ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ

Kabeer, it does make a difference, how you chant the Lord's Name, 'Raam'. This is something to consider.

ਹੇ ਕਬੀਰ! (ਜਨੇਊ ਦੇ ਕੇ ਬ੍ਰਾਹਮਣ ਰਾਮ ਦੀ ਪੂਜਾ-ਪਾਠ ਦਾ ਉਪਦੇਸ਼ ਭੀ ਕਰਦਾ ਹੈ; ਪਰ) ਰਾਮ ਰਾਮ ਆਖਣ ਵਿਚ ਭੀ ਫ਼ਰਕ ਪੈ ਜਾਂਦਾ ਹੈ, ਇਸ ਵਿਚ ਭੀ ਇਕ ਗੱਲ ਸਮਝਣ ਵਾਲੀ ਹੈ। ਭੇਦੁ = ਫ਼ਰਕ। ਏਕੁ ਬਿਚਾਰੁ = ਇਕ ਖ਼ਾਸ ਸਮਝਣ ਵਾਲੀ ਗੱਲ।

ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥

Everyone uses the same word for the son of Dasrath and the Wondrous Lord. ||190||

ਇਕ ਰਾਮ ਤਾਂ ਉਹ ਹੈ ਜਿਸ ਨੂੰ ਹਰੇਕ ਜੀਵ ਸਿਮਰਦਾ ਹੈ (ਇਹ ਹੈ ਸਰਬ-ਵਿਆਪੀ ਰਾਮ, ਇਸ ਦਾ ਸਿਮਰਨ ਕਰਨਾ ਮਨੁੱਖ ਮਾਤ੍ਰ ਦਾ ਫ਼ਰਜ਼ ਹੈ)। ਪਰ ਇਹੀ ਰਾਮ ਨਾਮ ਰਾਸਧਾਰੀਏ ਭੀ (ਰਾਸਾਂ ਵਿਚ ਸਾਂਗ ਬਣਾ ਬਣਾ ਕੇ) ਲੈਂਦੇ ਹਨ (ਇਹ ਰਾਮ ਅਵਤਾਰੀ ਰਾਮ ਹੈ ਤੇ ਰਾਜਾ ਦਸਰਥ ਦਾ ਪੁੱਤਰ ਹੈ, ਇਹੀ ਮੂਰਤੀ-ਪੂਜਾ ਵਿਅਰਥ ਹੈ) ॥੧੯੦॥ ਸਭੈ = ਸਾਰੇ ਜੀਵ। ਸੋਈ = ਉਹੀ ਰਾਮ, ਉਸੇ ਰਾਮ ਨੂੰ। ਕਉਤਕਹਾਰ = ਰਾਸ-ਧਾਰੀਏ ॥੧੯੦॥