ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥
Kabeer, one is known to have been touched by the Guru, only when his emotional attachment and physical illnesses are eradicated.
ਹੇ ਕਬੀਰ! (ਜਨੇਊ ਆਦਿਕ ਪਾ ਕੇ ਹਿੰਦੂ ਸਮਝਦਾ ਹੈ ਕਿ ਮੈਂ ਫਲਾਣੇ ਬ੍ਰਾਹਮਣ ਨੂੰ ਆਪਣਾ ਗੁਰੂ ਧਾਰ ਲਿਆ ਹੈ; ਪਰ) ਤਦੋਂ ਸਮਝੋ ਕਿ ਗੁਰੂ ਮਿਲ ਪਿਆ ਹੈ ਜਦੋਂ (ਗੁਰੂ ਧਾਰਨ ਵਾਲੇ ਮਨੁੱਖ ਦੇ ਦਿਲ ਵਿਚੋਂ) ਮਾਇਆ ਦਾ ਮੋਹ ਦੂਰ ਹੋ ਜਾਏ, ਜਦੋਂ ਸਰੀਰ ਨੂੰ ਸਾੜਨ ਵਾਲੇ ਕਲੇਸ਼ ਮਿਟ ਜਾਣ। ਤਬ ਜਾਨੀਐ = ਤਦੋਂ ਜਾਣੋ, ਤਦੋਂ ਹੀ ਇਹ ਸਮਝੋ। ਗੁਰੁ ਲਾਗਾ = ਗੁਰੂ ਪੁੱਕਰਿਆ ਹੈ, ਮਿਲ ਪਿਆ ਹੈ। ਤਨ ਤਾਪ = ਸਰੀਰ ਦੇ ਕਲੇਸ਼, ਸਰੀਰ ਨੂੰ ਸਾੜਨ ਵਾਲੇ ਦੁੱਖ-ਕਲੇਸ਼।
ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥
He is not burned by pleasure or pain, and so he becomes the Lord Himself. ||189||
ਜਦੋਂ ਹਰਖ ਸੋਗ ਕੋਈ ਭੀ ਚਿੱਤ ਨੂੰ ਨਾਹ ਸਾੜੇ, ਅਜੇਹੀ ਹਾਲਤ ਵਿਚ ਅੱਪੜਿਆਂ ਹਰ ਥਾਂ ਪਰਮਾਤਮਾ ਆਪ ਹੀ ਆਪ ਦਿੱਸਦਾ ਹੈ ॥੧੮੯॥ ਹਰਖ = ਖ਼ੁਸ਼ੀ। ਸੋਗ = ਚਿੰਤਾ। ਦਾਝੈ ਨਹੀ = ਨਾਹ ਸਾੜੇ। ਆਪਹਿ ਆਪ = ਹਰ ਥਾਂ ਆਪ ਹੀ ਆਪ ਦਿੱਸਦਾ ਹੈ ॥੧੮੯॥