ਸਲੋਕੁ

Salok:

ਸਲੋਕ।

ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ

Where the Holy people constantly vibrate the Kirtan of the Praises of the Lord of the Universe, O Nanak

(ਧਰਮਰਾਜ ਆਖਦਾ ਹੈ-) ਹੇ ਮੇਰੇ ਦੂਤੋ! ਜਿੱਥੇ ਸਾਧ ਜਨ ਪਰਮਾਤਮਾ ਦਾ ਭਜਨ ਕਰ ਰਹੇ ਹੋਣ, ਜਿਥੇ ਨਿੱਤ ਕੀਰਤਨ ਹੋ ਰਿਹਾ ਹੋਵੇ, ਤੁਸਾਂ ਉਸ ਥਾਂ ਦੇ ਨੇੜੇ ਨ ਜਾਣਾ।

ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਜਾਈਅਹੁ ਦੂਤ ॥੧॥

- the Righteous Judge says, "Do not approach that place, O Messenger of Death, or else neither you nor I shall escape!" ||1||

(ਜੇ ਤੁਸੀ ਉਥੇ ਚਲੇ ਗਏ ਤਾਂ ਇਸ ਖ਼ੁਨਾਮੀ ਤੋਂ) ਨਾਹ ਮੈਂ ਬਚਾਂਗਾ, ਨਾਹ ਤੁਸੀ ਬਚੋਗੇ ॥੧॥ ਦੂਤ = ਹੇ ਮੇਰੇ ਦੂਤੋ! {ਧਰਮਰਾਜ ਆਪਣੇ ਦੂਤਾਂ ਨੂੰ ਕਹਿੰਦਾ ਦੱਸਿਆ ਜਾ ਰਿਹਾ ਹੈ} ॥੧॥