ਗੂਜਰੀ ਮਹਲਾ

Goojaree, Third Mehl:

ਗੂਜਰੀ ਤੀਜੀ ਪਾਤਿਸ਼ਾਹੀ।

ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਕੋਇ ਜੀ

Serve the Lord; do not serve anyone else.

ਹੇ ਭਾਈ! ਸਿਰਫ਼ ਪਰਮਾਤਮਾ ਦੀ ਸੇਵਾ-ਭਗਤੀ ਕਰੋ ਕਿਸੇ ਹੋਰ (ਦੇਵੀ ਦੇਵਤੇ ਆਦਿਕ) ਦੀ ਸੇਵਾ-ਪੂਜਾ ਨਾਹ ਕਰੋ। ਜੀ = ਹੇ ਭਾਈ!

ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥

Serving the Lord, you shall obtain the fruits of your heart's desires; serving another, your life shall pass away in vain. ||1||

ਪਰਮਾਤਮਾ ਦੀ ਸੇਵਾ ਭਗਤੀ ਕੀਤਿਆਂ ਮਨ-ਇੱਛਤ ਫਲ ਪਾ ਲਈਦਾ ਹੈ, ਕਿਸੇ ਹੋਰ (ਦੇਵੀ ਦੇਵਤੇ ਆਦਿਕ) ਦੀ ਪੂਜਾ ਨਾਲ ਆਪਣੀ ਜ਼ਿੰਦਗੀ ਹੀ ਵਿਅਰਥ ਚਲੀ ਜਾਂਦੀ ਹੈ ॥੧॥ ਤੇ = ਤੋਂ, ਨਾਲ। ਮਨਹੁ ਚਿੰਦਿਆ = ਮਨ ਤੋਂ ਚਿਤਵਿਆ ਹੋਇਆ। ਬਿਰਥਾ = ਵਿਅਰਥ ॥੧॥

ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ

The Lord is my Love, the Lord is my way of life, the Lord is my speech and conversation.

ਹੇ ਭਾਈ! ਪਰਮਾਤਮਾ ਨਾਲ ਪਿਆਰ ਮੇਰੀ ਜੀਵਨ-ਜੁਗਤਿ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਮੇਰੇ ਵਾਸਤੇ ਮਨ-ਪਰਚਾਵੇ ਦੀਆਂ ਗੱਲਾਂ ਹਨ। ਰੀਤਿ = ਜੀਵਨ-ਜੁਗਤਿ। ਕਥਾ ਕਹਾਨੀ = ਮਨ ਪਰਚਾਵੇ ਦੀਆਂ ਗੱਲਾਂ।

ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ

By Guru's Grace, my mind is saturated with the Lord's Love; this is what makes up my service. ||1||Pause||

ਬੱਸ! ਮੈਨੂੰ ਇਹੀ ਸੇਵਾ-ਭਗਤੀ ਚੰਗੀ ਲੱਗਦੀ ਹੈ ਕਿ ਗੁਰੂ ਦੀ ਕਿਰਪਾ ਨਾਲ ਮੇਰਾ ਮਨ ਪਰਮਾਤਮਾ ਦੀ ਯਾਦ ਵਿਚ ਗਿੱਝ ਜਾਏ ॥੧॥ ਰਹਾਉ ॥ ਪ੍ਰਸਾਦਿ = ਕਿਰਪਾ ਨਾਲ। ਭੀਜੈ = ਭਿੱਜ ਜਾਏ, ਗਿੱਝ ਜਾਏ। ਬਨੀ = ਫੱਬੀ ॥੧॥ ਰਹਾਉ ॥

ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ

The Lord is my Simritees, the Lord is my Shaastras; the Lord is my relative and the Lord is my brother.

ਹੇ ਭਾਈ! ਪਰਮਾਤਮਾ ਦਾ ਨਾਮ ਹੀ ਮੇਰੇ ਵਾਸਤੇ ਸਿਮ੍ਰਿਤੀਆਂ ਦੀ ਮਰਯਾਦਾ ਹੈ ਤੇ ਸ਼ਾਸਤ੍ਰਾਂ ਦੀ ਵਿਚਾਰ ਹੈ, ਪਰਮਾਤਮਾ ਹੀ ਮੇਰਾ ਰਿਸ਼ਤੇਦਾਰ ਹੈ, ਪਰਮਾਤਮਾ ਹੀ ਮੇਰਾ ਭਰਾ-ਭਾਈ ਹੈ। ਬੰਧਪੁ = ਰਿਸ਼ਤੇਦਾਰ। ਭਾਈ = ਭਰਾ।

ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥

I am hungry for the Lord; my mind is satisfied with the Name of the Lord. The Lord is my relation, my helper in the end. ||2||

ਪਰਮਾਤਮਾ ਦੇ ਸਿਮਰਨ ਦੀ ਮੈਨੂੰ ਭੁੱਖ ਲੱਗਦੀ ਹੈ (ਮੇਰੀ ਆਤਮਕ ਜ਼ਿੰਦਗੀ ਦੇ ਕਾਇਮ ਰਹਿਣ ਵਾਸਤੇ ਮੈਨੂੰ ਸਿਮਰਨ ਦੀ ਖ਼ੁਰਾਕ ਦੀ ਲੋੜ ਪੈਂਦੀ ਹੈ), ਪਰਮਾਤਮਾ ਦੇ ਨਾਮ ਵਿਚ ਜੁੜਿਆਂ ਮੇਰਾ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਪਰਮਾਤਮਾ ਮੇਰਾ ਸੰਬੰਧੀ ਹੈ, ਪਰਮਾਤਮਾ ਹੀ ਮੇਰਾ ਅੰਤ ਵੇਲੇ ਦਾ ਸਾਥੀ ਹੈ ॥੨॥ ਨਾਮਿ = ਨਾਮ ਨਾਲ। ਤ੍ਰਿਪਤੈ = ਰੱਜਦਾ ਹੈ। ਸਖਾਈ = ਸਾਥੀ ॥੨॥

ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਜਾਈ

Without the Lord, other assets are false. They do not go with the mortal when he departs.

(ਦੁਨੀਆ ਦੇ ਧਨ ਪਦਾਰਥ ਦਾ ਕੀਹ ਮਾਣ? ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਰਮਾਇਆ ਝੂਠਾ ਹੈ, (ਜਗਤ ਤੋਂ) ਤੁਰਨ ਵੇਲੇ (ਮਨੁੱਖ ਦੇ) ਨਾਲ ਨਹੀਂ ਜਾਂਦਾ। ਰਾਸਿ = ਸਰਮਾਇਆ। ਕੂੜੀ = ਨਾਸਵੰਤ।

ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥

The Lord is my wealth, which shall go with me; wherever I go, it will go. ||3||

(ਸੋ,) ਪਰਮਾਤਮਾ ਦਾ ਨਾਮ ਹੀ ਮੇਰਾ ਧਨ ਹੈ, ਇਹ ਧਨ ਮੇਰੇ ਨਾਲ ਸਾਥ ਕਰਦਾ ਹੈ, ਮੈਂ ਜਿਥੇ ਭੀ ਜਾਂਦਾ ਹਾਂ ਇਹ ਧਨ ਮੇਰੇ ਨਾਲ ਜਾਂਦਾ ਹੈ ॥੩॥ ਹਉ = ਮੈਂ। ਜਾਉ = ਜਾਉਂ, ਮੈਂ ਜਾਂਦਾ ਹਾਂ ॥੩॥

ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ

One who is attached to falsehood is false; false are the deeds he does.

ਜੇਹੜਾ ਮਨੁੱਖ ਨਾਲ ਨਾਹ ਨਿਭਣ ਵਾਲੇ ਪਦਾਰਥਾਂ ਵਿਚ ਪ੍ਰੀਤਿ ਪਾਈ ਰੱਖਦਾ ਹੈ, ਉਸ ਦਾ ਜੀਵਨ ਹੀ ਉਹਨਾਂ ਪਦਾਰਥਾਂ ਨਾਲ ਇਕ-ਮਿਕ ਹੋ ਜਾਂਦਾ ਹੈ, ਉਹ ਨਿਤ ਉਹਨਾਂ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ। ਝੂਠੇ = ਨਾਸਵੰਤ ਪਦਾਰਥਾਂ ਵਿਚ। ਲਾਗੈ = ਪਿਆਰ ਪਾਂਦਾ ਹੈ। ਕਮਾਈ = ਕਮਾਂਦਾ ਹੈ।

ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਜਾਈ ॥੪॥੨॥੪॥

Says Nanak, everything happens according to the Will of the Lord; no one has any say in this at all. ||4||2||4||

(ਪਰ) ਨਾਨਕ ਆਖਦਾ ਹੈ-ਇਹ ਪਰਮਾਤਮਾ ਦੀ ਰਜ਼ਾ ਹੀ ਹੈ (ਕਿ ਕੋਈ ਹਰਿ-ਨਾਮ ਵਿਚ ਮਸਤ ਹੈ ਤੇ ਕੋਈ ਝੂਠੇ ਪਦਾਰਥਾਂ ਵਿਚ ਲੱਗਾ ਪਿਆ ਹੈ), ਇਸ ਰਜ਼ਾ ਨੂੰ ਚੰਗਾ ਜਾਂ ਮੰਦਾ ਨਹੀਂ ਆਖਿਆ ਜਾ ਸਕਦਾ ॥੪॥੨॥੪॥ ਭਾਣਾ = ਰਜ਼ਾ ॥੪॥੨॥੪॥