ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ

He washes outwardly, but within, his mind is filthy; thus he loses his place in both worlds.

ਜੇਹੜਾ ਮਨੁੱਖ (ਤੀਰਥ ਆਦਿਕਾਂ ਤੇ ਨਿਰਾ) ਪਿੰਡਾ ਧੋ ਕੇ ਅੰਦਰਲਾ ਮਨ (ਵਿਕਾਰਾਂ ਨਾਲ) ਮੈਲਾ ਹੀ ਰੱਖਦਾ ਹੈ ਉਹ ਲੋਕ ਪਰਲੋਕ ਆਪਣੇ ਦੋਵੇਂ ਥਾਂ ਗਵਾ ਲੈਂਦਾ ਹੈ। ਬਾਹਰੁ = ਬਾਹਰਲਾ ਪਾਸਾ, ਪਿੰਡਾ, ਸਰੀਰ। ਅੰਤਰੁ = ਅੰਦਰਲਾ। ਖੋਏ = ਗਵਾ ਲਏ।

ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥

Here, he is engrossed in sexual desire, anger and emotional attachment; hereafter, he shall sigh and weep. ||1||

ਇਸ ਲੋਕ ਵਿਚ ਰਹਿੰਦਿਆਂ ਕਾਮ-ਵਾਸ਼ਨਾ ਵਿਚ, ਕ੍ਰੋਧ ਵਿਚ, ਮੋਹ ਵਿਚ, ਫਸਿਆ ਰਹਿੰਦਾ ਹੈ, ਅਗਾਂਹ ਪਰਲੋਕ ਵਿਚ ਜਾ ਕੇ ਹਟਕੋਰੇ ਲੈ ਲੈ ਰੋਂਦਾ ਹੈ ॥੧॥ ਈਹਾ = ਇਸ ਲੋਕ ਵਿਚ। ਕਾਮਿ = ਕਾਮ ਵਿਚ। ਵਿਆਪਿਆ = ਫਸਿਆ ਰਿਹਾ। ਆਗੈ = ਪਰਲੋਕ ਵਿਚ। ਮੁਸਿ ਮੁਸਿ = ਹਟਕੋਰੇ ਲੈ ਲੈ ਕੇ ॥੧॥

ਗੋਵਿੰਦ ਭਜਨ ਕੀ ਮਤਿ ਹੈ ਹੋਰਾ

The way to vibrate and meditate on the Lord of the Universe is different.

(ਹੇ ਭਾਈ!) ਪਰਮਾਤਮਾ ਦਾ ਭਜਨ ਕਰਨ ਵਾਲੀ ਅਕਲ ਹੋਰ ਕਿਸਮ ਦੀ ਹੁੰਦੀ ਹੈ (ਉਸ ਵਿਚ ਵਿਖਾਵਾ ਨਹੀਂ ਹੁੰਦਾ)। ਮਤਿ = ਅਕਲ। ਹੋਰਾ = ਹੋਰ ਕਿਸਮ ਦੀ।

ਵਰਮੀ ਮਾਰੀ ਸਾਪੁ ਮਰਈ ਨਾਮੁ ਸੁਨਈ ਡੋਰਾ ॥੧॥ ਰਹਾਉ

Destroying the snake-hole, the snake is not killed; the deaf person does not hear the Lord's Name. ||1||Pause||

ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸੁਣਦਾ, ਜੇ ਨਾਮ ਵਲੋਂ ਬੋਲਾ ਰਹਿੰਦਾ ਹੈ (ਤਾਂ ਬਾਹਰਲੇ ਧਾਰਮਕ ਕਰਮ ਇਉਂ ਹੀ ਹਨ ਜਿਵੇਂ ਸੱਪ ਨੂੰ ਮਾਰਨ ਦੇ ਥਾਂ ਸੱਪ ਦੀ ਖੁੱਡ ਨੂੰ ਕੁੱਟੀ ਜਾਣਾ), ਪਰ ਜੇ ਖੁੱਡ ਨੂੰ ਕੁੱਟਦੇ ਜਾਈਏ ਤਾਂ ਇਸ ਤਰ੍ਹਾਂ ਸੱਪ ਨਹੀਂ ਮਰਦਾ (ਬਾਹਰਲੇ ਕਰਮਾਂ ਨਾਲ ਮਨ ਵੱਸ ਵਿਚ ਨਹੀਂ ਆਉਂਦਾ) ॥੧॥ ਰਹਾਉ ॥ ਵਰਮੀ = ਖੁੱਡ। ਡੋਰਾ = ਬੋਲਾ ॥੧॥ ਰਹਾਉ ॥

ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਜਾਨੈ

He renounces the affairs of Maya, but he does not appreciate the value of devotional worship.

(ਜਿਸ ਮਨੁੱਖ ਨੇ ਤਿਆਗ ਦੇ ਭੁਲੇਖੇ ਵਿਚ ਆਜੀਵਕਾ ਖ਼ਾਤਰ) ਮਾਇਆ ਕਮਾਣ ਦਾ ਉੱਦਮ ਛੱਡ ਦਿੱਤਾ ਉਹ ਭਗਤੀ ਦੀ ਕਦਰ ਭੀ ਨਹੀਂ ਜਾਣਦਾ, ਕਿਰਤਿ = ਮੇਹਨਤ। ਸਾਰ = ਕਦਰ, ਸੂਝ।

ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਪਛਾਨੈ ॥੨॥

He finds fault with the Vedas and the Shaastras, and does not know the essence of Yoga. ||2||

ਜੇਹੜਾ ਮਨੁੱਖ ਵੇਦ ਸ਼ਾਸਤਰ ਆਦਿਕ ਧਰਮ-ਪੁਸਤਕਾਂ ਨੂੰ ਸਿਰਫ਼ ਬਹਸਾਂ ਵਿਚ ਹੀ ਵਰਤਣਾ ਸ਼ੁਰੂ ਕਰ ਦੇਂਦਾ ਹੈ ਉਹ (ਆਤਮਕ ਜੀਵਨ ਦੀ) ਅਸਲੀਅਤ ਨਹੀਂ ਸਮਝਦਾ, ਉਹ ਪਰਮਾਤਮਾ ਦਾ ਮਿਲਾਪ ਨਹੀਂ ਸਮਝਦਾ ॥੨॥ ਕਉ = ਨੂੰ। ਤਰਕਨ ਲਾਗਾ = ਬਹਸਣ ਲੱਗ ਪਿਆ। ਤਤੁ = ਅਸਲੀਅਤ। ਜੋਗੁ = ਮਿਲਾਪ ॥੨॥

ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ

He stands exposed, like a counterfeit coin, when inspected by the Lord, the Assayer.

ਜਿਵੇਂ ਜਦੋਂ ਕੋਈ ਖੋਟਾ ਰੁਪਇਆ ਸਰਾਫ਼ਾਂ ਦੀ ਨਜ਼ਰੇ ਪੈਂਦਾ ਹੈ ਤਾਂ ਉਸ ਦਾ ਖੋਟ ਪਰਤੱਖ ਦਿੱਸ ਪੈਂਦਾ ਹੈ; ਢਬੂਆ = ਚਾਂਦੀ ਦਾ ਰੁਪਇਆ।

ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥

The Inner-knower, the Searcher of hearts, knows everything; how can we hide anything from Him? ||3||

(ਤਿਵੇਂ ਜੇਹੜਾ ਮਨੁੱਖ ਅੰਦਰੋਂ ਤਾਂ ਵਿਕਾਰੀ ਹੈ, ਪਰ ਬਾਹਰੋਂ ਧਾਰਮਿਕ ਭੇਖੀ) ਉਹ ਪਰਮਾਤਮਾ ਪਾਸੋਂ (ਆਪਣਾ ਅੰਦਰਲਾ ਖੋਟ) ਲੁਕਾ ਨਹੀਂ ਸਕਦਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਦੀ ਹਰੇਕ ਕਰਤੂਤ ਨੂੰ ਜਾਣਦਾ ਹੈ ॥੩॥ ਤੇ = ਤੋਂ, ਪਾਸੋਂ ॥੩॥

ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ

Through falsehood, fraud and deceit, the mortal collapses in an instant - he has no foundation at all.

ਮਨੁੱਖ ਦੀ ਇਸ ਜਗਤ ਵਿਚ ਚਾਰ-ਰੋਜ਼ਾ ਜ਼ਿੰਦਗੀ ਹੈ ਪਰ ਇਹ ਮਾਇਆ ਦੇ ਮੋਹ ਵਿਚ ਠੱਗੀ-ਫ਼ਰੇਬ ਵਿਚ ਆਤਮਕ ਜੀਵਨ ਲੁਟਾ ਕੇ ਬੜੀ ਛੇਤੀ ਆਤਮਕ ਮੌਤੇ ਮਰ ਜਾਂਦਾ ਹੈ। ਕੂੜਿ = ਕੂੜ ਵਿਚ, ਮਾਇਆ ਦੇ ਮੋਹ ਵਿਚ। ਕਪਟਿ = ਠੱਗੀ ਵਿਚ। ਬੰਚਿ = ਠਗੀਜ ਕੇ। ਨਿੰਮੁਨੀਆਦਾ = ਬੇ-ਮੁਨਿਆਦਾ, ਜਿਸ ਦੀ ਪੱਕੀ ਨੀਂਹ ਨਹੀਂ ਹੈ। ਤਤਕਾਲੇ = ਤੁਰਤ।

ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

Truly, truly, truly, Nanak speaks; look within your own heart, and realize this. ||4||3||42||

ਹੇ ਭਾਈ! ਨਾਨਕ ਨੇ ਇਹ ਗੱਲ ਯਕੀਨੀ ਤੌਰ ਤੇ ਸੱਚ ਕਹੀ ਹੈ ਕਿ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਉਸ ਨੂੰ ਆਪਣੇ ਅੰਦਰ ਵੱਸਦਾ ਵੇਖ (ਇਹੀ ਆਤਮਕ ਜੀਵਨ ਹੈ, ਇਹੀ ਜੀਵਨ-ਮਨੋਰਥ ਹੈ) ॥੪॥੩॥੪੨॥ ਸਤਿ = ਸੱਚ। ਨਾਨਕਿ = ਨਾਨਕ ਨੇ। ਸਮਾਲੇ = ਸਮਾਲਿ, ਸੰਭਾਲ ਕੇ ॥੪॥੩॥੪੨॥