ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥
Fareed, flatten out your mind; smooth out the hills and valleys.
ਹੇ ਫਰੀਦ! ਮਨ ਨੂੰ ਪੱਧਰਾ ਕਰ ਦੇਹ (ਅਤੇ ਇਸ ਦੇ) ਉੱਚੇ ਨੀਵੇਂ ਥਾਂ ਦੂਰ ਕਰ ਦੇਹ, ਮੈਦਾਨੁ = ਪੱਧਰਾ ਥਾਂ। ਲਾਹਿ = ਦੂਰ ਕਰ ਦੇਹ। ਟੋਏ ਟਿਬੇ = ਨੀਵੇਂ ਤੇ ਉੱਚੇ ਥਾਂ।
ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥
Hereafter, the fires of hell shall not even approach you. ||74||
(ਜੇ ਤੂੰ ਕਰ ਸਕੇਂ, ਤਾਂ) ਤੇਰੇ ਜੀਵਨ-ਸਫ਼ਰ ਵਿਚ ਦੋਜ਼ਕ ਦੀ ਅੱਗ ਬਿਲਕੁਲ ਨਹੀਂ ਆਵੇਗੀ, (ਭਾਵ, ਮਨ ਵਿਚ ਟੋਏ ਟਿੱਬੇ ਟਿਕੇ ਰਹਿਣ ਕਰਕੇ ਜੋ ਕਲੇਸ਼ ਮਨੁੱਖ ਨੂੰ ਵਾਪਰਦੇ ਹਨ, ਇਹਨਾਂ ਦੇ ਦੂਰ ਹੋਇਆਂ ਉਹ ਕਲੇਸ਼ ਭੀ ਮਿਟ ਜਾਣਗੇ) ॥੭੪॥ ਅਗੈ = ਤੇਰੇ ਅੱਗੇ, ਤੇਰੀ ਜ਼ਿੰਦਗੀ ਦੇ ਸਫ਼ਰ ਵਿਚ। ਸੰਦੀ = ਦੀ। ਭਾਹਿ = ਅੱਗ। ਆਵਸੀ = ਆਵੇਗੀ ॥੭੪॥