ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥
Meditate on the Lord, Raam, Raam, Raam. The Lord is your Help and Support. ||1||Pause||
ਸਦਾ ਸਦਾ ਪਰਮਾਤਮਾ (ਦੇ ਨਾਮ ਦਾ ਜਾਪ) ਜਪਿਆ ਕਰ, (ਨਾਮ) ਜਪਦਿਆਂ (ਉਹ) ਪਰਮਾਤਮਾ (ਹਰ ਥਾਂ) ਸਹਾਇਤਾ ਕਰਨ ਵਾਲਾ ਹੈ ॥੧॥ ਰਹਾਉ ॥ ਜਾਪਿ = ਜਪਿਆ ਕਰ। ਰਮਤ = ਜਪਦਿਆਂ। ਸਹਾਈ = ਮਦਦਗਾਰ ॥੧॥ ਰਹਾਉ ॥
ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥
Grasping hold of the Feet of the Saints, I have abandoned sexual desire, anger and greed. The Guru, the Lord of the World, has been kind to me, and I have realized my destiny. ||1||
ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਲੱਗਦੇ ਹਨ, ਕਾਮ ਕ੍ਰੋਧ ਲੋਭ (ਆਦਿਕ ਵਿਕਾਰ) ਛੱਡਦੇ ਹਨ, ਉਹਨਾਂ ਉੱਤੇ ਗੁਰੂ-ਗੋਪਾਲ ਮਿਹਰਵਾਨ ਹੁੰਦਾ ਹੈ, ਉਹਨਾਂ ਨੂੰ ਆਪਣੀ ਉਹ ਨਾਮ-ਵਸਤੂ ਮਿਲ ਜਾਂਦੀ ਹੈ ਜਿਸ ਦੀ (ਅਨੇਕਾਂ ਜਨਮਾਂ ਤੋਂ) ਭਾਲ ਕਰਦੇ ਆ ਰਹੇ ਸਨ ॥੧॥ ਕੈ ਚਰਨ = ਦੇ ਚਰਨਾਂ ਵਿਚ। ਤਿਆਗੇ = ਤਿਆਗਿ, ਤਿਆਗ ਕੇ। ਲਬਧਿ = ਜਿਸ ਵਸਤੂ ਨੂੰ ਲੱਭਦੇ ਸਾਂ ॥੧॥
ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥
My doubts and attachments have been dispelled, and the blinding bonds of Maya have been broken. My Lord and Master is pervading and permeating everywhere; no one is an enemy.
ਉਹਨਾਂ ਦੇ ਅੰਦਰੋਂ ਭਰਮ ਅਤੇ ਮੋਹ ਦੇ ਹਨੇਰੇ ਨਾਸ ਹੋ ਜਾਂਦੇ ਹਨ, ਮਾਇਆ ਦੇ ਮੋਹ ਦੀਆਂ ਫਾਹੀਆਂ ਟੁੱਟ ਜਾਂਦੀਆਂ ਹਨ, ਮਾਲਕ-ਪ੍ਰਭੂ ਉਹਨਾਂ ਨੂੰ ਸਭਨੀਂ ਥਾਈਂ ਵਿਆਪਕ ਦਿੱਸਦਾ ਹੈ, ਕੋਈ ਭੀ ਉਹਨਾਂ ਨੂੰ ਵੈਰੀ ਨਹੀਂ ਜਾਪਦਾ, ਅੰਧ = ਅੰਨ੍ਹੇ (ਕਰਨ ਵਾਲੇ)। ਬੰਧ = ਬੰਧਨ, ਫਾਹੀਆਂ। ਪੂਰਨ = ਵਿਆਪਕ। ਸਰਬਤ੍ਰ = ਸਭਨੀਂ ਥਾਈਂ। ਬੈਰਾਈ = ਵੈਰੀ।
ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥
My Lord and Master is totally satisfied with me; He has rid me of the pains of death and birth. Grasping hold of the Feet of the Saints, Nanak sings the Glorious Praises of the Lord. ||2||3||132||
ਹੇ ਨਾਨਕ! ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਲੱਗ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਉੱਤੇ ਮਾਲਕ-ਪ੍ਰਭੂ ਜੀ ਤ੍ਰੁੱਠ ਪੈਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਅਤੇ ਪਾਪ ਸਭ ਮੁੱਕ ਜਾਂਦੇ ਹਨ ॥੨॥੩॥੧੩੨॥ ਸੁਪ੍ਰਸੰਨ = ਦਇਆਵਾਨ। ਦੋਖ = ਪਾਪ। ਲਾਗਿ = ਲੱਗ ਕੇ। ਗਾਈ = ਗਾਂਦੀ ਹੈ ॥੨॥੩॥੧੩੨॥