ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥
I see Him within all. No one is without Him.
(ਇਹ ਅਸਚਰਜ ਖੇਡ ਹੈ ਕਿ ਜੀਵ ਮਾਇਆ ਦੇ ਮੋਹ ਵਿਚ ਫਸ ਜਾਂਦੇ ਹਨ। ਕੀ ਇਹਨਾਂ ਦੇ ਅੰਦਰ ਰੱਬ ਨਹੀਂ ਵੱਸਦਾ, ਜੋ ਇਹਨਾਂ ਨੂੰ ਬਚਾ ਲਏ? ਪਰਮਾਤਮਾ ਨੂੰ ਤਾਂ ਮੈਂ) ਹਰੇਕ ਦੇ ਅੰਦਰ ਵੱਸਦਾ ਵੇਖਿਆ ਹੈ, ਕੋਈ ਭੀ ਜੀਵ ਐਸਾ ਨਹੀਂ ਜਿਸ ਵਿਚ ਉਹ ਨਹੀਂ ਵੱਸਦਾ। ਹਭ ਮਝਾਹਿ = ਸਭ ਜੀਵਾਂ ਵਿਚ।
ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥
Good destiny is inscribed on the forehead of that companion, who who enjoys the Lord, my Friend. ||3||
ਪਰ ਸਿਰਫ਼ ਉਹਨਾਂ (ਸਤ ਸੰਗਣ) ਸਹੇਲੀਆਂ ਦੇ ਮੱਥੇ ਦੇ ਭਾਗ ਜਾਗਦੇ ਹਨ (ਤੇ ਉਹੀ ਮਾਇਆ ਦੇ ਪ੍ਰਭਾਵ ਤੋਂ ਬਚਦੀਆਂ ਹਨ) ਜਿਨ੍ਹਾਂ ਨੇ ਪਿਆਰੇ ਮਿਤ੍ਰ-ਪ੍ਰਭੂ ਦਾ ਮਿਲਾਪ ਪ੍ਰਾਪਤ ਕੀਤਾ ਹੈ ॥੩॥ ਤੈ ਮਥਾਹਿ = ਉਹਨਾਂ ਦੇ ਹੀ ਮੱਥੇ ਉਤੇ। ਰਾਵਿਆ = ਮਿਲਾਪ ਦਾ ਰਸ ਮਾਣਿਆ ਹੈ ॥੩॥