ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥
That mortal who meditates and vibrates upon the Lord night and day - know him to be the embodiment of the Lord.
ਜਿਹੜਾ ਮਨੁੱਖ ਰਾਤ ਦਿਨ (ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦਾ ਰੂਪ ਸਮਝੋ। ਨਿਸਿ = ਰਾਤ। ਭਜੈ = ਜਪਦਾ ਹੈ। ਰੂਪ ਰਾਮ = ਪਰਮਾਤਮਾ ਦਾ ਰੂਪ। ਤਿਹ = ਉਸ ਨੂੰ। ਜਾਨੁ = ਸਮਝੋ।
ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥
There is no difference between the Lord and the humble servant of the Lord; O Nanak, know this as true. ||29||
ਹੇ ਨਾਨਕ! ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ॥੨੯॥ ਅੰਤਰੁ = ਫ਼ਰਕ, ਵਿੱਥ। ਹਰਿ ਜਨ = ਹਰਿ = ਜਨ, ਪਰਮਾਤਮਾ ਦਾ ਭਗਤ। ਸਾਚੀ ਮਾਨੁ = (ਇਹ ਗੱਲ) ਸੱਚੀ ਮੰਨ ॥੨੯॥