ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਅਚਰਜ ਕਥਾ ਮਹਾ ਅਨੂਪ ॥
Wondrous and beautiful is the description of the beauty of the Supreme Soul,
ਹੇ ਭਾਈ! ਜਿਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੈਰਾਨ ਕਰਨ ਵਾਲੀਆਂ ਹਨ ਤੇ ਬੜੀਆਂ ਅਦੁਤੀ ਹਨ, ਅਚਰਜ = ਹੈਰਾਨ ਕਰਨ ਵਾਲੀ। ਅਨੂਪ = ਉਪਮਾ-ਰਹਿਤ, ਅਦੁਤੀ, ਜਿਸ ਵਰਗੀ ਹੋਰ ਕੋਈ ਸ਼ੈ ਨਾਹ ਹੋਵੇ।
ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥
The Supreme Lord God. ||Pause||
ਜੀਵਾਤਮਾ ਉਸ ਪਰਮਾਤਮਾ ਦਾ ਹੀ ਰੂਪ ਹੈ ਰਹਾਉ॥ ਪ੍ਰਾਤਮਾ = ਜੀਵਾਤਮਾ ॥ਰਹਾਉ॥
ਨਾ ਇਹੁ ਬੂਢਾ ਨਾ ਇਹੁ ਬਾਲਾ ॥
He is not old; He is not young.
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ ਉਹ ਐਸਾ ਹੈ ਕਿ) ਨਾਹ ਇਹ ਕਦੇ ਬੁੱਢਾ ਹੁੰਦਾ ਹੈ, ਨਾਹ ਹੀ ਇਹ ਕਦੇ ਬਾਲਕ (ਅਵਸਥਾ ਵਿਚ ਪਰ-ਅਧੀਨ) ਹੁੰਦਾ ਹੈ। ਬਾਲਾ = ਬਾਲਕ।
ਨਾ ਇਸੁ ਦੂਖੁ ਨਹੀ ਜਮ ਜਾਲਾ ॥
He is not in pain; He is not caught in Death's noose.
ਇਸ ਨੂੰ ਕੋਈ ਦੁੱਖ ਨਹੀਂ ਪੋਹ ਸਕਦਾ, ਜਮਾਂ ਦਾ ਜਾਲ ਫਸਾ ਨਹੀਂ ਸਕਦਾ। ਜਮ ਜਾਲਾ = ਜਮਾਂ ਦਾ ਜਾਲ।
ਨਾ ਇਹੁ ਬਿਨਸੈ ਨਾ ਇਹੁ ਜਾਇ ॥
He does not die; He does not go away.
(ਪਰਮਾਤਮਾ ਐਸਾ ਹੈ ਕਿ) ਨਾਹ ਇਹ ਕਦੇ ਮਰਦਾ ਹੈ ਨਾਹ ਜੰਮਦਾ ਹੈ, ਜਾਇ = ਜੰਮਦਾ।
ਆਦਿ ਜੁਗਾਦੀ ਰਹਿਆ ਸਮਾਇ ॥੧॥
In the beginning, and throughout the ages, He is permeating everywhere. ||1||
ਇਹ ਤਾਂ ਸ਼ੁਰੂ ਤੋਂ ਹੀ, ਜੁਗਾਂ ਦੇ ਸ਼ੁਰੂ ਤੋਂ ਹੀ (ਹਰ ਥਾਂ) ਵਿਆਪਕ ਚਲਿਆ ਆ ਰਿਹਾ ਹੈ ॥੧॥ ਆਦਿ = ਮੁੱਢ ਤੋਂ। ਜੁਗਾਦੀ = ਜੁਗਾਦਿ, ਜੁਗਾਂ ਦੇ ਮੁੱਢ ਤੋਂ ॥੧॥
ਨਾ ਇਸੁ ਉਸਨੁ ਨਹੀ ਇਸੁ ਸੀਤੁ ॥
He is not hot; He is not cold.
(ਹੇ ਭਾਈ! ਜੀਵਾਤਮਾ ਜਿਸ ਪ੍ਰਭੂ ਦਾ ਰੂਪ ਹੈ ਉਹ ਐਸਾ ਹੈ ਕਿ) ਇਸ ਨੂੰ (ਵਿਕਾਰਾਂ ਦੀ) ਤਪਸ਼ ਨਹੀਂ ਪੋਹ ਸਕਦੀ (ਚਿੰਤਾ-ਫ਼ਿਕਰ ਦਾ) ਪਾਲਾ ਨਹੀਂ ਵਿਆਪ ਸਕਦਾ। ਉਸਨੁ = (ਵਿਕਾਰਾਂ ਦੀ) ਗਰਮੀ। ਸੀਤੁ = ਠੰਢ।
ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥
He has no enemy; He has no friend.
ਨਾਹ ਇਸ ਦਾ ਕੋਈ ਵੈਰੀ ਹੈ ਨਾਹ ਮਿੱਤਰ ਹੈ (ਕਿਉਂਕਿ ਇਸ ਦੇ ਬਰਾਬਰ ਦਾ ਕੋਈ ਨਹੀਂ)।
ਨਾ ਇਸੁ ਹਰਖੁ ਨਹੀ ਇਸੁ ਸੋਗੁ ॥
He is not happy; He is not sad.
ਕੋਈ ਖ਼ੁਸ਼ੀ ਜਾਂ ਗ਼ਮੀ ਭੀ ਇਸ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਹਰਖੁ = ਖ਼ੁਸ਼ੀ। ਸੋਗੁ = ਫ਼ਿਕਰ। ਇਸ ਕਾ = {ਲਫ਼ਜ਼ 'ਇਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ}।
ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥
Everything belongs to Him; He can do anything. ||2||
(ਜਗਤ ਦੀ) ਹਰੇਕ ਸ਼ੈ ਇਸੇ ਦੀ ਹੀ ਪੈਦਾ ਕੀਤੀ ਹੋਈ ਹੈ, ਇਹ ਸਭ ਕੁਝ ਕਰਨ ਦੇ ਸਮਰੱਥ ਹੈ ॥੨॥ ਕਰਨੈ ਜੋਗੁ = ਕਰਨ ਦੀ ਤਾਕਤ ਰੱਖਣ ਵਾਲਾ ॥੨॥
ਨਾ ਇਸੁ ਬਾਪੁ ਨਹੀ ਇਸੁ ਮਾਇਆ ॥
He has no father; He has no mother.
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ ਉਹ ਐਸਾ ਹੈ ਕਿ) ਇਸ ਦਾ ਨਾਹ ਕੋਈ ਪਿਉ ਹੈ, ਨਾਹ ਇਸ ਦੀ ਮਾਂ ਹੈ। ਮਾਇਆ = ਮਾਂ।
ਇਹੁ ਅਪਰੰਪਰੁ ਹੋਤਾ ਆਇਆ ॥
He is beyond the beyond, and has always been so.
ਇਹ ਤਾਂ ਪਰੇ ਤੋਂ ਪਰੇ ਹੈ, ਤੇ ਸਦਾ ਹੀ ਹੋਂਦ ਵਾਲਾ ਹੈ। ਅਪਰੰਪਰੁ = ਪਰੇ ਤੋਂ ਪਰੇ।
ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥
He is not affected by virtue or vice.
ਪਾਪਾਂ ਅਤੇ ਪੁੰਨਾਂ ਦਾ ਭੀ ਇਸ ਉਤੇ ਕੋਈ ਅਸਰ ਨਹੀਂ ਪੈਂਦਾ। ਲੇਪੁ = ਅਸਰ।
ਘਟ ਘਟ ਅੰਤਰਿ ਸਦ ਹੀ ਜਾਗੈ ॥੩॥
Deep within each and every heart, He is always awake and aware. ||3||
ਇਹ ਪ੍ਰਭੂ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ, ਅਤੇ ਸਦਾ ਹੀ ਸੁਚੇਤ ਰਹਿੰਦਾ ਹੈ ॥੩॥ ਘਟ ਘਟ ਅੰਤਰਿ = ਹਰੇਕ ਸਰੀਰ ਵਿਚ। ਸਦ = ਸਦਾ। ਜਾਗੈ = (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ॥੩॥
ਤੀਨਿ ਗੁਣਾ ਇਕ ਸਕਤਿ ਉਪਾਇਆ ॥
From the three qualities, the one mechanism of Maya was produced.
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ) ਇਹ ਬੜੀ ਡਾਢੀ ਮਾਇਆ ਉਸੇ ਦਾ ਹੀ ਪਰਛਾਵਾਂ ਹੈ, ਸਕਤਿ = ਮਾਇਆ।
ਮਹਾ ਮਾਇਆ ਤਾ ਕੀ ਹੈ ਛਾਇਆ ॥
The great Maya is only His shadow.
ਇਹ ਤਿੰਨਾਂ ਗੁਣਾਂ ਵਾਲੀ ਮਾਇਆ ਉਸੇ ਨੇ ਹੀ ਪੈਦਾ ਕੀਤੀ ਹੈ। ਤਾ ਕੀ = ਉਸ (ਪ੍ਰਭੂ) ਦੀ। ਛਾਇਆ = ਛਾਂ, ਪਰਛਾਵਾਂ।
ਅਛਲ ਅਛੇਦ ਅਭੇਦ ਦਇਆਲ ॥
He is undeceivable, impenetrable, unfathomable and merciful.
ਉਸ ਪ੍ਰਭੂ ਨੂੰ (ਕੋਈ ਵਿਕਾਰ) ਛਲ ਨਹੀਂ ਸਕਦਾ, ਵਿੰਨ੍ਹ ਨਹੀਂ ਸਕਦਾ, ਉਸ ਦਾ ਭੇਤ ਨਹੀਂ ਪਾਇਆ ਜਾ ਸਕਦਾ, ਉਹ ਦਇਆ ਦਾ ਘਰ ਹੈ,
ਦੀਨ ਦਇਆਲ ਸਦਾ ਕਿਰਪਾਲ ॥
He is merciful to the meek, forever compassionate.
ਉਹ ਦੀਨਾਂ ਉਤੇ ਸਦਾ ਦਇਆ ਕਰਨ ਵਾਲਾ ਹੈ, ਤੇ, ਦਇਆ ਦਾ ਸੋਮਾ ਹੈ।
ਤਾ ਕੀ ਗਤਿ ਮਿਤਿ ਕਛੂ ਨ ਪਾਇ ॥
His state and limits cannot ever be known.
ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਭੇਤ ਲੱਭਿਆ ਨਹੀਂ ਜਾ ਸਕਦਾ। ਗਤਿ = ਆਤਮਕ ਅਵਸਥਾ। ਮਿਤਿ = ਮਰਯਾਦਾ, ਵਿਤ।
ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥
Nanak is a sacrifice, a sacrifice to Him. ||4||19||21||
ਨਾਨਕ ਉਸ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹੈ ॥੪॥੧੯॥੨੧॥ ਬਲਿ = ਸਦਕੇ ॥੪॥੧੯॥੨੧॥