ਕਾਨੜਾ ਮਹਲਾ ੫ ॥
Kaanraa, Fifth Mehl:
ਕਾਨੜਾ ਪੰਜਵੀਂ ਪਾਤਿਸ਼ਾਹੀ।
ਰੰਗਾ ਰੰਗ ਰੰਗਨ ਕੇ ਰੰਗਾ ॥
The Playful Lord imbues all with the Color of His Love.
ਪਰਮਾਤਮਾ (ਇਸ ਜਗਤ-ਤਮਾਸ਼ੇ ਵਿਚ) ਅਨੇਕਾਂ ਹੀ ਰੰਗਾਂ ਵਿਚ (ਵੱਸ ਰਿਹਾ ਹੈ)।
ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥
From the ant to the elephant, He is permeating and pervading all. ||1||Pause||
ਕੀੜੀ ਤੋਂ ਲੈ ਕੇ ਹਾਥੀ ਤਕ ਸਭਨਾਂ ਦੇ ਨਾਲ ਵੱਸਦਾ ਹੈ ॥੧॥ ਰਹਾਉ ॥ ਕੀਟ = ਕੀੜਾ। ਹਸਤ = ਹਸਤਿ, ਹਾਥੀ। ਪੂਰਨ = ਵਿਆਪਕ ॥੧॥ ਰਹਾਉ ॥
ਬਰਤ ਨੇਮ ਤੀਰਥ ਸਹਿਤ ਗੰਗਾ ॥
Some go on fasts, make vows, and take pilgrimages to sacred shrines on the Ganges.
(ਉਸ ਪਰਮਾਤਮਾ ਦਾ ਦਰਸਨ ਕਰਨ ਲਈ) ਕੋਈ ਵਰਤ ਨੇਮ ਰੱਖ ਰਿਹਾ ਹੈ, ਕੋਈ ਗੰਗਾ ਸਮੇਤ ਸਾਰੇ ਤੀਰਥਾਂ ਦਾ ਇਸ਼ਨਾਨ ਕਰਦਾ ਹੈ; ਸਹਿਤ = ਸਮੇਤ।
ਜਲੁ ਹੇਵਤ ਭੂਖ ਅਰੁ ਨੰਗਾ ॥
They stand naked in the water, enduring hunger and poverty.
ਕੋਈ (ਠੰਢੇ) ਪਾਣੀ ਅਤੇ ਬਰਫ਼ (ਦੀ ਠੰਢ ਸਹਾਰ ਰਿਹਾ ਹੈ), ਕੋਈ ਭੁੱਖਾਂ ਕੱਟਦਾ ਹੈ ਕੋਈ ਨੰਗਾ ਰਹਿੰਦਾ ਹੈ; ਹੇਵਤ = ਬਰਫ਼। ਅਰੁ = ਅਤੇ।
ਪੂਜਾਚਾਰ ਕਰਤ ਮੇਲੰਗਾ ॥
They sit cross-legged, perform worship services and do good deeds.
ਕੋਈ ਆਸਣ ਜਮਾ ਦੇ ਪੂਜਾ ਆਦਿਕ ਦੇ ਕਰਮ ਕਰਦਾ ਹੈ; ਪੂਜਾਚਾਰ = ਪੂਜਾ-ਆਚਾਰ, ਪੂਜਾ ਆਦਿਕ ਦੇ ਕਰਮ। ਮੇਲੰਗਾ = ਅੰਗਾਂ ਨੂੰ ਮੇਲ ਕੇ, ਆਸਣ ਜਮਾ ਕੇ।
ਚਕ੍ਰ ਕਰਮ ਤਿਲਕ ਖਾਟੰਗਾ ॥
They apply religious symbols to their bodies, and ceremonial marks to their limbs.
ਕੋਈ ਆਪਣੇ ਸਰੀਰ ਦੇ ਛੇ ਅੰਗਾਂ ਉਤੇ ਚੱਕਰ ਤਿਲਕ ਆਦਿਕ ਲਾਣ ਦੇ ਕਰਮ ਕਰਦਾ ਹੈ। ਖਾਟੰਗਾ = ਖਟ ਅੰਗਾ ਤੇ, (ਦੋਵੇਂ ਲੱਤਾਂ, ਦੋਵੇਂ ਬਾਹਾਂ, ਛਾਤੀ, ਸਿਰ; ਇਹਨਾਂ) ਛੇ ਅੰਗਾਂ ਤੇ।
ਦਰਸਨੁ ਭੇਟੇ ਬਿਨੁ ਸਤਸੰਗਾ ॥੧॥
They read through the Shaastras, but they do not join the Sat Sangat, the True Congregation. ||1||
ਪਰ ਸਾਧ ਸੰਗਤ ਦਾ ਦਰਸਨ ਕਰਨ ਤੋਂ ਬਿਨਾ (ਇਹ ਸਾਰੇ ਕਰਮ ਵਿਅਰਥ ਹਨ) ॥੧॥ ਦਰਸਨੁ ਸਤ ਸੰਗਾ = ਸਾਧ ਸੰਗਤ ਦਾ ਦਰਸਨ ॥੧॥
ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥
They stubbornly practice ritualistic postures, standing on their heads.
(ਅਨੇਕਾਂ ਰੰਗਾਂ ਵਿਚ ਵਿਆਪਕ ਉਸ ਪ੍ਰਭੂ ਦਾ ਦਰਸਨ ਕਰਨ ਲਈ) ਕੋਈ ਮਨੁੱਖ ਹਠ ਨਾਲ ਇੰਦ੍ਰਿਆਂ ਨੂੰ ਰੋਕਣ ਦੇ ਜਤਨ ਨਾਲ ਸਿਰ ਪਰਨੇ ਹੋਇਆ ਹੈ। ਹਠਿ = ਹਠ ਨਾਲ। ਨਿਗ੍ਰਹਿ = ਇੰਦ੍ਰਿਆਂ ਨੂੰ ਰੋਕਣ ਦੇ ਜਤਨ ਨਾਲ। ਬਿਟੰਗਾ = ਟੰਗਾਂ ਤੋਂ ਬਿਨਾ, ਸਿਰ ਭਾਰ, ਸਿਰ-ਪਰਨੇ।
ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥
They are afflicted with the disease of egotism, and their faults are not covered up.
(ਪਰ ਇਸ ਤਰ੍ਹਾਂ ਸਗੋਂ) ਹਉਮੈ ਦਾ ਰੋਗ (ਮਨੁੱਖ ਉਤੇ) ਜ਼ੋਰ ਪਾ ਲੈਂਦਾ ਹੈ, ਹਉ ਰੋਗੁ = ਹਉਮੈ ਦਾ ਰੋਗ। ਬਿਆਪੈ = ਜ਼ੋਰ ਪਾ ਲੈਂਦਾ ਹੈ। ਚੁਕੈ ਨ = ਮੁੱਕਦਾ ਨਹੀਂ। ਭੰਗਾ = ਤੋਟ, ਵਿੱਥ।
ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥
They burn in the fire of sexual frustration, unresolved anger and compulsive desire.
(ਉਸ ਦੇ ਅੰਦਰੋਂ ਆਤਮਕ ਜੀਵਨ ਦੀ) ਤੋਟ ਮੁੱਕਦੀ ਨਹੀਂ, ਕਾਮ ਕ੍ਰੋਧ ਤ੍ਰਿਸ਼ਨਾ (ਦੀ ਅੱਗ) ਵਿਚ ਸੜਦਾ ਰਹਿੰਦਾ ਹੈ। ਤ੍ਰਿਸਨ = ਤ੍ਰਿਸ਼ਨਾ। ਜਰੰਗਾ = ਜਲਦੇ ਹਨ ਅੰਗ।
ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥
He alone is liberated, O Nanak, whose True Guru is Good. ||2||3||36||
ਹੇ ਨਾਨਕ! (ਕਾਮ ਕ੍ਰੋਧ ਤ੍ਰਿਸ਼ਨਾ ਤੋਂ) ਉਹ ਮਨੁੱਖ ਬਚਿਆ ਰਹਿੰਦਾ ਹੈ ਜਿਸ ਨੂੰ ਸੋਹਣਾ ਗੁਰੂ ਮਿਲ ਪੈਂਦਾ ਹੈ ॥੨॥੩॥੩੬॥ ਮੁਕਤੁ = (ਵਿਕਾਰਾਂ ਤੋਂ) ਸੁਤੰਤਰ ॥੨॥੩॥੩੬॥