ਕਾਨੜਾ ਮਹਲਾ ੫ ॥
Kaanraa, Fifth Mehl:
ਕਾਨੜਾ ਪੰਜਵੀਂ ਪਾਤਿਸ਼ਾਹੀ।
ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥
My mind loves to touch the Feet of God.
ਹੇ ਮੇਰੇ ਮਨ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਪ੍ਰਭੂ ਦੇ ਚਰਨ ਛੁਹਣ ਲਈ ਤਾਂਘ ਹੁੰਦੀ ਹੈ, ਮਨ = ਹੇ ਮਨ! ਪਰਸਨ = ਛੁਹਣਾ।
ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥
My tongue is satisfied with the Food of the Lord, Har, Har. My eyes are contented with the Blessed Vision of God. ||1||Pause||
ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ ਦੀ (ਆਤਮਕ) ਖ਼ੁਰਾਕ ਨਾਲ ਰੱਜੀ ਰਹਿੰਦੀ ਹੈ, ਉਹਨਾਂ ਦੀਆਂ ਅੱਖਾਂ ਨੂੰ ਪ੍ਰਭੂ ਦੇ ਦੀਦਾਰ ਦੀ ਠੰਢ ਮਿਲੀ ਰਹਿੰਦੀ ਹੈ ॥੧॥ ਰਹਾਉ ॥ ਰਸਨਾ = ਜੀਭ। ਭੋਜਨਿ = ਭੋਜਨ ਨਾਲ। ਤ੍ਰਿਪਤਾਨੀ = ਰੱਜੀ ਰਹਿੰਦੀ ਹੈ। ਅਖੀਅਨ ਕਉ = ਅੱਖਾਂ ਨੂੰ। ਸੰਤੋਖ = ਸਾਂਤੀ ॥੧॥ ਰਹਾਉ ॥
ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥
My ears are filled with the Praise of my Beloved; all my foul sins and faults are erased.
ਹੇ ਮੇਰੇ ਮਨ! (ਜਿਨ੍ਹਾਂ ਮਨੁੱਖਾਂ ਦੇ ਅੰਦਰ ਪ੍ਰਭੂ ਦੇ ਚਰਨ ਛੁਹਣ ਦੀ ਤਾਂਘ ਹੁੰਦੀ ਹੈ, ਉਹਨਾਂ ਦੇ) ਕੰਨਾਂ ਵਿਚ ਪ੍ਰੀਤਮ ਪ੍ਰਭੂ ਦੀ ਸਿਫ਼ਤ-ਸਾਲਾਹ ਟਿਕੀ ਰਹਿੰਦੀ ਹੈ ਜੋ ਸਾਰੇ ਪਾਪਾਂ ਸਾਰੇ ਐਬਾਂ ਦੀ ਮੈਲ ਦੂਰ ਕਰਨ ਦੇ ਸਮਰੱਥ ਹੈ। ਕਰਨਨਿ = ਕੰਨਾਂ ਵਿਚ। ਪੂਰਿ ਰਹਿਓ = ਭਰਿਆ ਰਹਿੰਦਾ ਹੈ, ਟਿਕਿਆ ਰਹਿੰਦਾ ਹੈ। ਕਲਮਲ = ਪਾਪ। ਮਲ = ਮੈਲ। ਹਰਸਨ = ਦੂਰ ਕਰ ਸਕਣ ਵਾਲਾ।
ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥
My feet follow the Path of Peace to my Lord and Master; my body and limbs joyfully blossom forth in the Society of the Saints. ||1||
ਉਹਨਾਂ ਦੇ ਪੈਰਾਂ ਦੀ ਦੌੜ-ਭੱਜ ਮਾਲਕ-ਪ੍ਰਭੂ (ਦੇ ਮਿਲਾਪ) ਦੇ ਸੁਖਦਾਈ ਰਸਤੇ ਉਤੇ ਬਣੀ ਰਹਿੰਦੀ ਹੈ, ਉਹਨਾਂ ਦੇ ਸਰੀਰਕ ਅੰਗ ਸੰਤ ਜਨਾਂ (ਦੇ ਚਰਨਾਂ) ਨਾਲ (ਛੁਹ ਕੇ) ਹੁਲਾਰੇ ਵਿਚ ਟਿਕੇ ਰਹਿੰਦੇ ਹਨ ॥੧॥ ਪਾਵਨ ਧਾਵਨ = ਪੈਰਾਂ ਨਾਲ ਦੌੜ-ਭੱਜ। ਪੰਥਾ = ਰਸਤਾ। ਸੁਖ ਪੰਥਾ = ਸੁਖ ਦੇਣ ਵਾਲਾ ਰਸਤਾ। ਕਾਇਆ = ਸਰੀਰ। ਸਰਸਨ = ਸ-ਰਸਨ, ਰਸ-ਰਹਿਤ, ਹੁਲਾਰੇ ਵਾਲੇ ॥੧॥
ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥
I have taken Sanctuary in my Perfect, Eternal, Imperishable Lord. I do not bother trying anything else.
ਹੇ ਮੇਰੇ ਮਨ ਜਿਨ੍ਹਾਂ ਮਨੁੱਖਾਂ ਨੇ ਸਰਬ-ਵਿਆਪਕ ਨਾਸ-ਰਹਿਤ ਪਰਮਾਤਮਾ ਦੀ ਸਰਨ ਫੜ ਲਈ, ਉਹ (ਇਸ ਸਰਨ ਨੂੰ ਛੱਡ ਕੇ ਉਸ ਦੇ ਮਿਲਾਪ ਵਾਸਤੇ) ਹੋਰ ਹੋਰ ਹੀਲੇ ਕਰ ਕੇ ਨਹੀਂ ਥੱਕਦੇ ਫਿਰਦੇ। ਗਹੀ = ਫੜੀ। ਉਪਾਵ = (ਲਫ਼ਜ਼ 'ਉਪਾਉ' ਤੋਂ ਬਹੁ-ਵਚਨ) ਹੀਲੇ। ਆਨ = (अन्य) ਹੋਰ।
ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
Taking them by the hand, O Nanak, God saves His humble servants; they shall not perish in the deep, dark world-ocean. ||2||10||29||
ਹੇ ਨਾਨਕ! ਪ੍ਰਭੂ ਨੇ ਜਿਨ੍ਹਾਂ ਆਪਣੇ ਸੇਵਕਾਂ ਦਾ ਹੱਥ ਫੜ ਲਿਆ ਹੁੰਦਾ ਹੈ, ਉਹ ਸੇਵਕ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਸੰਸਾਰ-ਸਮੁੰਦਰ ਵਿਚ ਆਤਮਕ ਮੌਤ ਨਹੀਂ ਸਹੇੜਦੇ ॥੨॥੧੦॥੨੯॥ ਕਰੁ = ਹੱਥ (ਇਕ-ਵਚਨ)। ਗਹਿ ਲੀਏ = ਫੜ ਲਏ। ਅੰਧ ਘੋਰ = ਘੁੱਪ ਹਨੇਰਾ। ਸਾਗਰ = ਸਮੁੰਦਰ। ਮਰਸਨ = (ਆਤਮਕ) ਮੌਤ ॥੨॥੧੦॥੨੯॥