ਸਲੋਕੁ ॥
Salok:
ਸਲੋਕ।
ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥
Nothing shall go along with you, except your devotion. All corruption is like ashes.
(ਪ੍ਰਭੂ ਦੇ) ਭਜਨ ਤੋਂ ਬਿਨਾ (ਹੋਰ ਕੋਈ ਸ਼ੈ ਮਨੁੱਖ ਦੇ) ਨਾਲ ਨਹੀਂ ਜਾਂਦੀ, ਸਾਰੀ ਮਾਇਆ (ਜੋ ਮਨੁੱਖ ਕਮਾਉਂਦਾ ਰਹਿੰਦਾ ਹੈ, ਜਗਤ ਤੋਂ ਤੁਰਨ ਵੇਲੇ ਇਸ ਦੇ ਵਾਸਤੇ) ਸੁਆਹ (ਸਮਾਨ) ਹੈ। ਬਿਖਿਆ = ਮਾਇਆ। ਸਗਲੀ = ਸਾਰੀ। ਛਾਰੁ = ਸੁਆਹ।
ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥
Practice the Name of the Lord, Har, Har. O Nanak, this is the most excellent wealth. ||1||
ਹੇ ਨਾਨਕ! ਅਕਾਲ ਪੁਰਖ ਦਾ ਨਾਮ (ਸਿਮਰਨ) ਦੀ ਕਮਾਈ ਕਰਨਾ ਹੀ (ਸਭ ਤੋਂ) ਚੰਗਾ ਧਨ ਹੈ (ਇਹੀ ਮਨੁੱਖ ਦੇ ਨਾਲ ਨਿਭਦਾ ਹੈ) ॥੧॥ ਸਾਰੁ = ਸ੍ਰੇਸ਼ਟ, ਚੰਗਾ ॥੧॥