ਸਿਰੀਰਾਗੁ ਮਹਲਾ

Siree Raag, Third Mehl:

ਸਿਰੀ ਰਾਗ, ਤੀਜੀ ਪਾਤਸ਼ਾਹੀ।

ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ

The soul-bird in the beautiful tree of the body pecks at Truth, with love for the Guru.

ਜੇਹੜਾ ਜੀਵ-ਪੰਛੀ ਇਸ ਸਰੀਰ-ਰੁੱਖ ਵਿਚ ਬੈਠਾ ਹੋਇਆ ਗੁਰੂ ਦੇ ਪ੍ਰੇਮ ਵਿਚ ਰਹਿ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਚੋਗਾ ਚੁਗਦਾ ਹੈ, ਉਹ ਸੋਹਣੇ ਜੀਵਨ ਵਾਲਾ ਹੋ ਜਾਂਦਾ ਹੈ। ਪੰਖੀ = ਪੰਛੀ, ਜੀਵ-ਪੰਛੀ। ਬਿਰਖਿ = ਰੁੱਖ ਉੱਤੇ, ਸਰੀਰ-ਰੁੱਖ ਵਿਚ (ਵੱਸਦਾ)। ਸਚੁ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ। ਗੁਰ ਭਾਇ = ਗੁਰੂ ਦੇ ਪ੍ਰੇਮ ਵਿਚ।

ਹਰਿ ਰਸੁ ਪੀਵੈ ਸਹਜਿ ਰਹੈ ਉਡੈ ਆਵੈ ਜਾਇ

She drinks in the Sublime Essence of the Lord, and abides in intuitive ease; she does not fly around coming and going.

ਉਹ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ (ਮਾਇਕ ਪਦਾਰਥਾਂ ਦੇ ਚੋਗੇ ਵਲ) ਭਟਕਦਾ ਨਹੀਂ ਫਿਰਦਾ, (ਇਸ ਵਾਸਤੇ) ਜਨਮ ਮਰਨ ਦੇ ਗੇੜ ਤੋਂ ਬਚਿਆ ਰਹਿੰਦਾ ਹੈ। ਪੀਵੈ = ਪੀਂਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਉਡੈ ਨਾ = ਉੱਡਦਾ ਨਹੀਂ, ਭਟਕਦਾ ਨਹੀਂ। ਆਵੈ = ਆਉਂਦਾ, ਜੰਮਦਾ। ਜਾਇ = ਜਾਂਦਾ, ਮਰਦਾ।

ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥

She obtains her home within her own heart; she is absorbed into the Name of the Lord, Har, Har. ||1||

ਉਸ ਨੂੰ ਆਪਣੇ (ਅਸਲ) ਘਰ ਵਿਚ (ਪ੍ਰਭੂ-ਚਰਨਾਂ ਵਿਚ) ਨਿਵਾਸ ਮਿਲਿਆ ਰਹਿੰਦਾ ਹੈ, ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥ ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ ਦੇ ਚਰਨਾਂ ਵਿਚ। ਨਾਮਿ = ਨਾਮ ਵਿਚ ॥੧॥

ਮਨ ਰੇ ਗੁਰ ਕੀ ਕਾਰ ਕਮਾਇ

O mind, work to serve the Guru.

ਹੇ ਮੇਰੇ ਮਨ! ਗੁਰੂ ਦੀ ਦੱਸੀ ਕਾਰ ਕਰ। ਕਮਾਇ = ਕਰ।

ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ

If you walk in harmony with the Guru's Will, you shall remain immersed in the Lord's Name, night and day. ||1||Pause||

ਜੇ ਤੂੰ ਗੁਰੂ ਦੇ ਹੁਕਮ ਵਿਚ ਤੁਰੇਂਗਾ, ਤਾਂ ਤੂੰ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹੇਂਗਾ ॥੧॥ ਰਹਾਉ ॥ ਭਾਣੈ = ਭਾਣੇ ਵਿਚ, ਰਜ਼ਾ ਵਿਚ। ਚਲਹਿ = ਤੂੰ ਚੱਲੇਂ। ਅਨਦਿਨੁ = ਹਰ ਰੋਜ਼। ਰਾਚਹਿ = ਰਚਿਆ ਰਹੇਂਗਾ, ਟਿਕਿਆ ਰਹੇਂਗਾ। ਨਾਮਿ = ਨਾਮ ਵਿਚ ॥੧॥ ਰਹਾਉ ॥

ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ

The birds in the beautiful trees fly around in all four directions.

ਜੇਹੜੇ ਜੀਵ-ਪੰਛੀ (ਆਪੋ ਆਪਣੇ) ਸਰੀਰ ਰੁੱਖਾਂ ਉੱਤੇ (ਬੈਠੇ ਵੇਖਣ ਨੂੰ ਤਾਂ) ਸੋਹਣੇ ਲੱਗਦੇ ਹਨ (ਪਰ ਮਾਇਕ ਪਦਾਰਥਾਂ ਦੇ ਚੋਗੇ ਪਿੱਛੇ) ਉੱਡਦੇ ਫਿਰਦੇ ਹਨ, ਚੌਹੀਂ ਪਾਸੀਂ ਭਟਕਦੇ ਹਨ। ਬਿਰਖ = ਰੁੱਖਾਂ ਉਤੇ। ਊਡਹਿ = ਉੱਡਦੇ ਹਨ। ਦਿਸਿ = ਪਾਸੇ। ਜਾਹਿ = ਜਾਂਦੇ ਹਨ।

ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ

The more they fly around, the more they suffer; they burn and cry out in pain.

ਉਹ ਜਿਤਨਾ ਹੀ (ਚੋਗੇ ਪਿੱਛੇ) ਉੱਡਦੇ ਹਨ, ਉਤਨਾ ਹੀ ਵਧੀਕ ਦੁੱਖ ਸਹਾਰਦੇ ਹਨ, ਸਦਾ ਖਿੱਝਦੇ ਹਨ ਤੇ ਵਿਲਕਦੇ ਹਨ। ਘਣੇ = ਬਹੁਤ। ਦਾਝਹਿ = ਸੜਦੇ ਹਨ। ਤੈ = ਅਤੇ {ਨੋਟ: ਲਫ਼ਜ਼ 'ਤੈ' 'ਤੇ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ। ਤੈ = ਅਤੇ। ਤੇ = ਤੋਂ}

ਬਿਨੁ ਗੁਰ ਮਹਲੁ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥

Without the Guru, they do not find the Mansion of the Lord's Presence, and they do not obtain the Ambrosial Fruit. ||2||

ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ (ਪਰਮਾਤਮਾ ਦਾ) ਟਿਕਾਣਾ ਦਿੱਸਦਾ ਨਹੀਂ, ਨਾਹ ਹੀ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰ ਸਕਦੇ ਹਨ ॥੨॥ ਜਾਪਈ = ਜਾਪਏ, ਜਾਪੈ, ਜਾਪਦਾ, ਦਿੱਸਦਾ ॥੨॥

ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ

The Gurmukh is like God's tree, always green, blessed with the Sublime Love of the True One, with intuitive peace and poise.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ, ਉਹ, ਮਾਨੋ, ਇਕ ਹਰਾ-ਭਰਾ ਰੁੱਖ ਹੈ। (ਉਹ ਵਡਭਾਗੀ ਮਨੁੱਖ) ਸਦਾ-ਥਿਰ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ। ਸਾਦੈ = ਸਦਾ-ਥਿਰ ਪ੍ਰਭੂ ਵਿਚ। ਸੁਭਾਇ = ਪ੍ਰੇਮ ਵਿਚ।

ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ

He cuts off the three branches of the three qualities, and embraces love for the One Word of the Shabad.

ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਸੁਰਤ ਜੋੜ ਕੇ (ਮਾਇਆ ਦੇ ਤਿੰਨ ਰੂਪ) ਤਿੰਨ ਟਹਣੀਆਂ ਉਸ ਨੇ ਦੂਰ ਕਰ ਲਈਆਂ ਹੋਈਆਂ ਹਨ। ਸਾਖਾ = ਟਹਣੀਆਂ। ਤੀਨਿ ਸਾਖਾ = ਤਿੰਨ ਟਾਹਣੀਆਂ, ਮਾਇਆ ਦੇ ਤਿੰਨ ਗੁਣ। ਸਬਦਿ = ਸ਼ਬਦ ਵਿਚ। ਲਾਇ = ਲਾ ਕੇ।

ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥

The Lord alone is the Ambrosial Fruit; He Himself gives it to us to eat. ||3||

ਉਸ ਨੂੰ ਆਤਮਕ ਜੀਵਨ ਦੇਣ ਵਾਲਾ ਸਿਰਫ਼ ਇਕ ਨਾਮ-ਫਲ ਲੱਗਦਾ ਹੈ। (ਪ੍ਰਭੂ ਮਿਹਰ ਕਰ ਕੇ) ਆਪ ਹੀ (ਉਸ ਨੂੰ ਇਹ ਫਲ) ਚਖਾ ਦੇਂਦਾ ਹੈ ॥੩॥ ਅੰਮ੍ਰਿਤ ਫਲੁ = ਆਤਮਕ ਜੀਵਨ ਦੇਣ ਵਾਲਾ ਨਾਮ-ਫਲ। ਦੇਇ = ਦੇਂਦਾ ਹੈ ॥੩॥

ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ

The self-willed manmukhs stand there and dry up; they do not bear any fruit, and they do not provide any shade.

(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਮਾਨੋ, ਉਹ ਰੁੱਖ ਹਨ ਜੋ ਖਲੋਤੇ ਖਲੋਤੇ ਹੀ ਸੁੱਕ ਗਏ ਹਨ, ਉਹਨਾਂ ਨੂੰ ਨਾਹ ਹੀ ਫਲ ਲਗਦਾ ਹੈ, ਨਾਹ ਹੀ ਉਹਨਾਂ ਦੀ ਛਾਂ ਹੁੰਦੀ ਹੈ, (ਭਾਵ, ਨਾਹ ਹੀ ਉਹਨਾਂ ਪਾਸ ਪ੍ਰਭੂ ਦਾ ਨਾਮ ਹੈ, ਤੇ ਨਾਹ ਹੀ ਉਹ ਕਿਸੇ ਦੀ ਸੇਵਾ ਕਰਦੇ ਹਨ)। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਊਭੈ = ਖਲੋਤੇ ਖਲੋਤੇ।

ਤਿੰਨਾ ਪਾਸਿ ਬੈਸੀਐ ਓਨਾ ਘਰੁ ਗਿਰਾਉ

Don't even bother to sit near them-they have no home or village.

ਉਹਨਾਂ ਦੇ ਪਾਸ ਬੈਠਣਾ ਨਹੀਂ ਚਾਹੀਦਾ, ਉਹਨਾਂ ਦਾ ਕੋਈ ਘਰ-ਘਾਟ ਨਹੀਂ ਹੈ (ਉਹਨਾਂ ਨੂੰ ਕੋਈ ਆਤਮਕ ਸਹਾਰਾ ਨਹੀਂ ਮਿਲਦਾ)। ਬੈਸੀਐ = ਬੈਠੀਏ। ਗਿਰਾਉ = {ग्राम} ਪਿੰਡ।

ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨਾਉ ॥੪॥

They are cut down and burnt each day; they have neither the Shabad, nor the Lord's Name. ||4||

ਉਹ (ਮਨਮੁਖ ਰੁੱਖ) ਸਦਾ ਕੱਟੀਦੇ ਹਨ ਤੇ ਸਾੜੀਦੇ ਹਨ (ਭਾਵ, ਮਾਇਆ ਦੇ ਮੋਹ ਦੇ ਕਾਰਨ ਉਹ ਨਿੱਤ ਦੁਖੀ ਰਹਿੰਦੇ ਹਨ), ਉਹਨਾਂ ਪਾਸ ਨਾਹ ਪ੍ਰਭੂ ਦੀ ਸਿਫ਼ਤ-ਸਾਲਾਹ ਹੈ ਨਾਹ ਪ੍ਰਭੂ ਦਾ ਨਾਮ ਹੈ ॥੪॥ ਜਾਲੀਅਹਿ = ਸਾੜੇ ਜਾਂਦੇ ਹਨ ॥੪॥

ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ

According to the Lord's Command, people perform their actions; they wander around, driven by the karma of their past actions.

(ਪਰ ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਤੇਰੇ) ਹੁਕਮ ਵਿਚ ਹੀ (ਜੀਵ) ਕਰਮ ਕਮਾਂਦੇ ਹਨ, (ਤੇਰੇ ਹੁਕਮ ਵਿਚ ਹੀ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹਨਾਂ ਨੂੰ ਜਨਮ ਮਰਨ ਦਾ ਫੇਰ ਪਿਆ ਰਹਿੰਦਾ ਹੈ। ਹੁਕਮੇ = ਹੁਕਮਿ ਹੀ, ਹੁਕਮ ਵਿਚ ਹੀ। ਪਇਐ ਕਿਰਤਿ = ਕੀਤੇ ਹੋਏ ਕਰਮਾਂ ਤੋਂ ਪੈਦਾ ਹੋਏ ਸੰਸਕਾਰਾਂ ਅਨੁਸਾਰ। ਕਿਰਤਿ = ਕੀਤੇ ਕਰਮ ਅਨੁਸਾਰ। ਪਇਐ = ਉਸ ਕਰਮ ਅਨੁਸਾਰ ਜੋ ਸੰਸਕਾਰਾਂ ਦੇ ਰੂਪ ਵਿਚ ਮਨੁੱਖ ਦੇ ਮਨ ਵਿਚ ਇਕੱਠੇ ਹੋ ਚੁੱਕੇ ਹਨ। ਫਿਰਾਉ = ਫੇਰਾ।

ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ

By the Lord's Command, they behold the Blessed Vision of His Darshan. Wherever He sends them, there they go.

ਤੇਰੇ ਹੁਕਮ ਅਨੁਸਾਰ ਹੀ ਕਈ ਜੀਵਾਂ ਨੂੰ ਤੇਰਾ ਦਰਸ਼ਨ ਪ੍ਰਾਪਤ ਹੋ ਜਾਂਦਾ ਹੈ, ਜਿੱਧਰ ਤੂੰ ਭੇਜਦਾ ਹੈਂ ਉਧਰ ਜੀਵਾਂ ਨੂੰ ਜਾਣਾ ਪੈਂਦਾ ਹੈ।

ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥

By His Command, the Lord, Har, Har, abides within our minds; by His Command we merge in Truth. ||5||

ਤੇਰੇ ਹੁਕਮ ਅਨੁਸਾਰ ਹੀ ਕਈ ਜੀਵਾਂ ਦੇ ਮਨ ਵਿਚ ਤੇਰਾ ਹਰਿ ਨਾਮ ਵੱਸਦਾ ਹੈ, ਤੇਰੇ ਹੁਕਮ ਵਿਚ ਹੀ ਤੇਰੇ ਸਦਾ-ਥਿਰ ਸਰੂਪ ਵਿਚ ਉਹਨਾਂ ਦੀ ਲੀਨਤਾ ਰਹਿੰਦੀ ਹੈ ॥੫॥ ਸਮਾਉ = ਸਮਾਈ। ਸਚਿ = ਸਦਾ-ਥਿਰ ਪ੍ਰਭੂ ਵਿਚ ॥੫॥

ਹੁਕਮੁ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ

The wretched fools do not know the Lord's Will; they wander around making mistakes.

ਕਈ ਐਸੇ ਵਿਚਾਰੇ ਮੂਰਖ ਹਨ ਜੋ ਪਰਮਾਤਮਾ ਦਾ ਹੁਕਮ ਨਹੀਂ ਸਮਝਦੇ, ਉਹ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਭਟਕਦੇ ਫਿਰਦੇ ਹਨ। ਬਪੁੜੇ = ਵਿਚਾਰੇ। ਗਵਾਰ = ਮੂਰਖ।

ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ

They go about their business stubborn-mindedly; they are disgraced forever and ever.

ਉਹ (ਗੁਰੂ ਦਾ ਆਸਰਾ ਛੱਡ ਕੇ ਆਪਣੇ) ਮਨ ਦੇ ਹਠ ਨਾਲ (ਕਈ ਕਿਸਮ ਦੇ ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, (ਪਰ ਵਿਕਾਰਾਂ ਵਿਚ ਫਸੇ ਹੋਏ) ਸਦਾ ਖ਼ੁਆਰ ਹੁੰਦੇ ਰਹਿੰਦੇ ਹਨ। ਹਠਿ = ਹਠ ਨਾਲ। ਹੋਹਿ = ਹੁੰਦੇ ਹਨ।

ਅੰਤਰਿ ਸਾਂਤਿ ਆਵਈ ਨਾ ਸਚਿ ਲਗੈ ਪਿਆਰੁ ॥੬॥

Inner peace does not come to them; they do not embrace love for the True Lord. ||6||

ਉਹਨਾਂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਨਾਹ ਹੀ ਉਹਨਾਂ ਦਾ ਸਦਾ-ਥਿਰ ਪ੍ਰਭੂ ਵਿਚ ਪਿਆਰ ਬਣਦਾ ਹੈ ॥੬॥

ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ

Beautiful are the faces of the Gurmukhs, who bear love and affection for the Guru.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ (ਨਾਮ ਦੀ ਲਾਲਗੀ ਨਾਲ) ਸੋਹਣੇ ਲੱਗਦੇ ਹਨ, ਕਿਉਂਕਿ ਉਹ ਗੁਰੂ ਦੇ ਪ੍ਰੇਮ ਵਿਚ ਗੁਰੂ ਦੇ ਪਿਆਰ ਵਿਚ ਟਿਕੇ ਰਹਿੰਦੇ ਹਨ। ਹੇਤਿ = ਪਿਆਰ ਵਿਚ, ਪ੍ਰੇਮ ਵਿਚ।

ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ

Through true devotional worship, they are attuned to Truth; at the True Door, they are found to be true.

ਉਹ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਭਗਤੀ ਕਰਦੇ ਹਨ, ਉਹ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ, (ਇਸ ਵਾਸਤੇ ਉਹ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ। ਦਰਿ = ਦਰ ਤੇ।

ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥

Blessed is their coming into being; they redeem all their ancestors. ||7||

ਉਹਨਾਂ ਬੰਦਿਆਂ ਦਾ ਹੀ ਜਗਤ ਵਿਚ ਆਉਣਾ ਕਬੂਲ ਹੈ, ਉਹ ਆਪਣੀ ਸਾਰੀ ਕੁਲ ਦਾ ਭੀ ਪਾਰ-ਉਤਾਰਾ ਕਰ ਲੈਂਦੇ ਹਨ ॥੭॥

ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਕੋਇ

All do their deeds under the Lord's Glance of Grace; no one is beyond His Vision.

(ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ) ਸਾਰੇ ਜੀਵ ਪਰਮਾਤਮਾ ਦੀ ਨਿਗਾਹ ਅਨੁਸਾਰ ਹੀ ਕਰਮ ਕਰਦੇ ਹਨ, ਉਸ ਦੀ ਨਿਗਾਹ ਤੋਂ ਬਾਹਰ ਕੋਈ ਜੀਵ ਨਹੀਂ (ਭਾਵ, ਕੋਈ ਜੀਵ ਪਰਮਾਤਮਾ ਤੋਂ ਆਕੀ ਹੋ ਕੇ ਕੁਝ ਨਹੀਂ ਕਰ ਸਕਦਾ)। ਨਦਰੀ = ਮਿਹਰ ਦੀ ਨਿਗਾਹ ਵਿਚ।

ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ

According to the Glance of Grace with which the True Lord beholds us, so do we become.

ਸਦਾ-ਥਿਰ ਰਹਿਣ ਵਾਲਾ ਪ੍ਰਭੂ ਜਿਹੋ ਜਿਹੀ ਨਿਗਾਹ ਕਰ ਕੇ ਕਿਸੇ ਜੀਵ ਵਲ ਵੇਖਦਾ ਹੈ, ਉਹ ਜੀਵ ਉਹੋ ਜਿਹਾ ਬਣ ਜਾਂਦਾ ਹੈ। ਸਚਾ = ਸੱਚਾ, ਸਦਾ-ਥਿਰ ਪ੍ਰਭੂ।

ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥

O Nanak, the Glorious Greatness of the Naam, the Name of the Lord, is received only by His Mercy. ||8||3||20||

ਹੇ ਨਾਨਕ! (ਉਸ ਦੀ ਮਿਹਰ ਦੀ ਨਜ਼ਰ ਨਾਲ ਜੇਹੜਾ ਮਨੁੱਖ ਉਸ ਦੇ ਨਾਮ ਵਿਚ (ਜੁੜਦਾ ਹੈ, ਉਸ ਨੂੰ) ਵਡਿਆਈਆਂ ਮਿਲਦੀਆਂ ਹਨ। ਪਰ ਉਸ ਦਾ ਨਾਮ ਉਸ ਦੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੮॥੩॥੨੦॥ ਕਰਮਿ = ਬਖ਼ਸ਼ਸ਼ ਨਾਲ ॥੮॥੩॥੨੦॥