ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥
Remembering Him in meditation, misfortune departs, and one comes to abide in peace and bliss.
ਜਿਸ ਪਰਮਾਤਮਾ ਨੂੰ ਸਿਮਰਿਆਂ ਸਾਰੇ ਦੁੱਖ ਦੂਰ ਹੋ ਜਾਂਦੇ ਹਨ ਤੇ (ਹਿਰਦੇ ਵਿਚ) ਅਨੰਦ ਖ਼ੁਸ਼ੀਆਂ ਦਾ ਨਿਵਾਸ ਹੁੰਦਾ ਹੈ, ਸੰਕਟ = ਦੁੱਖ। ਮੰਗਲ = ਖ਼ੁਸ਼ੀਆਂ। ਬਿਸ੍ਰਾਮ = ਟਿਕਾਣਾ।
ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥
O Nanak, meditate forever on the Lord - do not forget Him, even for an instant. ||2||
ਹੇ ਨਾਨਕ! ਉਸ ਨੂੰ ਸਦਾ ਸਿਮਰੀਏ, ਕਦੇ ਅੱਖ ਦੇ ਫੋਰ ਜਿਤਨੇ ਸਮੇ ਲਈ ਭੀ ਉਹ ਹਰਿ-ਨਾਮ ਅਸਾਨੂੰ ਨਾਹ ਭੁੱਲੇ ॥੨॥ ਨਿਮਖ = ਅੱਖ ਦੇ ਝਮਕਣ ਜਿਤਨੇ ਸਮੇ ਲਈ। ਨ ਬਿਸਰਉ = ਵਿਸਰ ਨਾਹ ਜਾਏ ॥੨॥