ਜੈਤਸਰੀ ਮਹਲਾ ੫ ॥
Jaitsree, Fifth Mehl:
ਜੈਤਸਰੀ ਪੰਜਵੀਂ ਪਾਤਿਸ਼ਾਹੀ।
ਲੋੜੀਦੜਾ ਸਾਜਨੁ ਮੇਰਾ ॥
I seek my Friend the Lord.
ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ। ਲੋੜੀਦੜਾ = ਜਿਸ ਨੂੰ ਹਰੇਕ ਜੀਵ ਲੋੜਦਾ ਹੈ।
ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥
In each and every home, sing the sublime songs of rejoicing; He abides in each and every heart. ||1||Pause||
ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ। ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ ॥੧॥ ਰਹਾਉ ॥ ਘਰਿ ਘਰਿ = ਹਰੇਕ ਘਰ ਵਿਚ, ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ। ਮੰਗਲ = ਸਿਫ਼ਤ-ਸਾਲਾਹ ਦੇ ਗੀਤ। ਨੀਕੇ = ਸੋਹਣੇ। ਘਟਿ ਘਟਿ = ਹਰੇਕ ਸਰੀਰ ਵਿਚ। ਤਿਸਹਿ = ਉਸ ਦਾ ਹੀ {ਲਫ਼ਜ਼ 'ਜਿਸੁ' ਦਾ (ੁ) ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉਡ ਗਿਆ ਹੈ}। ਬਸੇਰਾ = ਨਿਵਾਸ ॥੧॥ ਰਹਾਉ ॥
ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥
In good times, worship and adore Him; in bad times, worship and adore Him; do not ever forget Him.
ਹੇ ਭਾਈ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ। ਸੂਖਿ = ਸੁਖ ਵਿਚ। ਅਰਾਧਨੁ = ਸਿਮਰਨ। ਦੂਖਿ = ਦੁਖ ਵਿਚ। ਕਾਹੂ ਬੇਰਾ = ਕਿਸੇ ਭੀ ਵੇਲੇ।
ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥
Chanting the Naam, the Name of the Lord, the light of millions of suns shines forth, and the darkness of doubt is dispelled. ||1||
ਉਸ ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦੇ ਮਨ ਵਿਚ, ਮਾਨੋ) ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ ॥੧॥ ਜਪਤ = ਜਪਦਿਆਂ। ਕੋਟਿ = ਕ੍ਰੋੜਾਂ। ਸੂਰ = ਸੂਰਜ। ਉਜਾਰਾ = ਚਾਨਣ। ਭਰਮੁ = ਭਟਕਣਾ ॥੧॥
ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥
In all the spaces and interspaces, everywhere, whatever we see is Yours.
ਹੇ ਨਾਨਕ! (ਆਖ-ਹੇ ਪ੍ਰਭੂ!) ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ (ਤੂੰ ਵੱਸ ਰਿਹਾ ਹੈਂ) ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ। ਥਾਨਿ = ਥਾਂ ਵਿਚ। ਥਨੰਤਰਿ = ਥਾਨ ਅੰਤਰਿ, ਥਾਂ ਵਿਚ। ਥਾਨਿ ਥਨੰਤਰਿ = ਹਰੇਕ ਥਾਂ ਵਿਚ। ਜਾਈ = ਜਾਈਂ, ਥਾਵਾਂ ਵਿਚ।
ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥
One who finds the Society of the Saints, O Nanak, is not consigned to reincarnation again. ||2||3||4||
ਸਾਧ ਸੰਗਤਿ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ ॥੨॥੩॥੪॥ ਸੰਗਿ = ਸੰਗਤਿ ਵਿਚ। ਬਹੁਰਿ = ਫਿਰ, ਮੁੜ। ਫੇਰਾ = ਜਨਮ ਮਰਨ ਦਾ ਗੇੜ ॥੨॥੩॥੪॥