ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਆਸਾ ਘਰੁ ਮਹਲਾ

Raag Aasaa, Second House, Fourth Mehl:

ਰਾਗ ਆਸਾ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।

ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ

Some form alliances with friends, children and siblings.

ਕਿਸੇ ਮਨੁੱਖ ਨੇ ਆਪਣੇ ਮਿੱਤਰ ਨਾਲ ਪੁੱਤਰ ਨਾਲ ਭਰਾ ਨਾਲ ਸਾਥ ਗੰਢਿਆ ਹੋਇਆ ਹੈ, ਕਿਸ ਹੀ = ਕਿਸਹਿ, ਕਿਸੇ ਨੇ। ਸੁਤ = ਪੁੱਤਰ।

ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ

Some form alliances with in-laws and relatives.

ਕਿਸੇ ਨੇ ਆਪਣੇ ਸੱਕੇ ਕੁੜਮ ਨਾਲ ਜਵਾਈ ਨਾਲ ਧੜਾ ਬਣਾਇਆ ਹੋਇਆ ਹੈ,

ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ

Some form alliances with chiefs and leaders for their own selfish motives.

ਕਿਸੇ ਮਨੁੱਖ ਨੇ ਆਪਣੀ ਗ਼ਰਜ਼ ਦੀ ਖ਼ਾਤਰ (ਪਿੰਡ ਦੇ) ਸਰਦਾਰ ਨਾਲ ਚੌਧਰੀ ਨਾਲ ਧੜਾ ਬਣਾਇਆ ਹੋਇਆ ਹੈ; ਸਿਕਦਾਰ = ਸਰਦਾਰ। ਸੁਆਈ = ਸੁਆਇ, ਸੁਆਰਥ ਵਾਸਤੇ।

ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥

My alliance is with the Lord, who is pervading everywhere. ||1||

ਪਰ ਮੇਰਾ ਸਾਥੀ ਉਹ ਪਰਮਾਤਮਾ ਹੈ ਜੋ ਸਭ ਥਾਈਂ ਮੌਜੂਦ ਹੈ ॥੧॥

ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ

I have formed my alliance with the Lord; the Lord is my only support.

ਅਸਾਂ ਪਰਮਾਤਮਾ ਨਾਲ ਸਾਥ ਬਣਾਇਆ ਹੈ, ਪਰਮਾਤਮਾ ਹੀ ਮੇਰਾ ਆਸਰਾ ਹੈ। ਟੇਕ = ਆਸਰਾ।

ਮੈ ਹਰਿ ਬਿਨੁ ਪਖੁ ਧੜਾ ਅਵਰੁ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ

Other than the Lord, I have no other faction or alliance; I sing of the countless and endless Glorious Praises of the Lord. ||1||Pause||

ਪਰਮਾਤਮਾ ਤੋਂ ਬਿਨਾ ਮੇਰਾ ਹੋਰ ਕੋਈ ਪੱਖ ਨਹੀਂ ਕੋਈ ਧੜਾ ਨਹੀਂ। ਮੈਂ ਪਰਮਾਤਮਾ ਦੇ ਹੀ ਅਨੇਕਾਂ ਤੇ ਅਣਗਿਣਤ ਗੁਣ ਗਾਂਦਾ ਰਹਿੰਦਾ ਹਾਂ ॥੧॥ ਰਹਾਉ ॥ ਅਸੰਖ = ਅਣਗਿਣਤ ॥੧॥ ਰਹਾਉ ॥

ਜਿਨੑ ਸਿਉ ਧੜੇ ਕਰਹਿ ਸੇ ਜਾਹਿ

Those with whom you form alliances, shall perish.

ਲੋਕ ਜਿਨ੍ਹਾਂ ਬੰਦਿਆਂ ਨਾਲ ਧੜੇ ਗੰਢਦੇ ਹਨ ਉਹ (ਆਖ਼ਰ ਜਗਤ ਤੋਂ) ਕੂਚ ਕਰ ਜਾਂਦੇ ਹਨ,

ਝੂਠੁ ਧੜੇ ਕਰਿ ਪਛੋਤਾਹਿ

Making false alliances, the mortals repent and regret in the end.

(ਧੜੇ ਬਣਾਣ ਵਾਲੇ ਇਹ) ਝੂਠਾ ਅਡੰਬਰ ਕਰ ਕੇ ਇਹ ਧੜੇ ਬਣਾ ਕੇ (ਉਹਨਾਂ ਦੇ ਮਰਨ ਤੇ) ਪਛੁਤਾਂਦੇ ਹਨ।

ਥਿਰੁ ਰਹਹਿ ਮਨਿ ਖੋਟੁ ਕਮਾਹਿ

Those who practice falsehood shall not last.

(ਧੜੇ ਬਣਾਣ ਵਾਲੇ ਆਪ ਭੀ) ਸਦਾ (ਦੁਨੀਆ ਵਿਚ) ਟਿਕੇ ਨਹੀਂ ਰਹਿੰਦੇ, (ਵਿਅਰਥ ਹੀ ਧੜਿਆਂ ਦੀ ਖ਼ਾਤਰ ਆਪਣੇ) ਮਨ ਵਿਚ ਠੱਗੀ-ਫ਼ਰੇਬ ਕਰਦੇ ਰਹਿੰਦੇ ਹਨ। ਮਨਿ = ਮਨ ਵਿਚ। ਖੋਟੁ = ਠੱਗੀ।

ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥

I have formed my alliance with the Lord; there is no one more powerful than Him. ||2||

ਪਰ ਮੈਂ ਤਾਂ ਉਸ ਪਰਮਾਤਮਾ ਨਾਲ ਆਪਣਾ ਸਾਥ ਬਣਾਇਆ ਹੈ ਜਿਸ ਦੇ ਬਰਾਬਰ ਦੀ ਤਾਕਤ ਰੱਖਣ ਵਾਲਾ ਹੋਰ ਕੋਈ ਨਹੀਂ ਹੈ ॥੨॥ ਜਿਸ ਕਾ ਸਮਰਥੁ = ਜਿਸ ਦੇ ਬਰਾਬਰ ਦਾ ॥੨॥

ਏਹ ਸਭਿ ਧੜੇ ਮਾਇਆ ਮੋਹ ਪਸਾਰੀ

All these alliances are mere extensions of the love of Maya.

(ਹੇ ਭਾਈ! ਦੁਨੀਆ ਦੇ) ਇਹ ਸਾਰੇ ਧੜੇ ਮਾਇਆ ਦਾ ਖਿਲਾਰਾ ਹਨ ਮੋਹ ਦਾ ਖਿਲਾਰਾ ਹਨ। ਪਸਾਰੀ = ਖਿਲਾਰਾ।

ਮਾਇਆ ਕਉ ਲੂਝਹਿ ਗਾਵਾਰੀ

Only fools argue over Maya.

(ਧੜੇ ਬਣਾਣ ਵਾਲੇ) ਮੂਰਖ ਲੋਕ ਮਾਇਆ ਦੀ ਖ਼ਾਤਰ ਹੀ (ਆਪੋ ਵਿਚ) ਲੜਦੇ ਰਹਿੰਦੇ ਹਨ। ਲੂਝਹਿ = ਝਗੜਦੇ ਹਨ।

ਜਨਮਿ ਮਰਹਿ ਜੂਐ ਬਾਜੀ ਹਾਰੀ

They are born, and they die, and they lose the game of life in the gamble.

(ਇਸ ਕਾਰਨ ਉਹ ਮੁੜ ਮੁੜ) ਜੰਮਦੇ ਹਨ ਮਰਦੇ ਹਨ, ਉਹ (ਮਾਨੋ) ਜੂਏ ਵਿਚ ਹੀ (ਮਨੁੱਖਾ ਜੀਵਨ ਦੀ) ਬਾਜ਼ੀ ਹਾਰ ਕੇ ਚਲੇ ਜਾਂਦੇ ਹਨ (ਜਿਸ ਵਿਚੋਂ ਹਾਸਲ ਕੁਝ ਨਹੀਂ ਹੁੰਦਾ)।

ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥

My alliance is with the Lord, who embellishes all, in this world and the next. ||3||

ਪਰ ਮੇਰੇ ਨਾਲ ਤਾਂ ਸਾਥੀ ਹੈ ਪਰਮਾਤਮਾ ਜੋ ਮੇਰਾ ਲੋਕ ਤੇ ਪਰਲੋਕ ਸਭ ਕੁਝ ਸਵਾਰਨ ਵਾਲਾ ਹੈ ॥੩॥ ਜਿ = ਜਿਹੜਾ। ਹਲਤੁ ਪਲਤੁ = ਇਹ ਲੋਕ ਤੇ ਪਰਲੋਕ ॥੩॥

ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ

In this Dark Age of Kali Yuga, the five thieves instigate alliances and conflicts.

ਪਰਮਾਤਮਾ ਨਾਲੋਂ ਵਿਛੜ ਕੇ (ਕਲਿਜੁਗੀ ਸੁਭਾਵ ਵਿਚ ਫਸ ਕੇ) ਮਨੁੱਖਾਂ ਦੇ ਧੜੇ ਬਣਦੇ ਹਨ, ਕਲਿਜੁਗ ਮਹਿ = ਪਰਮਾਤਮਾ ਤੋਂ ਵਿਛੜ ਕੇ।

ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ

Sexual desire, anger, greed, emotional attachment and self-conceit have increased.

ਕਾਮਾਦਿਕ ਪੰਜਾਂ ਚੋਰਾਂ ਦੇ ਕਾਰਨ ਝਗੜੇ ਪੈਦਾ ਹੁੰਦੇ ਹਨ, (ਪਰਮਾਤਮਾ ਨਾਲੋਂ ਵਿਛੋੜਾ ਮਨੁੱਖਾਂ ਦੇ ਅੰਦਰ) ਕਾਮ ਕ੍ਰੋਧ ਲੋਭ ਮੋਹ ਅਤੇ ਅਹੰਕਾਰ ਨੂੰ ਵਧਾਂਦਾ ਹੈ।

ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ

One who is blessed by the Lord's Grace, joins the Sat Sangat, the True Congregation.

ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ (ਤੇ ਉਹ ਇਹਨਾਂ ਪੰਜਾਂ ਚੋਰਾਂ ਦੀ ਮਾਰ ਤੋਂ ਬਚਦਾ ਹੈ)।

ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥

My alliance is with the Lord, who has destroyed all these alliances. ||4||

(ਹੇ ਭਾਈ!) ਮੇਰੀ ਮਦਦ ਤੇ ਪਰਮਾਤਮਾ ਆਪ ਹੈ ਜਿਸ ਨੇ (ਮੇਰੇ ਅੰਦਰੋਂ) ਇਹ ਸਾਰੇ ਧੜੇ ਮੁਕਾ ਦਿੱਤੇ ਹੋਏ ਹਨ ॥੪॥ ਜਿਨਿ = ਜਿਸ ਨੇ। ਸਭਿ = ਸਾਰੇ ॥੪॥

ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ

In the false love of duality, people sit and form alliances.

(ਪਰਮਾਤਮਾ ਨੂੰ ਛੱਡ ਕੇ) ਮਾਇਆ ਦਾ ਝੂਠਾ ਪਿਆਰ (ਮਨੁੱਖ ਦੇ ਅੰਦਰ) ਟਿਕ ਕੇ ਧੜੇ (-ਬਾਜ਼ੀਆਂ) ਪੈਦਾ ਕਰਦਾ ਹੈ। ਮਿਥਿਆ = ਝੂਠਾ, ਵਿਅਰਥ। ਭਾਉ = ਪਿਆਰ।

ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ

They complain about other peoples' faults, while their own self-conceit only increases.

(ਮਾਇਆ ਦੇ ਮੋਹ ਦੇ ਪ੍ਰਭਾਵ ਹੇਠ ਮਨੁੱਖ) ਹੋਰਨਾਂ ਦਾ ਐਬ ਜਾਚਦਾ ਫਿਰਦਾ ਹੈ ਤੇ (ਇਸ ਤਰ੍ਹਾਂ ਆਪਣੇ ਆਪ ਨੂੰ ਚੰਗਾ ਸਮਝ ਕੇ) ਆਪਣਾ ਅਹੰਕਾਰ ਵਧਾਂਦਾ ਹੈ। ਅਟਕਲੈ = ਜਾਚਦਾ ਹੈ। ਛਿਦ੍ਰੁ = ਐਬ।

ਜੈਸਾ ਬੀਜੈ ਤੈਸਾ ਖਾਵੈ

As they plant, so shall they harvest.

(ਹੋਰਨਾਂ ਦੇ ਐਬ ਫਰੋਲ ਕੇ ਤੇ ਆਪਣੇ ਆਪ ਨੂੰ ਨੇਕ ਮਿਥ ਮਿਥ ਕੇ ਮਨੁੱਖ ਆਪਣੇ ਆਤਮਕ ਜੀਵਨ ਵਾਸਤੇ) ਜਿਹੋ ਜਿਹਾ ਬੀ ਬੀਜਦਾ ਹੈ ਉਹੋ ਜਿਹਾ ਫਲ ਹਾਸਲ ਕਰਦਾ ਹੈ।

ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥

Servant Nanak has joined the Lord's alliance of Dharma, which shall conquer the whole world. ||5||2||54||

ਦਾਸ ਨਾਨਕ ਦਾ ਪੱਖ ਕਰਨ ਵਾਲਾ ਸਾਥੀ ਤਾਂ ਪਰਮਾਤਮਾ ਹੈ (ਪਰਮਾਤਮਾ ਦਾ ਆਸਰਾ ਹੀ ਨਾਨਕ ਦਾ) ਧਰਮ ਹੈ (ਜਿਸ ਦੀ ਬਰਕਤਿ ਨਾਲ ਮਨੁੱਖ) ਸਾਰੀ ਸ੍ਰਿਸ਼ਟੀ ਨੂੰ ਜਿੱਤ ਕੇ ਆ ਸਕਦਾ ਹੈ ॥੫॥੨॥੫੪॥ ਜਿਣਿ = ਜਿੱਤ ਕੇ ॥੫॥੨॥੫੪॥