ਗਉੜੀ ਮਹਲਾ ੪ ॥
Gauree, Fourth Mehl:
ਗਊੜੀ ਪਾਤਸ਼ਾਹੀ ਚੋਥੀ।
ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥
O contemplative camel-like mind, contemplate and look carefully.
ਹੇ ਮੇਰੇ ਬੇ-ਮੁਹਾਰ ਮਨ! ਤੂੰ ਵਿਚਾਰਵਾਨ ਬਣ, ਤੂੰ ਵਿਚਾਰ ਕੇ ਵੇਖ, ਤੂੰ ਹੋਸ਼ ਕਰ ਕੇ ਵੇਖ। ਮਨ = ਹੇ ਮਨ! ਕਰਹਲਾ = {करभ = ਊਂਠ ਦਾ ਬੱਚਾ} ਊਂਠ ਦੇ ਬੱਚੇ ਵਾਂਗ ਬੇ-ਮੁਹਾਰ। ਵੀਚਾਰੀਆ = ਵਿਚਾਰਵਾਨ (ਬਣ)। ਵੀਚਾਰਿ = ਵਿਚਾਰ ਕੇ। ਸਮਾਲਿ = ਸੰਭਲ ਕੇ, ਹੋਸ਼ ਕਰ ਕੇ।
ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥
The forest-dwellers have grown weary of wandering in the forests; following the Guru's Teachings, see your Husband Lord within your heart. ||1||
ਜੰਗਲਾਂ ਵਿਚ ਭਟਕ ਭਟਕ ਕੇ ਥੱਕੇ ਹੋਏ ਹੇ ਜੰਗਲ-ਵਾਸੀ (ਮਨ)! (ਤੇਰਾ) ਮਾਲਕ-ਪ੍ਰਭੂ (ਤੇਰੇ) ਹਿਰਦੇ ਵਿਚ (ਵੱਸ ਰਿਹਾ ਹੈ, ਉਸ ਨੂੰ) ਗੁਰੂ ਦੀ ਮਤਿ ਲੈ ਕੇ (ਆਪਣੇ ਅੰਦਰ) ਵੇਖ ॥੧॥ ਬਨਵਾਸੀਆ = ਹੇ ਬਨ-ਵਾਸੀ! ਰਿਦੈ = ਹਿਰਦੇ ਵਿਚ। ਨਿਹਾਲਿ = ਵੇਖ ॥੧॥
ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥
O camel-like mind, dwell upon the Guru and the Lord of the Universe. ||1||Pause||
ਊਠ ਦੇ ਬੱਚੇ ਵਾਂਗ ਹੇ (ਮੇਰੇ) ਬੇ-ਮੁਹਾਰ ਮਨ! ਤੂੰ ਪਰਮਾਤਮਾ (ਦੀ ਯਾਦ) ਨੂੰ (ਆਪਣੇ ਅੰਦਰ) ਸਾਂਭ ਕੇ ਰੱਖ ॥੧॥ ਰਹਾਉ ॥ ਸਮਾਲਿ = ਹਿਰਦੇ ਵਿਚ ਸਾਂਭ, ਯਾਦ ਕਰ ॥੧॥ ਰਹਾਉ ॥
ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥
O camel-like contemplative mind, the self-willed manmukhs are caught in the great net.
ਹੇ ਬੇ-ਮੁਹਾਰ ਮਨ! ਤੂੰ ਵਿਚਾਰਵਾਨ ਬਣ, (ਵੇਖ,) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮਾਇਆ ਦੇ ਮੋਹ ਦੇ) ਵੱਡੇ ਜਾਲ ਵਿਚ ਫਸੇ ਪਏ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਜਾਲਿ = ਜਾਲ ਵਿਚ।
ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥
The mortal who becomes Gurmukh is liberated, dwelling upon the Name of the Lord, Har, Har. ||2||
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦਾ ਨਾਮ (ਹਿਰਦੇ ਵਿਚ) ਸੰਭਾਲ ਕੇ (ਇਸ ਜਾਲ ਤੋਂ) ਬਚ ਜਾਂਦਾ ਹੈ ॥੨॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਮੁਕਤੁ = ਆਜ਼ਾਦ, ਬਚਿਆ ਹੋਇਆ। ਸਮਾਲਿ = ਸੰਭਾਲ ਕੇ ॥੨॥
ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥
O my dear beloved camel-like mind, seek the Sat Sangat, the True Congregation, and the True Guru.
ਹੇ ਮੇਰੇ ਪਿਆਰੇ ਮਨ! ਹੇ ਬੇ-ਮੁਹਾਰ ਮਨ! ਸਾਧ ਸੰਗਤਿ ਵਿਚ ਜਾਹ, (ਉਥੇ) ਗੁਰੂ ਨੂੰ ਲੱਭ। ਭਾਲਿ = ਲੱਭ।
ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥
Joining the Sat Sangat, meditate on the Lord, and the Lord, Har, Har, shall go along with you. ||3||
ਸਾਧ ਸੰਗਤਿ ਦਾ ਆਸਰਾ ਲੈ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹ ਹਰਿ-ਨਾਮ ਹੀ ਤੇਰੇ ਨਾਲ (ਸਦਾ) ਸਾਥ ਕਰੇਗਾ ॥੩॥ ਲਗਿ = ਲੱਗ ਕੇ, ਆਸਰਾ ਲੈ ਕੇ ॥੩॥
ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥
O very fortunate camel-like mind, with one Glance of Grace from the Lord, you shall be enraptured.
ਹੇ ਬੇ-ਮੁਹਾਰ ਮਨ! ਉਹ ਮਨੁੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ਜਿਸ ਉੱਤੇ ਪਰਮਾਤਮਾ ਮਿਹਰ ਦੀ ਇਕ ਨਿਗਾਹ ਕਰਦਾ ਹੈ। ਨਦਰਿ = ਮਿਹਰ ਦੀ ਨਿਗਾਹ ਨਾਲ। ਨਿਹਾਲਿ = ਵੇਖੇ।
ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥
If the Lord Himself saves you, then you shall be saved. Dwell upon the Feet of the True Guru. ||4||
ਜੇ ਪਰਮਾਤਮਾ ਆਪ ਹੀ (ਮਾਇਆ-ਜਾਲ ਵਿਚੋਂ) ਖ਼ਲਾਸੀ ਕਰਾਏ ਤਾਂ ਹੀ ਗੁਰੂ ਦੇ ਚਰਨਾਂ ਨੂੰ (ਹਿਰਦੇ ਵਿਚ ਸੰਭਾਲ ਕੇ (ਇਸ ਜਾਲ ਵਿਚੋਂ) ਨਿਕਲ ਸਕੀਦਾ ਹੈ ॥੪॥ ਛਡਾਏ = ਮਾਇਆ ਦੇ ਜਾਲ ਤੋਂ ਬਚਾਏ। ਛੁਟੀਐ = (ਜਾਲ ਤੋਂ) ਖ਼ਲਾਸੀ ਪਾ ਸਕੀਦੀ ਹੈ ॥੪॥
ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥
O my dear beloved camel-like mind, dwell upon the Divine Light within the body.
ਹੇ ਮੇਰੇ ਪਿਆਰੇ ਮਨ! ਹੇ ਬੇ-ਮੁਹਾਰ ਮਨ! (ਤੇਰੇ) ਸਰੀਰ ਵਿਚ (ਰੱਬੀ) ਜੋਤਿ (ਵੱਸ ਰਹੀ ਹੈ, ਇਸ ਨੂੰ) ਸਾਂਭ ਕੇ ਰੱਖ। ਦੇਹੀ = ਸਰੀਰ। ਸਮਾਲਿ = ਸਾਂਭ ਕੇ ਰੱਖ।
ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥
The Guru has shown me the nine treasures of the Naam. The Merciful Lord has bestowed this gift. ||5||
ਪਰਮਾਤਮਾ ਦਾ ਨਾਮ (ਮਾਨੋ, ਜਗਤ ਦੇ ਸਾਰੇ) ਨੌ ਖ਼ਜ਼ਾਨੇ (ਹੈ) ਜਿਸ ਨੂੰ ਗੁਰੂ ਨੇ ਇਹ ਨਾਮ ਵਿਖਾਲ ਦਿੱਤਾ ਹੈ, ਦਇਆਲ ਪਰਮਾਤਮਾ ਨੇ ਉਸ ਮਨੁੱਖ ਉਤੇ (ਨਾਮ ਦੀ ਇਹ) ਬਖ਼ਸ਼ਸ਼ ਕਰ ਦਿੱਤੀ ਹੈ ॥੫॥ ਗੁਰਿ = ਗੁਰੂ ਨੇ। ਨਉ ਨਿਧਿ = (ਦੁਨੀਆ ਦੇ ਸਾਰੇ) ਨੌ ਖ਼ਜ਼ਾਨੇ। ਦਇਆਲ ਨੇ ॥੫॥
ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥
O camel-like mind, you are so fickle; give up your cleverness and corruption.
ਹੇ ਬੇ-ਮੁਹਾਰ ਮਨ! ਤੂੰ ਕਦੇ ਕਿਤੇ ਟਿਕ ਕੇ ਨਹੀਂ ਬੈਠਦਾ, ਇਹ ਚੰਚਲਤਾ ਇਹ ਚਲਾਕੀ ਛੱਡ ਦੇਹ, (ਇਹ ਚਤੁਰਾਈ) ਭਿਆਨਕ (ਖੂਹ) ਵਿਚ (ਸੁੱਟ ਦੇਵੇਗੀ)। ਵਿਕਰਾਲਿ = ਡਰਾਉਣੇ (ਖੂਹ) ਵਿਚ।
ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥
Dwell upon the Name of the Lord, Har, Har; at the very last moment, the Lord shall liberate you. ||6||
(ਹੇ ਬੇ-ਮੁਹਾਰ ਮਨ!) ਪਰਮਾਤਮਾ ਦਾ ਨਾਮ ਸਦਾ ਚੇਤੇ ਰੱਖ, ਪਰਮਾਤਮਾ (ਦਾ ਨਾਮ) ਹੀ ਅੰਤ ਵੇਲੇ (ਮਾਇਆ ਦੇ ਮੋਹ ਦੇ ਜਾਲ ਤੋਂ) ਖ਼ਲਾਸੀ ਦਿਵਾਂਦਾ ਹੈ ॥੬॥ ਅੰਤਕਾਲਿ = ਅੰਤਲੇ ਸਮੇ ॥੬॥
ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥
O camel-like mind, you are so very fortunate; dwell upon the jewel of spiritual wisdom.
ਹੇ ਬੇ-ਮੁਹਾਰ ਮਨ! ਪਰਮਾਤਮਾ ਨਾਲ ਡੂੰਘੀ ਸਾਂਝ (ਇਕ) ਰਤਨ (ਹੈ ਇਸਨੂੰ) ਤੂੰ ਸਾਂਭ ਕੇ ਰੱਖ, ਤੇ ਵੱਡੇ ਭਾਗਾਂ ਵਾਲਾ ਬਣ।
ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥
You hold in your hands the sword of the Guru's spiritual wisdom; with this destroyer of death, kill the Messenger of Death. ||7||
ਗੁਰੂ ਦਾ ਦਿੱਤਾ ਹੋਇਆ ਗਿਆਨ (ਗੁਰੂ ਦੀ ਰਾਹੀਂ ਪਰਮਾਤਮਾ ਨਾਲ ਪਈ ਹੋਈ ਡੂੰਘੀ ਸਾਂਝ, ਇਕ) ਖੰਡਾ ਹੈ, (ਜਿਸ ਮਨੁੱਖ ਨੇ ਇਹ ਖੰਡਾ ਆਪਣੇ) ਹੱਥ ਵਿਚ ਫ਼ੜ ਲਿਆ, ਉਸ ਨੇ (ਆਤਮਕ) ਮੌਤ ਨੂੰ ਮਾਰਨ ਵਾਲੇ (ਇਸ ਗਿਆਨ-ਖੰਡੇ) ਦੀ ਰਾਹੀਂ ਜਮ ਨੂੰ (ਮੌਤ ਦੇ ਸਹਮ ਨੂੰ, ਆਤਮਕ ਮੌਤ ਨੂੰ) ਮਾਰ ਮੁਕਾਇਆ ॥੭॥ ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ। ਖੜਗੁ = ਤਲਵਾਰ। ਹਥਿ = ਹੱਥ ਵਿਚ। ਜਮ ਕਾਲਿ = ਜਮ-ਕਾਲ ਨੇ, ਜਮ ਦੇ ਕਾਲ ਨੇ, ਆਤਮਕ ਮੌਤ ਨੂੰ ਮਾਰ ਮੁਕਾਣ ਵਾਲੇ (ਗਿਆਨ-ਖੜਗ) ਨੇ ॥੭॥
ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥
The treasure is deep within, O camel-like mind, but you wander around outside in doubt, searching for it.
ਹੇ ਬੇ-ਮੁਹਾਰੇ ਮਨ! (ਪਰਮਾਤਮਾ ਦਾ ਨਾਮ-) ਖ਼ਜ਼ਾਨਾ (ਤੇਰੇ) ਅੰਦਰ ਹੈ, ਪਰ ਤੂੰ ਭਟਕਣਾ ਵਿਚ ਪੈ ਕੇ ਬਾਹਰ ਭਾਲਦਾ ਫਿਰਦਾ ਹੈਂ। ਨਿਧਾਨੁ = ਖ਼ਜ਼ਾਨਾ। ਭ੍ਰਮਿ = ਭਟਕਣਾ ਵਿਚ (ਪੈ ਕੇ)।
ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥
Meeting the Perfect Guru, the Primal Being, you shall discover that the Lord, your Best Friend, is with you. ||8||
(ਹੇ ਮਨ!) ਪਰਮਾਤਮਾ-ਦਾ-ਰੂਪ ਗੁਰੂ ਜਿਸ ਮਨੁੱਖ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਸੱਜਣ-ਪਰਮਾਤਮਾ ਨੂੰ ਆਪਣੇ ਨਾਲ-ਵੱਸਦਾ (ਅੰਦਰ ਹੀ) ਲੱਭ ਲੈਂਦਾ ਹੈ ॥੮॥ ਭੇਟਿਆ = ਮਿਲ ਪਿਆ ॥੮॥
ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥
You are engrossed in pleasures, O camel-like mind; dwell upon the Lord's lasting love instead!
(ਮਾਇਆ ਦੇ ਮੋਹ ਦੇ) ਰੰਗ ਵਿਚ ਰੰਗੇ ਹੋਏ ਬੇ-ਮੁਹਾਰੇ ਮਨ! ਪਰਮਾਤਮਾ ਦਾ ਪ੍ਰੇਮ-ਰੰਗ ਸਦਾ (ਆਪਣੇ ਅੰਦਰ) ਸਾਂਭ ਕੇ ਰੱਖ। ਰੰਗਿ = ਦੁਨੀਆ ਦੇ ਰੰਗ-ਤਮਾਸ਼ੇ ਵਿਚ। ਰਤੜੇ = ਮਸਤ। ਸਮਾਲਿ = ਸ਼ਾਂਭ ਕੇ ਰੱਖ।
ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥
The color of the Lord's Love never fades away; serve the Guru, and dwell upon the Word of the Shabad. ||9||
ਪਰਮਾਤਮਾ (ਦੇ ਪਿਆਰ) ਦਾ (ਇਹ) ਰੰਗ ਫਿਰ ਕਦੇ ਫਿੱਕਾ ਨਹੀਂ ਪੈਂਦਾ, (ਇਸ ਵਾਸਤੇ ਇਹ ਰੰਗ ਪ੍ਰਾਪਤ ਕਰਨ ਲਈ) ਤੂੰ ਗੁਰੂ ਦੀ ਸਰਨ ਪਉ, ਤੂੰ ਗੁਰੂ ਦਾ ਸ਼ਬਦ ਆਪਣੇ ਹਿਰਦੇ ਵਿਚ ਸੰਭਾਲ ॥੯॥
ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥
We are birds, O camel-like mind; the Lord, the Immortal Primal Being, is the tree.
ਹੇ ਬੇ-ਮੁਹਾਰੇ ਮਨ! ਅਸੀਂ ਜੀਵ ਪੰਛੀ ਹਾਂ, ਅਕਾਲ-ਪੁਰਖ ਨੇ (ਸਾਨੂੰ ਜਗਤ ਵਿਚ ਭੇਜਿਆ ਹੈ ਜਿਵੇਂ ਕੋਈ ਰੁੱਖ ਪੰਛੀਆਂ ਦੇ ਰਾਤ-ਬਿਸ੍ਰਾਮ ਲਈ ਆਸਰਾ ਹੁੰਦਾ ਹੈ, ਤਿਵੇਂ) ਉਹ ਸਰਬ-ਵਿਆਪਕ ਹਰੀ (ਸਾਡਾ ਜੀਵ-ਪੰਛੀਆਂ ਦਾ ਆਸਰਾ-) ਰੁੱਖ ਹੈ। ਪੰਖੀ = ਪੰਛੀ। ਅਕਾਲਿ = ਅਕਾਲ ਨੇ।
ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥
The Gurmukhs are very fortunate - they find it. O servant Nanak, dwell upon the Naam, the Name of the Lord. ||10||2||
ਹੇ ਦਾਸ ਨਾਨਕ! (ਆਖ-ਹੇ ਮਨ!) ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਵੱਡੇ ਭਾਗਾਂ ਵਾਲੇ (ਜੀਵ-ਪੰਛੀਆਂ) ਨੇ ਉਹ ਆਸਰਾ ਹਾਸਲ ਕੀਤਾ ਹੈ ॥੧੦॥੨॥