ਪਉੜੀ ॥
Pauree:
ਪਉੜੀ।
ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥
He Himself issues His Commands, and links the people of the world to their tasks.
ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ ਤੇ ਜਗਤ ਨੂੰ ਉਸ ਨੇ ਆਪ ਹੀ ਮਾਇਕ ਧੰਧੇ ਵਿਚ ਲਾ ਰੱਖਿਆ ਹੈ।
ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥
He Himself joins some to Himself, and through the Guru, they find peace.
ਜਿਨ੍ਹਾਂ ਨੂੰ ਉਸ ਨੇ ਆਪ ਹੀ (ਨਾਮ ਵਿਚ) ਜੋੜ ਰੱਖਿਆ ਹੈ ਉਹਨਾਂ ਨੇ ਗੁਰੂ ਦੀ ਸਰਨ ਪੈ ਕੇ ਸੁਖ ਹਾਸਲ ਕੀਤਾ ਹੈ।
ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥
The mind runs around in the ten directions; the Guru holds it still.
ਮਨੁੱਖ ਦਾ ਇਹ ਮਨ ਦਸੀਂ ਪਾਸੀਂ ਦੌੜਦਾ ਹੈ, (ਸਰਨ ਆਏ ਮਨੁੱਖ ਦਾ ਮਨ) ਗੁਰੂ ਨੇ (ਹੀ) ਰੋਕ ਕੇ ਰੱਖਿਆ ਹੈ। ਦਹਦਿਸ = ਦਸੀਂ ਪਾਸੀਂ। ਗੁਰਿ = ਗੁਰੂ ਨੇ।
ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥
Everyone longs for the Name, but it is only found through the Guru's Teachings.
ਸਾਰੀ ਲੋਕਾਈ ਪ੍ਰਭੂ ਦੇ ਨਾਮ ਦੀ ਤਾਂਘ ਕਰਦੀ ਹੈ, ਪਰ ਮਿਲਦਾ ਗੁਰੂ ਦੀ ਮਤਿ ਲਿਆਂ ਹੀ ਹੈ। ਸਭ = ਸਾਰੀ ਲੋਕਾਈ।
ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥੧੨॥
Your pre-ordained destiny, written by the Lord in the very beginning, cannot be erased. ||12||
(ਗੁਰੂ ਦਾ ਮਿਲਣਾ ਭੀ ਭਾਗਾਂ ਦੀ ਗੱਲ ਹੈ, ਤੇ) ਜੋ ਲੇਖ ਪ੍ਰਭੂ ਨੇ ਮੁੱਢ ਤੋਂ ਬੰਦੇ ਦੇ ਮੱਥੇ ਲਿਖ ਦਿੱਤਾ ਹੈ ਉਹ ਮਿਟਾਇਆ ਨਹੀਂ ਜਾ ਸਕਦਾ ॥੧੨॥