ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥
Raag Gauree Gwaarayree: Third Mehl, Chau-Padhay:
ਰਾਗ ਗਉੜੀ-ਗੁਆਰੇਰੀ ਵਿੱਚ-ਗੁਰੂ ਅਮਰਦਾਸ ਜੀ ਦੀ ਚਾਰ-ਪਦਿਆਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ {ਚਉ = ਚਾਰ। ਪਦ = ਬੰਦ}।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰਿ ਮਿਲਿਐ ਹਰਿ ਮੇਲਾ ਹੋਈ ॥
Meeting the Guru, we meet the Lord.
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ, ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਮੇਲਾ = ਮਿਲਾਪ।
ਆਪੇ ਮੇਲਿ ਮਿਲਾਵੈ ਸੋਈ ॥
He Himself unites us in His Union.
ਉਹ ਪਰਮਾਤਮਾ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ। ਆਪੇ = (ਪ੍ਰਭੂ) ਆਪ ਹੀ।
ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥
My God knows all His Own Ways.
ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਣ ਦੇ) ਸਾਰੇ ਤਰੀਕੇ ਜਾਣਦਾ ਹੈ। ਬਿਧਿ = (ਮਿਲਣ ਦੇ) ਢੰਗ।
ਹੁਕਮੇ ਮੇਲੇ ਸਬਦਿ ਪਛਾਣੈ ॥੧॥
By the Hukam of His Command, He unites those who recognize the Word of the Shabad. ||1||
(ਜਿਸ ਮਨੁੱਖ ਨੂੰ ਪਰਮਾਤਮਾ ਆਪਣੇ) ਹੁਕਮ ਅਨੁਸਾਰ (ਗੁਰੂ ਨਾਲ) ਮਿਲਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ॥੧॥ ਸਬਦਿ = ਸ਼ਬਦ ਦੀ ਰਾਹੀਂ ॥੧॥
ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥
By the Fear of the True Guru, doubt and fear are dispelled.
ਗੁਰੂ ਦੇ ਡਰ-ਅਦਬ ਵਿਚ ਰਿਹਾਂ (ਦੁਨੀਆ ਵਾਲੀ) ਭਟਕਣਾ ਤੇ ਡਰ ਦੂਰ ਹੋ ਜਾਂਦਾ ਹੈ। ਭਇ = ਭਉ ਵਿਚ, ਡਰ-ਅਦਬ ਵਿਚ। ਭ੍ਰਮੁ = ਭਟਕਣਾ। ਜਾਇ = ਦੂਰ ਹੋ ਜਾਂਦਾ ਹੈ।
ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥
Imbued with His Fear, we are absorbed in the Love of the True One. ||1||Pause||
ਜੇਹੜਾ ਮਨੁੱਖ (ਗੁਰੂ ਦੇ) ਡਰ-ਅਦਬ ਵਿਚ ਮਗਨ ਰਹਿੰਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਪ੍ਰੇਮ) ਰੰਗ ਵਿਚ ਸਮਾਇਆ ਰਹਿੰਦਾ ਹੈ ॥੧॥ ਰਹਾਉ ॥
ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥
Meeting the Guru, the Lord naturally dwells within the mind.
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ (ਭੀ ਆਪਣੀ) ਪਿਆਰ-ਰੁਚੀ ਦੇ ਕਾਰਨ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ। ਸੁਭਾਇ = {स्वभावेन} ਆਪਣੀ ਪਿਆਰ-ਰੁਚੀ ਦੇ ਕਾਰਨ।
ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥
My God is Great and Almighty; His value cannot be estimated.
ਪਿਆਰਾ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ (ਭਾਵ, ਇਹ ਨਹੀਂ ਦੱਸ ਸਕਦਾ ਕਿ ਦੁਨੀਆ ਦੇ ਕਿਸੇ ਪਦਾਰਥ ਦੇ ਵੱਟੇ ਪਰਮਾਤਮਾ ਮਿਲ ਸਕਦਾ ਹੈ)। ਭਾਰਾ = ਬਹੁਤ ਗੁਣਾਂ ਦਾ ਮਾਲਕ।
ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥
Through the Shabad, I praise Him; He has no end or limitations.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ ਦੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ,
ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥
My God is the Forgiver. I pray that He may forgive me. ||2||
ਬਖ਼ਸ਼ਣਹਾਰ ਪ੍ਰਭੂ (ਉਸ ਦੇ ਸਾਰੇ ਗੁਨਾਹ) ਬਖ਼ਸ਼ ਲੈਂਦਾ ਹੈ ॥੨॥
ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥
Meeting the Guru, all wisdom and understanding are obtained.
ਜੇ ਗੁਰੂ ਮਿਲ ਪਏ (ਤਾਂ ਮਨੁੱਖ ਦੇ ਅੰਦਰ) ਉੱਚੀ ਬੁੱਧੀ ਪੈਦਾ ਹੋ ਜਾਂਦੀ ਹੈ,
ਮਨਿ ਨਿਰਮਲਿ ਵਸੈ ਸਚੁ ਸੋਇ ॥
The mind becomes pure, when the True Lord dwells within.
(ਮਨੁੱਖ ਦੇ) ਪਵਿਤ੍ਰ (ਹੋਏ) ਮਨ ਵਿਚ ਉਹ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ। ਮਨਿ = ਮਨ ਵਿਚ। ਨਿਰਮਲਿ = ਨਿਰਮਲ ਵਿਚ। ਮਨਿ ਨਿਰਮਲਿ = ਨਿਰਮਲ ਮਨ ਵਿਚ। ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ।
ਸਾਚਿ ਵਸਿਐ ਸਾਚੀ ਸਭ ਕਾਰ ॥
When one dwells in Truth, all actions become true.
ਜੇ ਸਦਾ-ਥਿਰ ਪ੍ਰਭੂ (ਜੀਵ ਦੇ ਮਨ ਵਿਚ) ਆ ਵਸੇ, ਤਾਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਉਸ ਦੀ ਨਿੱਤ ਦੀ ਕਾਰ ਹੋ ਜਾਂਦੀ ਹੈ, ਸਾਚਿ ਵਸਿਐ = ("ਗੁਰਿ ਮਿਲਿਐ" ਵਾਂਗ) ਜੇ ਸਦਾ-ਥਿਰ ਪ੍ਰਭੂ ਹਿਰਦੇ ਵਿਚ ਵੱਸ ਪਏ। ਸਾਚੀ ਕਾਰ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਕਾਰ।
ਊਤਮ ਕਰਣੀ ਸਬਦ ਬੀਚਾਰ ॥੩॥
The ultimate action is to contemplate the Word of the Shabad. ||3||
ਉਸ ਦੀ ਕਰਨੀ ਸ੍ਰੇਸ਼ਟ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਵਿਚਾਰ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ ॥੩॥ ਕਰਣੀ = ਆਚਰਨ ॥੩॥
ਗੁਰ ਤੇ ਸਾਚੀ ਸੇਵਾ ਹੋਇ ॥
Through the Guru, true service is performed.
ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ ਗੁਰੂ ਪਾਸੋਂ ਹੀ ਮਿਲਦੀ ਹੈ, ਤੇ = ਤੋਂ, ਪਾਸੋਂ।
ਗੁਰਮੁਖਿ ਨਾਮੁ ਪਛਾਣੈ ਕੋਇ ॥
How rare is that Gurmukh who recognizes the Naam, the Name of the Lord.
ਗੁਰੂ ਦੇ ਸਨਮੁਖ ਰਹਿ ਕੇ ਹੀ ਕੋਈ ਮਨੁੱਖ ਪ੍ਰਭੂ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ। ਸਾਚੀ ਸੇਵਾ = ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।
ਜੀਵੈ ਦਾਤਾ ਦੇਵਣਹਾਰੁ ॥
The Giver, the Great Giver, lives forever.
(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਸਭ ਦਾਤਾਂ) ਦੇਣ ਦੇ ਸਮਰੱਥ ਦਾਤਾਰ-ਪ੍ਰਭੂ (ਸਦਾ ਉਸ ਦੇ ਸਿਰ ਉੱਤੇ) ਜੀਊਂਦਾ-ਜਾਗਦਾ ਕਾਇਮ ਹੈ,
ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥
Nanak enshrines love for the Name of the Lord. ||4||1||21||
ਹੇ ਨਾਨਕ! ਜਿਸ ਮਨੁੱਖ ਦਾ ਪਿਆਰ ਹਰੀ ਦੇ ਨਾਮ ਵਿਚ ਬਣ ਜਾਂਦਾ ਹੈ ॥੪॥੧॥੨੧॥