ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ

Fareed, the seasons change, the woods shake and the leaves drop from the trees.

ਹੇ ਫਰੀਦ! ਮੌਸਮ ਬਦਲ ਗਿਆ ਹੈ, ਜੰਗਲ (ਦਾ ਬੂਟਾ ਬੂਟਾ) ਹਿੱਲ ਗਿਆ ਹੈ, ਪੱਤਰ ਝੜ ਰਹੇ ਹਨ। ਫਿਰੀ = ਬਦਲ ਗਈ ਹੈ। ਵਣੁ = ਜੰਗਲ (ਭਾਵ, ਜੰਗਲ ਦਾ ਰੁੱਖ)। (ਲਫ਼ਜ਼ 'ਵਣੁ' ਦੇ ਰੂਪ ਅਤੇ ਸ਼ਲੋਕ ਨੰ: ੧੯ ਅਤੇ ੪੩ ਵਿਚ ਆਏ ਲਫ਼ਜ਼ 'ਵਣਿ' ਦੇ ਵਿਆਕਰਣਿਕ ਰੂਪ ਦਾ ਫ਼ਰਕ ਵੇਖੋ)।

ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥

I have searched in the four directions, but I have not found any resting place anywhere. ||102||

(ਜਗਤ ਦੇ) ਚਾਰੇ ਪਾਸੇ ਢੂੰਢ ਵੇਖੇ ਹਨ, ਥਿਰਤਾ ਕਿਤੇ ਭੀ ਨਹੀਂ ਹੈ (ਨਾਹ ਹੀ ਰੁੱਤ ਇਕੋ ਰਹਿ ਸਕਦੀ ਹੈ, ਨਾਹ ਹੀ ਰੁੱਖ ਤੇ ਰੁੱਖਾਂ ਦੇ ਪੱਤਰ ਸਦਾ ਟਿਕੇ ਰਹਿ ਸਕਦੇ ਹਨ। ਭਾਵ, ਸਮਾਂ ਗੁਜ਼ਰਨ ਤੇ ਇਸ ਮਨੁੱਖ ਉਤੇ ਬੁਢੇਪਾ ਆ ਜਾਂਦਾ ਹੈ, ਸਾਰੇ ਅੰਗ ਕਮਜ਼ੋਰ ਪੈ ਜਾਂਦੇ ਹਨ, ਆਖ਼ਰ ਜਗਤ ਤੋਂ ਤੁਰ ਪੈਂਦਾ ਹੈ) ॥੧੦੨॥ ਰਹਣੁ = ਥਿਰਤਾ। ਕਿਥਾਊ = ਕਿਤੇ ਭੀ ॥੧੦੨॥