ਸਲੋਕੁ ਮਃ ੧ ॥

Salok, First Mehl:

ਸਲੋਕ, ਪਹਿਲੀ ਪਾਤਸ਼ਾਹੀ।

ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥

If the rivers became cows, giving milk, and the spring water became milk and ghee;

ਜੇ ਸਾਰੀਆਂ ਨਦੀਆਂ (ਮੇਰੇ ਵਾਸਤੇ) ਗਾਈਆਂ ਬਣ ਜਾਣ (ਪਾਣੀ ਦੇ) ਚਸ਼ਮੇ ਦੁੱਧ ਤੇ ਘਿਉ ਬਣ ਜਾਣ, ਧੇਣਵਾ = ਗਾਈਆਂ। ਸੁੰਮ = ਸੋਮੇ, ਚਸ਼ਮੇ।

ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥

If all the earth became sugar, to continually excite the mind;

ਸਾਰੀ ਜ਼ਮੀਨ ਸ਼ਕਰ ਬਣ ਜਾਏ, (ਇਹਨਾਂ ਪਦਾਰਥਾਂ ਨੂੰ ਵੇਖ ਕੇ) ਮੇਰੀ ਜਿੰਦ ਨਿੱਤ ਖ਼ੁਸ਼ ਹੋਵੇ, ਜੀਉ = ਜਿੰਦ, ਜੀਵ।

ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥

if the mountains became gold and silver, studded with gems and jewels

ਜੇ ਹੀਰੇ ਤੇ ਲਾਲਾਂ ਨਾਲ ਜੜਿਆ ਹੋਇਆ ਸੋਨੇ ਤੇ ਚਾਂਦੀ ਦਾ ਪਹਾੜ ਬਣ ਜਾਏ, ਰੁਪਾ = ਰੁੱਪਾ, ਚਾਂਦੀ।

ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥

-even then, I would worship and adore You, and my longing to chant Your Praises would not decrease. ||1||

ਤਾਂ ਭੀ (ਹੇ ਪ੍ਰਭੂ! ਮੈਂ ਇਹਨਾਂ ਪਦਾਰਥਾਂ ਵਿਚ ਨਾਹ ਫਸਾਂ ਤੇ) ਤੇਰੀ ਹੀ ਸਿਫ਼ਤ-ਸਾਲਾਹ ਕਰਾਂ, ਤੇਰੀ ਵਡਿਆਈ ਕਰਨ ਦਾ ਮੇਰਾ ਚਾਉ ਮੁੱਕ ਨਾਹ ਜਾਏ ॥੧॥ ਆਖਣ ਚਾਉ = ਤੇਰੀ ਵਡਿਆਈ ਕਰਨ ਦਾ ਚਾਉ। ਤੂੰ ਹੈ = ਤੈਨੂੰ ਹੀ ॥੧॥