ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ

Kabeer, I will remain in the Saadh Sangat, the Company of the Holy, even if I have only coarse bread to eat.

ਹੇ ਕਬੀਰ! (ਆਖ-ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਗੁਰਮੁਖਾਂ ਦੀ ਸੰਗਤ ਵਿਚ ਟਿਕਿਆ ਰਹਾਂ (ਚਾਹੇ ਮੇਰੀ ਕਿਰਤ-ਕਮਾਈ ਬਹੁਤ ਹੀ ਘਟ ਜਾਏ) ਤੇ ਮੈਂ ਜੌਂ ਦੇ ਛਿੱਲੜ ਖਾ ਕੇ ਗੁਜ਼ਾਰਾ ਕਰਾਂ। ਭੂਸੀ = ਛਿੱਲੜ। ਜਉ = ਜੌਂ।

ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਜਾਉ ॥੯੯॥

Whatever will be, will be. I will not associate with the faithless cynics. ||99||

(ਸਾਧ ਸੰਗਤ ਵਿਚ ਸਮਾਂ ਦੇਣ ਕਰਕੇ ਗ਼ਰੀਬੀ ਆਦਿਕ) ਜੇਹੜਾ ਕਸ਼ਟ ਭੀ ਆਵੇ ਪਿਆ ਆਵੇ। ਪਰ ਮੈਂ ਰੱਬ ਤੋਂ ਟੁੱਟੇ ਹੋਏ ਬੰਦਿਆਂ ਦੀ ਸੁਹਬਤਿ ਵਿਚ ਨਾਹ ਜਾਵਾਂ ॥੯੯॥