ਸੂਹੀ ਮਹਲਾ ੪ ॥
Soohee, Fourth Mehl:
ਸੂਹੀ ਚੌਥੀ ਪਾਤਿਸ਼ਾਹੀ।
ਜਿਹਵਾ ਹਰਿ ਰਸਿ ਰਹੀ ਅਘਾਇ ॥
My tongue remains satisfied with the subtle essence of the Lord.
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਰਸ ਵਿਚ ਰੱਜੀ ਰਹਿੰਦੀ ਹੈ, ਜਿਹਵਾ = ਜੀਭ। ਰਸਿ = ਰਸ ਵਿਚ। ਅਘਾਇ ਰਹੀ = ਰੱਜੀ ਰਹਿੰਦੀ ਹੈ।
ਗੁਰਮੁਖਿ ਪੀਵੈ ਸਹਜਿ ਸਮਾਇ ॥੧॥
The Gurmukh drinks it in, and merges in celestial peace. ||1||
ਉਹ ਸਦਾ ਉਹ ਨਾਮ-ਰਸ ਹੀ ਪੀਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੧॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਹਜਿ = ਆਤਮਕ ਅਡੋਲਤਾ ਵਿਚ ॥੧॥
ਹਰਿ ਰਸੁ ਜਨ ਚਾਖਹੁ ਜੇ ਭਾਈ ॥
If you taste the subtle essence of the Lord, O humble Siblings of Destiny,
ਹੇ ਪਿਆਰੇ ਸੱਜਣੋ! ਜੇ ਤੁਸੀ ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਲਵੋ, ਭਾਈ ਜਨ = ਹੇ ਭਾਈ ਜਨੋ! ਹੇ ਪਿਆਰੇ ਸੱਜਣੋ!
ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥
then how can you be enticed by other flavors? ||1||Pause||
ਤਾਂ ਫਿਰ ਕਿਸੇ ਭੀ ਹੋਰ ਸੁਆਦ ਵਿਚ ਨਹੀਂ ਫਸੋਗੇ ॥੧॥ ਰਹਾਉ ॥ ਤਉ = ਤਾਂ, ਤਦੋਂ। ਸਾਦਿ = ਸੁਆਦ ਵਿਚ। ਅਨਤ ਸਾਦਿ = ਹੋਰ ਸੁਆਦਿ ਵਿਚ। ਕਤ = ਕਿੱਥੇ? ਕਤ ਅਨਤ ਸਾਦਿ = ਕਿਸੇ ਭੀ ਸੁਆਦ ਵਿਚ ਨਹੀਂ ॥੧॥ ਰਹਾਉ ॥
ਗੁਰਮਤਿ ਰਸੁ ਰਾਖਹੁ ਉਰ ਧਾਰਿ ॥
Under Guru's Instructions, keep this subtle essence enshrined in your heart.
ਹੇ ਭਾਈ! ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਸੁਆਦ ਆਪਣੇ ਹਿਰਦੇ ਵਿਚ ਵਸਾਈ ਰੱਖੋ। ਉਰ = ਹਿਰਦਾ। ਧਾਰਿ = ਟਿਕਾ ਕੇ।
ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥
Those who are imbued with the subtle essence of the Lord, are immersed in celestial bliss. ||2||
ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰਸ ਵਿਚ ਮਗਨ ਹੋ ਜਾਂਦੇ ਹਨ, ਉਹ ਮੁਰਾਰੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ॥੨॥ ਰੰਗਿ = ਪ੍ਰੇਮ-ਰੰਗ ਵਿਚ ॥੨॥
ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥
The self-willed manmukh cannot even taste the subtle essence of the Lord.
ਪਰ, ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਚੱਖ ਸਕਦਾ, ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ!
ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥
He acts out in ego, and suffers terrible punishment. ||3||
(ਉਹ ਜਿਉਂ ਜਿਉਂ ਆਪਣੀ ਸਿਆਣਪ ਦਾ) ਅਹੰਕਾਰ ਕਰਦਾ ਹੈ (ਤਿਉਂ ਤਿਉਂ) ਉਸ ਨੂੰ ਵਧੀਕ ਵਧੀਕ ਸਜ਼ਾ ਮਿਲਦੀ ਹੈ (ਆਤਮਕ ਕਲੇਸ਼ ਸਹਾਰਨਾ ਪੈਂਦਾ ਹੈ) ॥੩॥ ਹਉਮੈ ਕਰੈ = 'ਮੈਂ ਮੈਂ' ਕਰਦਾ ਹੈ, 'ਮੈਂ ਵੱਡਾ, ਮੈਂ ਸਿਆਣਾ' = ਇਹ ਆਖਦਾ ਰਹਿੰਦਾ ਹੈ ॥੩॥
ਨਦਰਿ ਕਰੇ ਤਾ ਹਰਿ ਰਸੁ ਪਾਵੈ ॥
But if he is blessed with the Lord's Kind Mercy, then he obtains the subtle essence of the Lord.
(ਹੇ ਭਾਈ!) ਜਦੋਂ ਪਰਮਾਤਮਾ (ਕਿਸੇ ਮਨੁੱਖ ਉਤੇ) ਮੇਹਰ ਦੀ ਨਿਗਾਹ ਕਰਦਾ ਹੈ ਤਦੋਂ ਉਹ ਪ੍ਰਭੂ ਦੇ ਨਾਮ ਦਾ ਸੁਆਦ ਹਾਸਲ ਕਰਦਾ ਹੈ, ਪਾਵੈ = ਹਾਸਲ ਕਰਦਾ ਹੈ।
ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥
O Nanak, absorbed in this subtle essence of the Lord, sing the Glorious Praises of the Lord. ||4||3||7||
ਹੇ ਨਾਨਕ! (ਆਖ-ਫਿਰ) ਉਹ ਹਰਿ-ਨਾਮ ਦੇ ਸੁਆਦ ਵਿਚ ਮਗਨ ਹੋ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ॥੪॥੩॥੭॥ ਨਾਨਕ = ਹੇ ਨਾਨਕ! ॥੪॥੩॥੭॥