ਪਉੜੀ ॥
Pauree:
ਪਉੜੀ।
ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥
O Lord, unite me with the Saadh Sangat, the Company of the Holy, so that with my mouth, I may speak the sublime Word of the Guru's Bani.
ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਮੁਖਿ = ਮੂੰਹੋਂ।
ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥
I sing the Glorious Praises of the Lord, and constantly chant the Lord's Name; through the Guru's Teachings, I enjoy the Lord's Love constantly.
ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਚਵਾ = ਉਚਾਰਾਂ।
ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥
I take the medicine of meditation on the Lord's Name, which has cured all diseases and multitudes of sufferings.
ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥
Those who do not forget the Lord, while breathing or eating - know them to be the perfect servants of the Lord.
ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ;
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
Those Gurmukhs who worship the Lord in adoration end their subservience to the Messenger of Death, and to the world. ||22||
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ॥੨੨॥