ਗਉੜੀ ਮਹਲਾ ੯ ॥
Gauree, Ninth Mehl:
ਗਊੜੀ ਪਾਤਸ਼ਾਹੀ ਨੌਵੀਂ।
ਕੋਊ ਮਾਈ ਭੂਲਿਓ ਮਨੁ ਸਮਝਾਵੈ ॥
O mother, if only someone would instruct my wayward mind.
ਹੇ (ਮੇਰੀ) ਮਾਂ! (ਮਾਇਆ ਦੇ ਮੋਹ ਨਾਲ ਨਕਾ-ਨਕ ਭਰੇ ਹੋਏ ਸੰਸਾਰ-ਜੰਗਲ ਵਿਚ ਮੇਰਾ ਮਨ ਕੁਰਾਹੇ ਪੈ ਗਿਆ ਹੈ, ਮੈਨੂੰ) ਕੋਈ (ਐਸਾ ਗੁਰਮੁਖ ਮਿਲ ਪਵੇ ਜੇਹੜਾ ਮੇਰੇ ਇਸ) ਕੁਰਾਹੇ ਪਏ ਹੋਏ ਮਨ ਨੂੰ ਮਤਿ ਦੇਵੇ। ਮਾਈ = ਹੇ ਮਾਂ! ਭੂਲਿੳ ਮਨੁ = ਰਸਤੇ ਤੋਂ ਖੁੰਝੇ ਹੋਏ ਮਨ ਨੂੰ।
ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥
This mind listens to the Vedas, the Puraanas, and the ways of the Holy Saints, but it does not sing the Glorious Praises of the Lord, for even an instant. ||1||Pause||
(ਇਹ ਭੁੱਲਿਆ ਮਨ) ਵੇਦ ਪੁਰਾਣ (ਆਦਿਕ ਧਰਮ-ਪੁਸਤਕਾਂ ਅਤੇ) ਸੰਤ ਜਨਾਂ ਦੇ ਉਪਦੇਸ਼ ਸੁਣ ਕੇ ਰਤਾ ਭਰ ਸਮੇ ਲਈ ਭੀ ਪਰਮਾਤਮਾ ਦੇ ਗੁਣ ਨਹੀਂ ਗਾਂਦਾ ॥੧॥ ਰਹਾਉ ॥ ਸਾਧ ਮਗ = ਸੰਤ ਜਨਾਂ ਦੇ ਰਸਤੇ, ਸੰਤ ਜਨਾਂ ਦੇ ਦੱਸੇ ਹੋਏ ਜੀਵਨ-ਰਸਤੇ। ਸੁਨਿ ਕਰਿ = ਸੁਣ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾਂ ॥੧॥ ਰਹਾਉ ॥
ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥
Having obtained this human body, so very difficult to obtain, it is now being uselessly wasted.
(ਹੇ ਮੇਰੀ ਮਾਂ! ਇਹ ਮਨ ਅਜਿਹਾ ਕੁਰਾਹੇ ਪਿਆ ਹੋਇਆ ਹੈ ਕਿ) ਬੜੀ ਮੁਸ਼ਕਲ ਨਾਲ ਮਿਲ ਸਕਣ ਵਾਲਾ ਮਨੁੱਖਾ ਸਰੀਰ ਪ੍ਰਾਪਤ ਕਰ ਕੇ (ਭੀ) ਇਸ ਜਨਮ ਨੂੰ ਵਿਅਰਥ ਗੁਜ਼ਾਰ ਰਿਹਾ ਹੈ। ਦੇਹ = ਸਰੀਰ। ਪਾਇ = ਪ੍ਰਾਪਤ ਕਰ ਕੇ, ਪਾ ਕੇ। ਬਿਰਥਾ = ਵਿਅਰਥ। ਸਿਰਾਵੈ = ਗੁਜ਼ਾਰਦਾ ਹੈ।
ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥
Emotional attachment to Maya is such a treacherous wilderness, and yet, people are in love with it. ||1||
(ਹੇ ਮਾਂ! ਇਹ ਸੰਸਾਰ) ਜੰਗਲ ਮਾਇਆ ਦੇ ਮੋਹ ਨਾਲ ਨਕਾ-ਨਕ ਭਰਿਆ ਪਿਆ ਹੈ (ਤੇ ਮੇਰਾ ਮਨ) ਇਸ (ਜੰਗਲ ਨਾਲ ਹੀ) ਪ੍ਰੇਮ ਬਣਾ ਰਿਹਾ ਹੈ ॥੧॥ ਸੰਕਟ = {संकट (a) full of, crowded with} ਭਰਪੂਰ, ਨਕਾ-ਨਕ ਭਰੇ ਹੋਏ। ਬਨ = ਜੰਗਲ। ਤਾ ਸਿਉ = ਉਸ ਨਾਲ। ਰੁਚ = ਪਿਆਰ। ਉਪਜਾਵੈ = ਪੈਦਾ ਕਰਦਾ ਹੈ ॥੧॥
ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥
Inwardly and outwardly, God is always with them, and yet, they do not enshrine Love for Him.
(ਹੇ ਮੇਰੀ ਮਾਂ! ਜੇਹੜਾ) ਪਰਮਾਤਮਾ (ਹਰੇਕ ਜੀਵ ਦੇ) ਅੰਦਰ ਤੇ ਬਾਹਰ ਹਰ ਵੇਲੇ ਵੱਸਦਾ ਹੈ ਉਸ ਨਾਲ (ਇਹ ਮੇਰਾ ਮਨ) ਪਿਆਰ ਨਹੀਂ ਪਾਂਦਾ।
ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥
O Nanak, know that those whose hearts are filled with the Lord are liberated. ||2||6||
ਹੇ ਨਾਨਕ! (ਆਖ-ਮਾਇਆ ਦੇ ਮੋਹ ਨਾਲ ਭਰਪੂਰ ਸੰਸਾਰ-ਜੰਗਲ ਵਿਚੋਂ) ਖ਼ਲਾਸੀ ਤੁਸੀ ਉਸੇ ਮਨੁੱਖ ਨੂੰ (ਮਿਲੀ) ਸਮਝੋ ਜਿਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਰਿਹਾ ਹੈ ॥੨॥੬॥ ਨਾਨਕ = ਹੇ ਨਾਨਕ! ਤਾਹਿ = ਉਸ ਨੂੰ ਹੀ। ਮੁਕਤਿ = ਵਿਚਾਰਾਂ ਤੋਂ ਖ਼ਲਾਸੀ। ਮਾਨਹੁ = ਸਮਝੋ। ਜਿਹ ਘਟਿ = ਜਿਸ ਦੇ ਹਿਰਦੇ ਵਿਚ ॥੨॥