ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਰਾਖੁ ਪਿਤਾ ਪ੍ਰਭ ਮੇਰੇ ॥
Save me, O My Father God.
ਹੇ ਮੇਰੇ ਮਿੱਤਰ ਪ੍ਰਭੂ! ਮੈਨੂੰ ਗੁਣ-ਹੀਨ ਨੂੰ ਬਚਾ ਲੈ।
ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
I am worthless and without virtue; all virtues are Yours. ||1||Pause||
ਸਾਰੇ ਗੁਣ ਤੇਰੇ (ਵੱਸ ਵਿਚ ਹਨ, ਜਿਸ ਤੇ ਮਿਹਰ ਕਰੇਂ, ਉਸੇ ਨੂੰ ਮਿਲਦੇ ਹਨ। ਮੈਨੂੰ ਭੀ ਆਪਣੇ ਗੁਣ ਬਖ਼ਸ਼ ਤੇ ਅਉਗਣਾਂ ਤੋਂ ਬਚਾ ਲੈ) ॥੧॥ ਰਹਾਉ ॥ ਮੋਹਿ = ਮੈਨੂੰ। ਨਿਰਗੁਨੁ = ਗੁਣ-ਹੀਨ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥
The five vicious thieves are assaulting my poor being; save me, O Savior Lord!
ਹੇ ਸਹਾਇਤਾ ਕਰਨ ਦੇ ਸਮਰੱਥ ਪ੍ਰਭੂ! ਮੈਂ ਗਰੀਬ ਇਕੱਲਾ ਹਾਂ ਤੇ ਮੇਰੇ ਵੈਰੀ ਕਾਮ ਆਦਿਕ ਪੰਜ ਹਨ। ਬਿਖਾਦੀ = {विषादिन्} ਝਗੜਾਲੂ, ਦਿਲ ਨੂੰ ਤੋੜਨ ਵਾਲੇ।
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥
They are tormenting and torturing me. I have come, seeking Your Sanctuary. ||1||
ਮੇਰੀ ਸਹਾਇਤਾ ਕਰ, ਮੈਂ ਤੇਰੀ ਸਰਨ ਆਇਆ ਹਾਂ। ਇਹ ਪੰਜੇ ਮੈਨੂੰ ਦੁੱਖ ਦੇਂਦੇ ਹਨ ਤੇ ਬਹੁਤ ਸਤਾਂਦੇ ਹਨ ॥੧॥ ਖੇਦੁ = ਦੁੱਖ-ਕਲੇਸ਼। ਅਰੁ = ਅਤੇ {ਲਫ਼ਜ਼ 'ਅਰੁ' ਅਤੇ 'ਅਰਿ' ਦਾ ਫ਼ਰਕ ਚੇਤੇ ਰੱਖਣਾ। ਅਰਿ = ਵੈਰੀ} ॥੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
Trying all sorts of things, I have grown weary, but still, they will not leave me alone.
(ਹੇ ਪਿਤਾ-ਪ੍ਰਭੂ! ਇਹਨਾਂ ਪੰਜਾਂ ਬਿਖਾਦੀਆਂ ਤੋਂ ਬਚਣ ਲਈ) ਮੈਂ ਅਨੇਕਾਂ ਤੇ ਕਈ ਕਿਸਮਾਂ ਦੇ ਜਤਨ ਕਰ ਕਰ ਕੇ ਥੱਕ ਗਿਆ ਹਾਂ, ਇਹ ਕਿਸੇ ਤਰ੍ਹਾਂ ਭੀ ਮੇਰੀ ਖ਼ਲਾਸੀ ਨਹੀਂ ਕਰਦੇ। ਕਤਹੂੰ = ਕਿਤੇ ਭੀ।
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
But I have heard that they can be rooted out, in the Saadh Sangat, the Company of the Holy; and so I seek their Shelter. ||2||
ਇਕ ਇਹ ਗੱਲ ਸੁਣ ਕੇ ਕਿ ਸਾਧ ਸੰਗਤਿ ਵਿਚ ਰਿਹਾਂ ਇਹ ਮੁੱਕ ਜਾਂਦੇ ਹਨ, ਮੈਂ ਤੇਰੀ ਸਾਧ ਸੰਗਤਿ ਦਾ ਆਸਰਾ ਲਿਆ ਹੈ ॥੨॥ ਸੁਨਿ = ਸੁਣ ਕੇ। ਤਾਕੀ = ਤੱਕੀ। ਓਟਾ = ਆਸਰਾ। ਸੰਗਿ = ਸੰਗਤਿ ਵਿਚ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
In their Mercy, the Saints have met me, and from them, I have obtained satisfaction.
(ਸਾਧ ਸੰਗਤਿ ਵਿਚ) ਕਿਰਪਾ ਕਰ ਕੇ ਮੈਨੂੰ ਤੇਰੇ ਸੰਤ ਜਨ ਮਿਲ ਪਏ, ਉਹਨਾਂ ਤੋਂ ਮੈਨੂੰ ਹੌਸਲਾ ਮਿਲਿਆ ਹੈ। ਮੋਹਿ = ਮੈਨੂੰ। ਤਿਨ ਤੇ = ਉਹਨਾਂ (ਸੰਤਾਂ) ਤੋਂ।
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
The Saints have given me the Mantra of the Fearless Lord, and now I practice the Word of the Guru's Shabad. ||3||
ਸੰਤਾਂ ਨੇ ਮੈਨੂੰ (ਇਹਨਾਂ ਪੰਜਾਂ ਬਿਖਾਦੀਆਂ ਤੋਂ) ਨਿਡਰ ਕਰਨ ਵਾਲਾ ਉਪਦੇਸ਼ ਦਿੱਤਾ ਹੈ ਤੇ ਮੈਂ ਗੁਰੂ ਦਾ ਸ਼ਬਦ ਆਪਣੇ ਜੀਵਨ ਵਿਚ ਧਾਰਿਆ ਹੈ ॥੩॥ ਸੰਤੀ = ਸੰਤਾਂ ਨੇ। ਮੰਤੁ = ਉਪਦੇਸ਼ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
I have now conquered those terrible evil-doers, and my speech is now sweet and sublime.
ਗੁਰੂ ਦੀ ਆਤਮਕ ਅਡੋਲਤਾ ਦੇਣ ਵਾਲੀ, ਤੇ ਸੁਖ ਦੇਣ ਵਾਲੀ ਬਾਣੀ ਦੀ ਬਰਕਤਿ ਨਾਲ ਮੈਂ ਉਹ ਪੰਜੇ ਵੱਡੇ ਝਗੜਾਲੂ ਜਿੱਤ ਲਏ ਹਨ। ਓਇ = {ਲਫ਼ਜ਼ 'ਉਹ' ਤੋਂ ਬਹੁ-ਵਚਨ}। ਸਹਜ = ਆਤਮਕ ਅਡੋਲਤਾ। ਸੁਹੇਲੀ = ਸੁਖਦਾਈ।
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥
Says Nanak, the Divine Light has dawned within my mind; I have obtained the state of Nirvaanaa. ||4||4||125||
ਹੇ ਨਾਨਕ! (ਹੁਣ) ਆਖ-ਮੇਰੇ ਮਨ ਵਿਚ ਆਤਮਕ ਚਾਨਣ ਹੋ ਗਿਆ ਹੈ, ਮੈਂ ਉਹ ਆਤਮਕ ਦਰਜਾ ਪ੍ਰਾਪਤ ਕਰ ਲਿਆ ਹੈ, ਜਿਥੇ ਕੋਈ ਵਾਸ਼ਨਾ ਨਹੀਂ ਪੋਹ ਸਕਦੀ ॥੪॥੪॥੧੨੫॥ ਮਨਿ = ਮਨ ਵਿਚ। ਪਰਗਾਸਾ = ਚਾਨਣ। ਪਦੁ = ਦਰਜਾ। ਨਿਰਬਾਣੀ = ਵਾਸ਼ਨਾ-ਰਹਿਤ ॥੪॥