ਪਉੜੀ

Pauree:

ਪਉੜੀ।

ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ

He Himself creates the creation, and gazes upon it; He Himself is totally True.

ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਰ ਥਾਂ ਆਪ ਹੀ (ਮੌਜੂਦ) ਹੈ। ਆਪੇ = ਆਪ ਹੀ। ਸਭੁ = ਹਰ ਥਾਂ। ਸਚਾ = ਅਟੱਲ।

ਜੋ ਹੁਕਮੁ ਬੂਝੈ ਖਸਮ ਕਾ ਸੋਈ ਨਰੁ ਕਚਾ

One who does not understand the Hukam, the Command of his Lord and Master, is false.

ਪਰ ਜੋ ਮਨੁੱਖ (ਪ੍ਰਭੂ ਦੀ ਇਸ ਹਰ ਥਾਂ ਮੌਜੂਦ ਹੋਣ ਦੀ) ਰਜ਼ਾ ਨੂੰ ਨਹੀਂ ਸਮਝਦਾ, ਉਹ ਮਨੁੱਖ ਡੋਲਦਾ ਰਹਿੰਦਾ ਹੈ। ਕਚਾ = ਡੋਲਣ ਵਾਲਾ। ਹੁਕਮੁ = ਰਜ਼ਾ।

ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ

By the Pleasure of His Will, the True Lord joins the Gurmukh to Himself.

ਜਿਸ ਪਾਸੇ ਪ੍ਰਭੂ ਦੀ ਰਜ਼ਾ ਹੋਵੇ ਉਸੇ ਪਾਸੇ (ਹਰੇਕ ਜੀਵ ਨੂੰ) ਲਾਂਦਾ ਹੈ, ਜਿਸ ਨੂੰ ਗੁਰੂ ਦੇ ਸਨਮੁਖ ਕਰਦਾ ਹੈ ਉਹ ਪ੍ਰਭੂ ਦਾ ਹੀ ਰੂਪ ਹੋ ਜਾਂਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ।

ਸਭਨਾ ਕਾ ਸਾਹਿਬੁ ਏਕੁ ਹੈ ਗੁਰਸਬਦੀ ਰਚਾ

He is the One Lord and Master of all; through the Word of the Guru's Shabad, we are blended with Him.

(ਉਂਞ ਤਾਂ) ਸਭ ਜੀਵਾਂ ਦਾ ਮਾਲਕ ਇਕ ਪਰਮਾਤਮਾ ਹੀ ਹੈ, ਪਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਉਸ ਵਿਚ) ਜੁੜਿਆ ਜਾ ਸਕਦਾ ਹੈ। ਰਚਾ = ਰਚਿਆ ਜਾ ਸਕਦਾ ਹੈ, ਮਿਲ ਸਕੀਦਾ ਹੈ।

ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ

The Gurmukhs praise Him forever; all are beggars of Him.

(ਸੋ) ਗੁਰੂ ਦੇ ਸਨਮੁਖ ਹੋ ਕੇ ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਜਗਤ ਦੇ ਇਹ) ਸਾਰੇ ਕੌਤਕ ਉਸ ਮਾਲਕ ਦੇ ਹੀ ਹਨ। ਜਚਾ = ਚੋਜ, ਤਮਾਸ਼ੇ।

ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ

O Nanak, as He Himself makes us dance, we dance. ||22||1|| Sudh||

ਹੇ ਨਾਨਕ! ਜਿਵੇਂ ਉਹ ਆਪ ਜੀਵ ਨੂੰ ਨਚਾਂਦਾ ਹੈ ਤਿਵੇਂ ਜੀਵ ਨੱਚਦਾ ਹੈ ॥੨੨॥੧॥ਸੁਧੁ ॥