ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥
Kabeer, at first, I thought learning was good; then I thought Yoga was better.
ਹੇ ਕਬੀਰ! (ਇਥੇ ਕਾਸ਼ੀ ਵਿਚ ਉੱਚੀਆਂ ਜਾਤਾਂ ਵਾਲਿਆਂ ਨੂੰ ਵੇਦ ਸ਼ਾਸਤ੍ਰ ਆਦਿਕ ਪੜ੍ਹਦਿਆਂ ਵੇਖ ਕੇ) ਮੈਂ ਸਮਝਿਆ ਸੀ ਕਿ ਵਿੱਦਿਆ ਪੜ੍ਹਨੀ ਮਨੁੱਖਾ ਜਨਮ ਦਾ ਸਭ ਤੋਂ ਚੰਗਾ ਕੰਮ ਹੋਵੇਗਾ, ਪਰ (ਇਹਨਾਂ ਲੋਕਾਂ ਦੇ ਨਿਰੇ ਵਾਦ ਵਿਵਾਦ ਵੇਖ ਕੇ ਮੈਨੂੰ ਯਕੀਨ ਆ ਗਿਆ ਹੈ ਕਿ ਅਜੇਹੀ ਵਿੱਦਿਆ) ਪੜ੍ਹਨ ਨਾਲੋਂ ਪ੍ਰਭੂ-ਚਰਨਾਂ ਵਿਚ ਜੁੜਨਾ (ਮਨੁੱਖ ਲਈ) ਭਲਾ ਹੈ। ਜਾਨਿਓ = ਜਾਣਿਆ, ਸਮਝਿਆ ਸੀ। ਪੜਿਬੋ ਭਲੋ = ਪੜ੍ਹਨਾ ਚੰਗਾ ਹੈ, ਮਨੁੱਖਾ ਜੀਵਨ ਦਾ ਸਭ ਤੋਂ ਚੰਗਾ ਕੰਮ ਵਿੱਦਿਆ ਪੜ੍ਹਨੀ ਹੈ। ਪੜਿਬੇ ਸਿਉ = ਪੜ੍ਹਨ ਨਾਲੋਂ। ਜੋਗੁ = ਪ੍ਰਭੂ-ਚਰਨਾਂ ਵਿਚ ਜੁੜਨਾ।
ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥
I shall never abandon devotional worship of the Lord, even though people may slander me. ||45||
(ਸੋ, ਇਸ ਗੱਲੋਂ) ਜਗਤ ਬੇ-ਸ਼ੱਕ ਮੈਨੂੰ ਮਾੜਾ ਪਿਆ ਆਖੇ ਮੈਂ (ਵਿੱਦਿਆ ਦੇ ਵੱਟੇ ਭੀ) ਪਰਮਾਤਮਾ ਦੀ ਭਗਤੀ ਨਹੀਂ ਛੱਡਾਂਗਾ ॥੪੫॥ ਨਿੰਦਉ = (ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ) ਬੇਸ਼ੱਕ ਨਿੰਦਾ ਕਰੇ, ਮਾੜਾ ਆਖੇ ॥੪੫॥