋਹਿਲੈ = ਜਿਸ ਸੋਹਿਲੇ ਦੀ ਬਰਕਤਿ ਨਾਲ॥੧॥ਰਹਾਉ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ

Day after day, He cares for His beings; the Great Giver watches over all.

(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ। ਨਿਤ ਨਿਤ = ਸਦਾ ਹੀ। ਸਮਾਲੀਅਨਿ = ਸਮਾਲੀਦੇ ਹਨ {ਕਰਮ ਵਾਚ, ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ}। ਦੇਖੈਗਾ = ਸੰਭਾਲ ਕਰੇਗਾ, ਸੰਭਾਲ ਕਰਦਾ ਹੈ।

ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

Your Gifts cannot be appraised; how can anyone compare to the Giver? ||2||

(ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਭੀ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ)? (ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ॥੨॥ ਤੇਰੇ = ਤੇਰੇ ਪਾਸੋਂ (ਹੇ ਜਿੰਦੇ!)। ਦਾਨੈ ਕੀਮਤਿ = ਦਾਨ ਦਾ ਮੁੱਲ, ਬਖਸ਼ਸ਼ਾਂ ਦਾ ਮੁੱਲ। ਸੁਮਾਰੁ = ਅੰਦਾਜ਼ਾ, ਅੰਤ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ

The day of my wedding is pre-ordained. Come, gather together and pour the oil over the threshold.

(ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈਆਂ ਕਰਿਆ ਕਰ।) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ। ਸੰਬਤਿ = ਸਾਲ, ਵਰ੍ਹਾ। ਸਾਹਾ = ਵਿਆਹੇ ਜਾਣ ਦਾ ਦਿਨ। ਲਿਖਿਆ = ਮਿਥਿਆ ਹੋਇਆ। ਮਿਲਿ ਕਰਿ = ਰਲ ਕੇ। ਪਾਵਹੁ ਤੇਲੁ = {❀ ਨੋਟ: ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਈਏਂ ਪਾਈਦਾ ਹੈ। ਚਾਚੀਆਂ ਤਾਈਆਂ ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}।

ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

My friends, give me your blessings, that I may merge with my Lord and Master. ||3||

ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ ॥੩॥ ਅਸੀਸੜੀਆ = ਸੋਹਣੀਆਂ ਅਸੀਸਾਂ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ

Unto each and every home, into each and every heart, this summons is sent out; the call comes each and every day.

(ਪਰਲੋਕ ਵਿਚ ਜਾਣ ਲਈ ਮੌਤ ਦੀ) ਇਹ ਸਾਹੇ-ਚਿੱਠੀ ਹਰੇਕ ਘਰ ਵਿਚ ਆ ਰਹੀ ਹੈ, ਇਹ ਸੱਦੇ ਨਿਤ ਪੈ ਰਹੇ ਹਨ। ਘਰਿ = ਘਰ ਵਿਚ। ਘਰਿ ਘਰਿ = ਹਰੇਕ ਘਰ ਵਿਚ। ਪਾਹੁਚਾ = ਪਹੋਚਾ, ਸੱਦਾ, ਸਾਹੇ-ਚਿੱਠੀ {❀ ਨੋਟ: ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਞ ਦੀ ਗਿਣਤੀ ਆਦਿਕ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਕੁੜੀ ਵਾਲਿਆਂ ਦੇ ਘਰ ਜਾਂਦਾ ਹੈ। ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ}। ਪਵੰਨਿ = ਪੈਂਦੇ ਹਨ। ਸਦੜੇ = ਸੱਦੇ।

ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

Remember in meditation the One who summons us; O Nanak, that day is drawing near! ||4||1||

(ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪ੍ਰਭੂ-ਪਤੀ ਨੂੰ ਯਾਦ ਰੱਖਣਾ ਚਾਹੀਦਾ ਹੈ (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ॥੪॥੧॥ ਸੇ ਦਿਹ = ਉਹ ਦਿਹਾੜੇ। ਆਵੰਨਿ = ਆਉਂਦੇ ਹਨ॥੪॥