ਪ੍ਰਭ ਕਾ ਸਿਮਰਨੁ ਸਭ ਤੇ ਊਚਾ

The remembrance of God is the highest and most exalted of all.

ਪ੍ਰਭੂ ਦਾ ਸਿਮਰਨ ਕਰਨਾ (ਹੋਰ) ਸਾਰੇ (ਆਹਰਾਂ) ਨਾਲੋਂ ਚੰਗਾ ਹੈ;

ਪ੍ਰਭ ਕੈ ਸਿਮਰਨਿ ਉਧਰੇ ਮੂਚਾ

In the remembrance of God, many are saved.

ਪ੍ਰਭੂ ਦਾ ਸਿਮਰਨ ਕਰਨ ਨਾਲ ਬਹੁਤ ਸਾਰੇ (ਜੀਵ) (ਵਿਕਾਰਾਂ ਤੋਂ) ਬਚ ਜਾਂਦੇ ਹਨ। ਉਧਰੇ = (ਵਿਕਾਰਾਂ ਤੋਂ) ਬਚ ਜਾਂਦੇ ਹਨ। ਮੂਚਾ = ਮਹਾਨ ਉੱਚਾ, ਬਹੁਤ ਸਾਰੇ।

ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ

In the remembrance of God, thirst is quenched.

ਪ੍ਰਭੂ ਦਾ ਸਿਮਰਨ ਕਰਨ ਨਾਲ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ, ਤ੍ਰਿਸਨਾ = (ਮਾਇਆ ਦੀ) ਤ੍ਰਿਹ।

ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ

In the remembrance of God, all things are known.

(ਕਿਉਂਕਿ ਮਾਇਆ ਦੇ) ਹਰੇਕ (ਕੇਲ) ਦੀ ਸਮਝ ਪੈ ਜਾਂਦੀ ਹੈ। ਸਭੁ ਕਿਛੁ = ਹਰੇਕ ਗੱਲ।

ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ

In the remembrance of God, there is no fear of death.

ਪ੍ਰਭੂ ਦਾ ਸਿਮਰਨ ਕਰਨ ਨਾਲ ਜਮਾਂ ਦਾ ਡਰ ਮੁੱਕ ਜਾਂਦਾ ਹੈ, ਤ੍ਰਾਸ = ਡਰ। ਜਮ ਤ੍ਰਾਸਾ = ਜਮਾਂ ਦਾ ਡਰ।

ਪ੍ਰਭ ਕੈ ਸਿਮਰਨਿ ਪੂਰਨ ਆਸਾ

In the remembrance of God, hopes are fulfilled.

ਤੇ (ਜੀਵ ਦੀ) ਆਸ ਪੂਰਨ ਹੋ ਜਾਂਦੀ ਹੈ (ਭਾਵ, ਆਸਾਂ ਵੱਲੋਂ ਮਨ ਰੱਜ ਜਾਂਦਾ ਹੈ)।

ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ

In the remembrance of God, the filth of the mind is removed.

ਪ੍ਰਭੂ ਦਾ ਸਿਮਰਨ ਕੀਤਿਆਂ ਮਨ ਦੀ (ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ,

ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ

The Ambrosial Naam, the Name of the Lord, is absorbed into the heart.

ਅਤੇ ਮਨੁੱਖ ਦੇ ਹਿਰਦੇ ਵਿਚ (ਪ੍ਰਭੂ ਦਾ) ਅਮਰ ਕਰਨ ਵਾਲਾ ਨਾਮ ਟਿਕ ਜਾਂਦਾ ਹੈ। ਰਿਦ ਮਾਹਿ = ਹਿਰਦੇ ਵਿਚ। ਸਮਾਇ = ਟਿਕ ਜਾਂਦਾ ਹੈ।

ਪ੍ਰਭ ਜੀ ਬਸਹਿ ਸਾਧ ਕੀ ਰਸਨਾ

God abides upon the tongues of His Saints.

ਪ੍ਰਭੂ ਜੀ ਗੁਰਮੁਖ ਮਨੁੱਖਾਂ ਦੀ ਜੀਭ ਉਤੇ ਵੱਸਦੇ ਹਨ (ਭਾਵ, ਸਾਧ ਜਨ ਸਦਾ ਪ੍ਰਭੂ ਨੂੰ ਜਪਦੇ ਹਨ)। ਰਸਨਾ = ਜੀਭ।

ਨਾਨਕ ਜਨ ਕਾ ਦਾਸਨਿ ਦਸਨਾ ॥੪॥

Nanak is the servant of the slave of His slaves. ||4||

(ਆਖ) ਹੇ ਨਾਨਕ! (ਮੈਂ) ਗੁਰਮੁਖਾਂ ਦੇ ਸੇਵਕਾਂ ਦਾ ਸੇਵਕ (ਬਣਾਂ) ॥੪॥ ਜਨ ਕਾ = ਜਨਾਂ ਦਾ, ਸਾਧਾਂ ਦਾ। ਸਾਧ = ਗੁਰਮੁਖ। ਦਾਸਨਿ ਦਸਨਾ = ਦਾਸਾਂ ਦਾ ਦਾਸ ॥੪॥