ਪਉੜੀ ॥
Pauree:
ਪਉੜੀ।
ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥
The fortress of the body is called the Mansion of the Lord.
ਇਸ ਸਰੀਰ ਨੂੰ ਪਰਮਾਤਮਾ ਦੇ ਰਹਿਣ ਲਈ ਸੋਹਣਾ ਘਰ ਆਖਣਾ ਚਾਹੀਦਾ ਹੈ, ਕਿਲ੍ਹਾ ਗੜ੍ਹ ਕਹਿਣਾ ਚਾਹੀਦਾ ਹੈ। ਕੋਟੁ = ਕਿਲ੍ਹਾ। ਗੜੁ = ਕਿਲ੍ਹਾ।ਆਖੀਐ = ਆਖਣਾ ਚਾਹੀਦਾ ਹੈ।
ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥
The rubies and gems are found within it; the Gurmukh chants the Name of the Lord.
ਜੇ ਗੁਰੂ ਦੇ ਹੁਕਮ ਵਿਚ ਤੁਰ ਕੇ ਪਰਮਾਤਮਾ ਦਾ ਨਾਮ ਜਪੋਗੇ ਤਾਂ ਇਸ ਸਰੀਰ ਦੇ ਅੰਦਰੋਂ ਹੀ ਚੰਗੇ ਗੁਣ-ਰੂਪ ਲਾਲ ਜਵਾਹਰ ਮਿਲ ਜਾਣਗੇ। ਜਵੇਹਰੀ = ਜਵਾਹਰਾਤ, ਹੀਰੇ।
ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥
The body, the Mansion of the Lord, is very beautiful, when the Name of the Lord, Har, Har, is implanted deep within.
(ਹੇ ਮਨ!) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕਰ ਕੇ ਰੱਖ, ਤਾਂ ਹੀ ਇਹ ਸਰੀਰ ਇਹ ਪ੍ਰਭੂ-ਦਾ-ਮੰਦਰ ਬੜਾ ਸੋਹਣਾ ਹੋ ਸਕਦਾ ਹੈ।
ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥
The self-willed manmukhs ruin themselves; they boil continuously in attachment to Maya.
(ਪਰ) ਜੋ ਮਨੁੱਖ ਆਪਣੇ ਮਨ ਦੇ ਮਗਰ ਤੁਰਦੇ ਹਨ ਉਹਨਾਂ ਨੂੰ ਪ੍ਰਭੂ ਨੇ ਆਪ ਖੁੰਝਾ ਦਿੱਤਾ ਹੈ ਉਹਨਾਂ ਨੂੰ ਮਾਇਆ ਦੇ ਮੋਹ ਦਾ ਝੋਰਾ ਨਿੱਤ (ਦੁਖੀ ਕਰਦਾ ਹੈ)। ਖੁਆਇਅਨੁ = ਖੁੰਝਾਏ ਹਨ ਉਸ ਨੇ। ਕੜੁ = ਕਾੜਾ, ਝੋਰਾ, ਚਿੰਤਾ।
ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
The One Lord is the Master of all. He is found only by perfect destiny. ||11||
ਸਾਰੇ ਜੀਵਾਂ ਦਾ ਮਾਲਕ ਉਹੀ ਇਕ ਪਰਮਾਤਮਾ ਹੈ, ਪਰ ਮਿਲਦਾ ਪੂਰੀ ਕਿਸਮਤ ਨਾਲ ਹੈ ॥੧੧॥