ਅਸਟਪਦੀ

Ashtapadee:

ਅਸ਼ਟਪਦੀ।

ਚਰਨ ਸਤਿ ਸਤਿ ਪਰਸਨਹਾਰ

His Lotus Feet are True, and True are those who touch Them.

ਪ੍ਰਭੂ ਦੇ ਚਰਨ ਸਦਾ-ਥਿਰ ਹਨ, ਚਰਨਾਂ ਨੂੰ ਛੋਹਣ ਵਾਲੇ ਸੇਵਕ ਭੀ ਅਟੱਲ ਹੋ ਜਾਂਦੇ ਹਨ; ਸਤਿ = ਸਦਾ-ਥਿਰ ਰਹਿਣ ਵਾਲੇ, ਅਟੱਲ। ਪਰਸਨਹਾਰ = (ਚਰਨਾਂ ਨੂੰ) ਛੋਹਣ ਵਾਲੇ।

ਪੂਜਾ ਸਤਿ ਸਤਿ ਸੇਵਦਾਰ

His devotional worship is True, and True are those who worship Him.

ਪ੍ਰਭੂ ਦੀ ਪੂਜਾ ਇਕ ਸਦਾ ਨਿਭਣ ਵਾਲਾ ਕੰਮ ਹੈ, (ਸੋ) ਪੂਜਾ ਕਰਨ ਵਾਲੇ ਸਦਾ ਲਈ ਅਟੱਲ ਹੋ ਜਾਂਦੇ ਹਨ। ਸੇਵਦਾਰ = ਸੇਵਾ ਕਰਨ ਵਾਲੇ, ਪੂਜਾ ਕਰਨ ਵਾਲੇ।

ਦਰਸਨੁ ਸਤਿ ਸਤਿ ਪੇਖਨਹਾਰ

The Blessing of His Vision is True, and True are those who behold it.

ਪ੍ਰਭੂ ਦਾ ਦੀਦਾਰ ਸਤਿ-(ਕਰਮ) ਹੈ, ਦੀਦਾਰ ਕਰਨ ਵਾਲੇ ਭੀ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ; ਪੇਖਨਹਾਰ = ਵੇਖਣ ਵਾਲੇ।

ਨਾਮੁ ਸਤਿ ਸਤਿ ਧਿਆਵਨਹਾਰ

His Naam is True, and True are those who meditate on it.

ਪ੍ਰਭੂ ਦਾ ਨਾਮ ਸਦਾ ਅਟੱਲ ਹੈ, ਸਿਮਰਨ ਵਾਲੇ ਭੀ ਥਿਰ ਹਨ।

ਆਪਿ ਸਤਿ ਸਤਿ ਸਭ ਧਾਰੀ

He Himself is True, and True is all that He sustains.

ਪ੍ਰਭੂ ਆਪ ਸਦਾ ਹੋਂਦ ਵਾਲਾ ਹੈ, ਉਸ ਦੀ ਟਿਕਾਈ ਹੋਈ ਰਚਨਾ ਭੀ ਹੋਂਦ ਵਾਲੀ ਹੈ; ਸਭ = ਸਾਰੀ ਸ੍ਰਿਸ਼ਟੀ। ਧਾਰੀ = ਟਿਕਾਈ ਹੋਈ।

ਆਪੇ ਗੁਣ ਆਪੇ ਗੁਣਕਾਰੀ

He Himself is virtuous goodness, and He Himself is the Bestower of virtue.

ਪ੍ਰਭੂ ਆਪ ਗੁਣ (-ਰੂਪ) ਹੈ, ਆਪ ਹੀ ਗੁਣ ਪੈਦਾ ਕਰਨ ਵਾਲਾ ਹੈ। ਗੁਣਕਾਰੀ = ਗੁਣ ਪੈਦਾ ਕਰਨ ਵਾਲਾ।

ਸਬਦੁ ਸਤਿ ਸਤਿ ਪ੍ਰਭੁ ਬਕਤਾ

The Word of His Shabad is True, and True are those who speak of God.

(ਪ੍ਰਭੂ ਦੀ ਸਿਫ਼ਤ-ਸਾਲਾਹ ਦਾ) ਸ਼ਬਦ ਸਦਾ ਕਾਇਮ ਹੈ, ਸ਼ਬਦ ਨੂੰ ਉੱਚਾਰਨ ਵਾਲਾ ਵੀ ਥਿਰ ਹੋ ਜਾਂਦਾ ਹੈ, ਬਕਤਾ = ਉੱਚਾਰਨ ਵਾਲਾ, ਆਖਣ ਵਾਲਾ।

ਸੁਰਤਿ ਸਤਿ ਸਤਿ ਜਸੁ ਸੁਨਤਾ

Those ears are True, and True are those who listen to His Praises.

ਪ੍ਰਭੂ ਵਿਚ ਸੁਰਤ ਜੋੜਨੀ ਸਤਿ (-ਕਰਮ ਹੈ) ਪ੍ਰਭੂ ਦਾ ਜਸ ਸੁਣਨ ਵਾਲਾ ਭੀ ਸਤਿ ਹੈ। ਸੁਰਤਿ = ਧਿਆਨ। ਜਸੁ = ਸਿਫ਼ਤਿ।

ਬੁਝਨਹਾਰ ਕਉ ਸਤਿ ਸਭ ਹੋਇ

All is True to one who understands.

(ਪ੍ਰਭੂ ਦੀ ਹੋਂਦ) ਸਮਝਣ ਵਾਲੇ ਨੂੰ ਉਸ ਦਾ ਰਚਿਆ ਜਗਤ ਭੀ ਹਸਤੀ ਵਾਲਾ ਦਿੱਸਦਾ ਹੈ (ਭਾਵ, ਮਿਥਿਆ ਨਹੀਂ ਭਾਸਦਾ);

ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥

O Nanak, True, True is He, the Lord God. ||1||

ਹੇ ਨਾਨਕ! ਪ੍ਰਭੂ ਆਪ ਸਦਾ ਹੀ ਥਿਰ ਰਹਿਣ ਵਾਲਾ ਹੈ ॥੧॥