ਪਉੜੀ

Pauree:

ਪਉੜੀ।

ਤੁਧੁ ਧਿਆਇਨੑਿ ਬੇਦ ਕਤੇਬਾ ਸਣੁ ਖੜੇ

The followers of the Vedas, the Bible and the Koran, standing at Your Door, meditate on You.

ਹੇ ਪ੍ਰਭੂ! (ਤੌਰੇਤ, ਜ਼ਬੂਰ, ਅੰਜੀਲ, ਕੁਰਾਨ) ਕਤੇਬਾਂ ਸਮੇਤ ਵੇਦ (ਭਾਵ, ਹਿੰਦੂ ਮੁਸਲਮਾਨ ਆਦਿਕ ਸਾਰੇ ਮਤਾਂ ਦੇ ਧਰਮ-ਪੁਸਤਕ) ਤੈਨੂੰ ਖੜੇ ਸਿਮਰ ਰਹੇ ਹਨ, ਕਤੇਬਾ = ਤੌਰੇਤ, ਜ਼ਬੂਰ, ਅੰਜੀਲ, ਕੁਰਾਨ। ਸਣੁ = ਸਮੇਤ।

ਗਣਤੀ ਗਣੀ ਜਾਇ ਤੇਰੈ ਦਰਿ ਪੜੇ

Uncounted are those who fall at Your Door.

ਇਤਨੇ ਜੀਵ ਤੇਰੇ ਦਰ ਤੇ ਡਿੱਗੇ ਹੋਏ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਗਿਣੀ ਜਾ ਸਕਦੀ,

ਬ੍ਰਹਮੇ ਤੁਧੁ ਧਿਆਇਨੑਿ ਇੰਦ੍ਰ ਇੰਦ੍ਰਾਸਣਾ

Brahma meditates on You, as does Indra on his throne.

ਕਈ ਬ੍ਰਹਮੇ ਤੇ ਸਿੰਘਾਸਨਾਂ ਵਾਲੇ ਕਈ ਇੰਦਰ ਤੈਨੂੰ ਧਿਆਉਂਦੇ ਹਨ, ਹੇ ਹਰੀ! ਇੰਦ੍ਰਾਸਣਾ = ਇੰਦ੍ਰ ਦੇ ਆਸਣ ਵਾਲੇ। ਸੰਕਰ = ਸ਼ਿਵ।

ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ

Shiva and Vishnu, and their incarnations, chant the Lord's Praise with their mouths,

ਕਈ ਸ਼ਿਵ ਤੇ ਵਿਸ਼ਨੂੰ ਦੇ ਅਵਤਾਰ ਤੇਰਾ ਜਸ ਮੂੰਹੋਂ ਉਚਾਰ ਰਹੇ ਹਨ, ਮੁਖਿ = ਮੂੰਹ ਨਾਲ। ਭਣਾ = ਉਚਾਰਦੇ ਹਨ।

ਪੀਰ ਪਿਕਾਬਰ ਸੇਖ ਮਸਾਇਕ ਅਉਲੀਏ

as do the Pirs, the spiritual teachers, the prophets and the Shaykhs, the silent sages and the seers.

ਕਈ ਪੀਰ, ਪੈਗ਼ੰਬਰ, ਬੇਅੰਤ ਸ਼ੇਖ਼ ਤੇ ਵਲੀ (ਤੇਰੇ ਗੁਣ ਗਾ ਰਹੇ ਹਨ), ਪਿਕਾਬਰ = ਪੈਗ਼ੰਬਰ। ਮਸਾਇਕ = ਕਈ ਸ਼ੇਖ਼। ਅਉਲੀਏ = ਵਲੀ।

ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ

Through and through, the Formless Lord is woven into each and every heart.

ਹੇ ਨਿਰੰਕਾਰ! ਤਾਣੇ ਪੇਟੇ ਵਾਂਗ ਹਰੇਕ ਸਰੀਰ ਵਿਚ ਤੂੰ ਹੀ ਮੌਲ ਰਿਹਾ ਹੈਂ। ਓਤ = ਉਣਿਆ ਹੋਇਆ। ਪੋਤ = ਪ੍ਰੋਤਾ ਹੋਇਆ। ਓਤਿ ਪੋਤਿ = ਜਿਵੇਂ ਤਾਣਾ ਤੇ ਪੇਟਾ ਆਪੋ ਵਿਚ ਮਿਲੇ ਹੋਏ ਹਨ। ਮਉਲੀਏ = ਮੌਲ ਰਿਹਾ ਹੈ, ਪ੍ਰਫੁਲਤ ਹੈ।

ਕੂੜਹੁ ਕਰੇ ਵਿਣਾਸੁ ਧਰਮੇ ਤਗੀਐ

One is destroyed through falsehood; through righteousness, one prospers.

ਝੂਠ ਦੇ ਕਾਰਨ ਜੀਵ (ਆਪਣੇ ਆਪ ਦਾ) ਨਾਸ ਕਰ ਲੈਂਦਾ ਹੈ, ਤੇ ਧਰਮ ਦੀ ਰਾਹੀਂ (ਜੀਵਾਂ ਦੀ) ਤੋੜ ਨਿਭ ਜਾਂਦੀ ਹੈ। ਤਗੀਐ = ਤੋੜ ਨਿਭੀਦਾ ਹੈ।

ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥

Whatever the Lord links him to, to that he is linked. ||2||

ਪਰ ਜਿਧਰ ਜਿਧਰ ਤੂੰ ਆਪ ਲਾਉਂਦਾ ਹੈਂ, ਓਧਰ ਓਧਰ ਹੀ ਲੱਗ ਸਕੀਦਾ ਹੈ ॥੨॥