ਜੈਤਸਰੀ ਮਃ ੪ ॥
Jaitsree, Fourth Mehl:
ਜੈਤਸਰੀ ਚੌਥੀ ਪਾਤਿਸ਼ਾਹੀ।
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
I am Your child; I know nothing about Your state and extent; I am foolish, idiotic and ignorant.
ਹੇ ਭਾਈ! ਅਸੀਂ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀਂ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਕਛੂਅ = ਕੁਝ ਭੀ। ਜਾਨਹ = ਅਸੀਂ ਜਾਣਦੇ। ਗਤਿ = ਹਾਲਤ। ਮਿਤਿ = ਮਰਯਾਦਾ। ਗਤਿ ਮਿਤਿ = ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ। ਮੁਗਧ = ਮੂਰਖ।
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
O Lord, shower me with Your Mercy; bless me with an enlightened intellect; I am foolish - make me clever. ||1||
ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ ॥੧॥ ਧਾਰਿ = ਕਰ ਕੇ। ਊਤਮ = ਸ੍ਰੇਸ਼ਟ। ਕਰਿ ਲੀਜੈ = ਬਣਾ ਲੈ ॥੧॥
ਮੇਰਾ ਮਨੁ ਆਲਸੀਆ ਉਘਲਾਨਾ ॥
My mind is lazy and sleepy.
ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਆਲਸੀਆ = ਸੁਸਤ। ਉਘਲਾਨਾ = ਸੌਂ ਗਿਆ ਸੀ, ਉਂਘਲਾ ਰਿਹਾ ਸੀ।
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
The Lord, Har, Har, has led me to meet the Holy Guru; meeting the Holy, the shutters have been opened wide. ||Pause||
ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ ਰਹਾਉ॥ ਆਨਿ = ਲਿਆ ਕੇ। ਮਿਲਿ = ਮਿਲ ਕੇ। ਕਪਟ = ਕਪਾਟ, ਕਿਵਾੜ, ਦਰਵਾਜ਼ੇ ॥ਰਹਾਉ॥
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥
O Guru, each and every instant, fill my heart with love; the Name of my Beloved is my breath of life.
ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ। ਖਿਨੁ ਖਿਨੁ = ਹਰ ਵੇਲੇ। ਹੀਅਰੈ = ਹਿਰਦੇ ਵਿਚ। ਪਰਾਨਾ = ਪ੍ਰਾਨ, ਜਿੰਦ।
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
Without the Name, I would die; the Name of my Lord and Master is to me like the drug to the addict. ||2||
ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ ॥੨॥ ਠਾਕੁਰ = ਹੇ ਠਾਕੁਰ! ਅਮਲੀ = ਨਸ਼ਈ ਮਨੁੱਖ। ਅਮਲਿ = ਨਸ਼ੇ ਵਿਚ। ਲੁਭਾਨਾ = ਲੋਭ ਕਰਦਾ ਹੈ ॥੨॥
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥
Those who enshrine love for the Lord within their minds fulfill their pre-ordained destiny.
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ। ਜਿਨ ਮਨਿ = ਜਿਨ੍ਹਾਂ ਦੇ ਮਨ ਵਿਚ। ਕੇਰੀ = ਦੀ। ਪੁਰਾਨਾ = ਪੁਰਾਣੇ, ਚਿਰ ਦੇ।
ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
I worship their feet, each and every instant; the Lord seems very sweet to them. ||3||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀਂ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ॥੩॥ ਹਮ ਸਰੇਵਹ = ਅਸੀਂ ਸੇਂਵਦੇ ਹਾਂ ॥੩॥
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥
My Lord and Master, Har, Har, has showered His Mercy upon His humble servant; separated for so long, he is now re-united with the Lord.
ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ। ਠਾਕੁਰਿ = ਠਾਕੁਰ ਨੇ।
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥
Blessed, blessed is the True Guru, who has implanted the Naam, the Name of the Lord within me; servant Nanak is a sacrifice to Him. ||4||3||
ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ। ਦਾਸ ਨਾਨਕ ਉਸ ਗੁਰੂ ਤੋਂ (ਸਦਾ) ਸਦਕੇ ਜਾਂਦਾ ਹੈ ॥੪॥੩॥ ਜਿਨਿ = ਜਿਸ ਨੇ। ਤਿਸੁ = ਉਸ (ਗੁਰੂ) ਤੋਂ ॥੪॥੩॥