ਮਃ ੪ ॥
Fourth Mehl:
ਚੋਥੀ ਪਾਤਸ਼ਾਹੀ।
ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥
The self-willed manmukh is occupied with greed all day long, although he may claim otherwise.
ਮਨ ਦੇ ਅਧੀਨ ਹੋਇਆ ਮਨੁੱਖ ਸਾਰਾ ਦਿਨ ਲਾਲਚ ਵਿਚ ਲਿੱਬੜਿਆ ਹੋਇਆ (ਨਾਮ ਤੋਂ ਛੁਟ) ਹੋਰ ਹੋਰ ਗੱਲਾਂ ਕਰਦਾ ਫਿਰਦਾ ਹੈ। ਲਾਲਚਿ = ਲਾਲਚ ਵਿਚ। ਅਟਿਆ = ਅੱਟਿਆ, ਲਿਬੜਿਆ ਹੋਇਆ।
ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥
At night, he is overcome by fatigue, and all his nine holes are weakened.
(ਦਿਨ ਦੀ ਕਿਰਤ-ਕਾਰ ਕਰ ਕੇ ਥੱਕਿਆ ਹੋਇਆ) ਰਾਤ ਨੂੰ ਨੀਂਦਰ ਵਿਚ ਘੁੱਟਿਆ ਜਾਂਦਾ ਹੈ, ਉਸ ਦੇ ਸਾਰੇ ਨੌ ਹੀ ਇੰਦਰੇ ਢਿੱਲੇ ਹੋ ਜਾਂਦੇ ਹਨ। ਊਘੈ = ਨੀਂਦਰ ਵਿਚ। ਸੋਤ = ਇੰਦਰੇ।
ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥
Over the head of the manmukh is the order of the woman; to her, he ever holds out his promises of goodness.
(ਇਹੋ ਜਿਹੇ) ਮਨਮੁਖਾਂ ਦੇ ਸਿਰ ਤੇ ਇਸਤ੍ਰੀਆਂ ਦਾ ਹੁਕਮ ਹੁੰਦਾ ਹੈ, ਤੇ ਉਹ ਉਹਨਾਂ ਨੂੰ (ਹੀ) ਸਦਾ ਚੰਗੇ ਚੰਗੇ ਪਦਾਰਥ ਲਿਆ ਕੇ ਦੇਂਦੇ ਹਨ। ਸਿਰਿ = ਸਿਰ ਉਤੇ। ਜੋਰਾ = ਇਸਤ੍ਰੀਆਂ। ਅਮਰੁ = ਹੁਕਮ। ਭਲਾ = ਚੰਗੀਆਂ ਚੀਜ਼ਾਂ।
ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥
Those men who act according to the orders of women are impure, filthy and foolish.
ਜੋ ਮਨੁੱਖ ਇਸਤ੍ਰੀਆਂ ਦੇ ਕਹੇ ਵਿਚ ਟੁਰਦੇ ਹਨ (ਭਾਵ, ਆਪਣਾ ਵਜ਼ੀਰ ਜਾਣ ਕੇ ਸਲਾਹ ਨਹੀ ਲੈਂਦੇ, ਸਗੋਂ ਨਿਰੋਲ ਜੋ ਇਸਤ੍ਰੀਆਂ ਆਖਣ ਉਹੀ ਕਰਦੇ ਹਨ), ਉਹ (ਆਮ ਤੌਰ ਤੇ) ਮਲੀਨ-ਮਤਿ ਬੁਧ-ਹੀਨ ਤੇ ਮੂਰਖ ਹੁੰਦੇ ਹਨ, ਅਮੇਧ = ਮਤਿ-ਹੀਨ। ਖਲ = ਮੂਰਖ।
ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥
Those impure men are engrossed in sexual desire; they consult their women and walk accordingly.
(ਕਿਉਂਕਿ) ਜੋ ਵਿਸ਼ੇ ਦੇ ਮਾਰੇ ਹੋਏ ਗੰਦੇ ਆਚਰਨ ਵਾਲੇ ਹੁੰਦੇ ਹਨ, ਉਹੋ ਹੀ ਇਸਤ੍ਰੀਆਂ ਦੇ ਕਹੇ ਵਿਚ ਹੀ ਤੁਰਦੇ ਹਨ। ਕੁਸੁਧ = ਖੋਟੇ।
ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥
One who walks as the True Guru tells him to, is the true man, the best of the best.
ਸੱਚਾ ਤੇ ਚੰਗੇ ਤੋਂ ਚੰਗਾ ਮਨੁੱਖ ਉਹ ਹੈ, ਜੋ ਸਤਿਗੁਰੂ ਦੇ ਹੁਕਮ ਵਿਚ ਚਲਦਾ ਹੈ। ਆਖਿਐ = ਆਖੇ ਅਨੁਸਾਰ। {ਨੋਟ: ਲਫ਼ਜ਼ 'ਆਖੀਐ' ਅਤੇ 'ਆਖਿਐ' ਵਿਚ ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਭਲ ਭਲਾ = ਭਲਿਆਂ ਤੋਂ ਭਲਾ।
ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥
He Himself created all women and men; the Lord Himself plays every play.
(ਪਰ, ਇਸਤ੍ਰੀ ਜਾਂ ਮਨਮੁਖ ਮਨੁੱਖ ਦੇ ਕੀਹ ਇਖ਼ਤਿਆਰ? ਸਭ ਇਸਤ੍ਰੀਆਂ ਤੇ ਮਨੁੱਖ ਪ੍ਰਭੂ ਨੇ ਆਪ ਪੈਦਾ ਕੀਤੇ ਹਨ। ਉਪਾਇਅਨੁ = ਉਪਾਏ ਉਸ (ਪ੍ਰਭੂ) ਨੇ। ਸਭਿ ਖੇਲ = ਸਾਰੇ ਕੌਤਕ। ਖਿਲਾ = ਖੇਡੇ ਹਨ।
ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥
You created the entire creation; O Nanak, it is the best of the best. ||2||
ਹੇ ਨਾਨਕ! (ਆਖ ਕਿ) ਹੇ ਪ੍ਰਭੂ! (ਸੰਸਾਰ ਦੀ) ਇਹ ਸਾਰੀ ਬਣਤ ਤੇਰੀ ਬਣਾਈ ਹੋਈ ਹੈ, ਜੋ ਕੁੱਝ ਤੂੰ ਕੀਤਾ ਹੈ ਸਭ ਭਲਾ ਹੈ ॥੨॥