ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
Aasaa Of Kabeer Jee, Chau-Padhay, Ek-Thukay:
ਰਾਗ ਆਸਾ ਵਿੱਚ, ਭਗਤ ਕਬੀਰ ਜੀ ਦੀ ਚਾਰ-ਪਦਿਆਂ-ਇਕ-ਤੁਕਿਆਂ ਵਾਲੀ ਬਾਣੀ।
ਸਨਕ ਸਨੰਦ ਅੰਤੁ ਨਹੀ ਪਾਇਆ ॥
Sanak and Sanand, the sons of Brahma, could not find the Lord's limits.
ਸਨਕ ਸਨੰਦ (ਆਦਿਕ ਬ੍ਰਹਮਾ ਦੇ ਪੁੱਤਰਾਂ) ਨੇ ਭੀ (ਪਰਮਾਤਮਾ ਦੇ ਗੁਣਾਂ ਦਾ) ਅੰਤ ਨਹੀਂ ਲੱਭਾ, ਸਨਕ ਸਨੰਦ = ਬ੍ਰਹਮਾ ਦੇ ਪੁੱਤਰਾਂ ਦੇ ਨਾਮ ਹਨ।
ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
Brahma wasted his life away, continually reading the Vedas. ||1||
ਉਹਨਾਂ ਨੇ ਬ੍ਰਹਮਾ ਦੇ ਰਚੇ ਵੇਦ ਪੜ੍ਹ ਪੜ੍ਹ ਕੇ ਹੀ ਉਮਰ (ਵਿਅਰਥ) ਗਵਾ ਲਈ ॥੧॥ ਬ੍ਰਹਮੇ ਬੇਦ = ਬ੍ਰਹਮਾ ਦੇ ਰਚੇ ਹੋਏ ਵੇਦ। ਪੜੇ ਪੜਿ = ਪੜ੍ਹ ਪੜ੍ਹ ਕੇ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
Churn the churn of the Lord, O my Siblings of Destiny.
ਹੇ ਮੇਰੇ ਵੀਰ! ਮੁੜ ਮੁੜ ਪਰਮਾਤਮਾ ਦਾ ਸਿਮਰਨ ਕਰੋ, ਬਿਲੋਵਨਾ = ਰਿੜਕਣਾ। ਹਰਿ ਕਾ ਬਿਲੋਵਨਾ = ਜਿਵੇਂ ਦੁੱਧ ਨੂੰ ਮੁੜ ਮੁੜ ਚੋਖਾ ਚਿਰ ਰਿੜਕੀਦਾ ਹੈ, ਇਸੇ ਤਰ੍ਹਾਂ ਪਰਮਾਤਮਾ ਦੀ ਮੁੜ ਮੁੜ ਯਾਦ।
ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
Churn it steadily, so that the essence, the butter, may not be lost. ||1||Pause||
ਸਹਿਜ ਅਵਸਥਾ ਵਿਚ ਟਿਕ ਕੇ ਸਿਮਰਨ ਕਰੋ ਤਾਂ ਜੁ (ਇਸ ਉੱਦਮ ਦਾ) ਤੱਤ ਹੱਥੋਂ ਜਾਂਦਾ ਨਾਹ ਰਹੇ (ਭਾਵ, ਪ੍ਰਭੂ ਨਾਲ ਮਿਲਾਪ ਬਣ ਸਕੇ) ॥੧॥ ਰਹਾਉ ॥ ਸਹਜਿ = ਸਹਿਜ ਅਵਸਥਾ ਵਿਚ (ਟਿਕ ਕੇ); ਜਿਵੇਂ ਦੁੱਧ ਨੂੰ ਸਹਿਜੇ ਸਹਿਜੇ ਰਿੜਕੀਦਾ ਹੈ, ਕਾਹਲੀ ਵਿਚ ਰਿੜਕਿਆਂ ਮੱਖਣ ਵਿੱਚੇ ਹੀ ਘੁਲ ਜਾਂਦਾ ਹੈ, ਤਿਵੇਂ ਮਨ ਨੂੰ ਸਹਿਜ ਅਵਸਥਾ ਵਿਚ ਰੱਖ ਕੇ ਪ੍ਰਭੂ ਦਾ ਸਿਮਰਨ ਕਰਨਾ ਹੈ (ਨੋਟ: ਇਥੇ ਲਫ਼ਜ਼ "ਸਹਜਿ" ਨੂੰ 'ਦੁੱਧ ਰਿੜਕਣ' ਅਤੇ 'ਸਿਮਰਨ' ਦੇ ਨਾਲ ਦੋ ਤਰੀਕਿਆਂ ਵਿਚ ਵਰਤਣਾ ਹੈ: ਸਹਿਜੇ ਸਹਿਜੇ ਰਿੜਕਣਾ; ਸਹਿਜ ਅਵਸਥਾ ਵਿਚ ਟਿਕ ਕੇ ਸਿਮਰਨ ਕਰਨਾ)। ਤਤੁ = ਦੁੱਧ ਦਾ ਤੱਤ=ਮੱਖਣ। ਸਿਮਰਨ ਦਾ ਤੱਤ=ਪ੍ਰਭੂ ਦਾ ਮਿਲਾਪ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥
Make your body the churning jar, and use the stick of your mind to churn it.
ਆਪਣੇ ਸਰੀਰ ਨੂੰ ਚਾਟੀ ਬਣਾਓ (ਭਾਵ, ਸਰੀਰ ਦੇ ਅੰਦਰੋਂ ਹੀ ਜੋਤ ਲੱਭਣੀ ਹੈ); ਮਨ ਨੂੰ ਭਟਕਣ ਤੋਂ ਬਚਾਈ ਰੱਖੋ-ਇਹ ਮਧਾਣੀ ਬਣਾਓ; ਮਟੁਕੀ = ਚਾਟੀ। ਬਿਲੋਈ = ਮਧਾਣੀ। ਮਨ ਮਾਹਿ = ਮਨ ਦੇ ਅੰਦਰ ਹੀ, (ਭਾਵ, ਮਨ ਨੂੰ ਅੰਦਰ ਹੀ ਰਖਣਾ, ਮਨ ਨੂੰ ਭਟਕਣਾ ਤੋਂ ਬਚਾਈ ਰੱਖਣਾ; ਇਹ ਮਧਾਣੀ ਹੋਵੇ)।
ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
Gather the curds of the Word of the Shabad. ||2||
ਇਸ (ਸਰੀਰ-ਰੂਪ) ਚਾਟੀ ਵਿਚ (ਸਤਿਗੁਰੂ ਦਾ) ਸ਼ਬਦ-ਰੂਪ ਜਾਗ ਲਾਓ (ਜੋ ਸਿਮਰਨ-ਰੂਪ ਦੁੱਧ ਵਿਚੋਂ ਪ੍ਰਭੂ-ਮਿਲਾਪ ਦਾ ਤੱਤ ਕੱਢਣ ਵਿਚ ਸਹਾਇਤਾ ਕਰੇ) ॥੨॥ ਸੰਜੋਈ = ਜਾਗ, ਜੋ ਦੁੱਧ ਦਹੀਂ ਬਣਾਉਣ ਵਾਸਤੇ ਲਾਈਦੀ ਹੈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥
The churning of the Lord is to reflect upon Him within your mind.
ਜੋ ਮਨੁੱਖ ਆਪਣੇ ਮਨ ਵਿਚ ਪ੍ਰਭੂ ਦੀ ਯਾਦ-ਰੂਪ ਰਿੜਕਣ ਦਾ ਆਹਰ ਕਰਦਾ ਹੈ,
ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
By Guru's Grace, the Ambrosial Nectar flows into us. ||3||
ਉਸ ਨੂੰ ਸਤਿਗੁਰੂ ਦੀ ਕਿਰਪਾ ਨਾਲ (ਹਰਿ-ਨਾਮ ਰੂਪ) ਅੰਮ੍ਰਿਤ ਦਾ ਸੋਮਾ ਪ੍ਰਾਪਤ ਹੋ ਜਾਂਦਾ ਹੈ ॥੩॥ ਅੰਮ੍ਰਿਤ ਧਾਰਾ = ਅੰਮ੍ਰਿਤ ਦਾ ਸੋਮਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮੀਂ︀ਰਾ ॥
Says Kabeer, if the Lord, our King casts His Glance of Grace,
ਕਬੀਰ ਆਖਦਾ ਹੈ- ਅਸਲ ਗੱਲ ਇਹ ਹੈ ਕਿ ਜਿਸ ਮਨੁੱਖ ਉੱਤੇ ਪਾਤਸ਼ਾਹ ਮਿਹਰ ਕਰਦਾ ਹੈ, ਮੀਰਾ = ਪਾਤਸ਼ਾਹ।
ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
one is carried across to the other side, holding fast to the Lord's Name. ||4||1||10||
ਉਹ ਪਰਮਾਤਮਾ ਦਾ ਨਾਮ ਸਿਮਰ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਜਾ ਲੱਗਦਾ ਹੈ ॥੪॥੧॥੧੦॥ ਲਗਿ = ਲੱਗ ਕੇ, ਜੁੜ ਕੇ। ਤੀਰਾ = ਕੰਢਾ। ਕਹੁ = ਆਖ, (ਭਾਵ, ਅਸਲ ਗੱਲ ਇਹ ਹੈ) ॥੪॥੧॥੧੦॥