ਮਾਰੂ ਮਹਲਾ ੩ ॥
Maaroo, Third Mehl:
ਮਾਰੂ ਤੀਜੀ ਪਾਤਿਸ਼ਾਹੀ।
ਹਰਿ ਜੀਉ ਦਾਤਾ ਅਗਮ ਅਥਾਹਾ ॥
The Dear Lord is the Giver, inaccessible and unfathomable.
ਪਰਮਾਤਮਾ ਸਭ ਪਦਾਰਥ ਦੇਣ ਵਾਲਾ ਹੈ, ਅਪਹੁੰਚ ਹੈ, ਬਹੁਤ ਹੀ ਡੂੰਘਾ (ਮਾਨੋ ਬੇਅੰਤ ਖ਼ਜ਼ਾਨਿਆਂ ਵਾਲਾ ਸਮੁੰਦਰ) ਹੈ। ਦਾਤਾ = ਸਭ ਪਦਾਰਥ ਦੇਣ ਵਾਲਾ। ਅਗਮ = ਅਪਹੁੰਚ। ਅਥਾਹਾ = ਬਹੁਤ ਹੀ ਡੂੰਘਾ (ਸਮੁੰਦਰ), ਬੇਅੰਤ ਖ਼ਜ਼ਾਨਿਆਂ ਵਾਲਾ।
ਓਸੁ ਤਿਲੁ ਨ ਤਮਾਇ ਵੇਪਰਵਾਹਾ ॥
He does not have even an iota of greed; He is self-sufficient.
(ਉਹ ਸਭ ਨੂੰ ਦਾਤਾਂ ਦੇਈ ਜਾਂਦਾ ਹੈ, ਪਰ) ਉਸ ਵੇਪਰਵਾਹ ਨੂੰ ਰਤਾ ਭਰ ਭੀ ਕੋਈ ਲਾਲਚ ਨਹੀਂ ਹੈ। ਤਿਲੁ = ਰਤਾ ਭਰ ਭੀ। ਤਮਾਇ = ਤਮ੍ਹਾ, ਲਾਲਚ।
ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥
No one can reach up to Him; He Himself unites in His Union. ||1||
ਕੋਈ ਜੀਵ (ਆਪਣੇ ਉੱਦਮ ਨਾਲ) ਉਸ ਪਰਮਾਤਮਾ ਤਕ ਪਹੁੰਚ ਨਹੀਂ ਸਕਦਾ। ਉਹ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ ਆਪਣੇ ਨਾਲ ਮਿਲਾਂਦਾ ਹੈ ॥੧॥ ਤਿਸ ਨੋ = {ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}। ਆਪੇ = ਆਪ ਹੀ। ਮੇਲਿ = ਮਿਲਾ ਕੇ ॥੧॥
ਜੋ ਕਿਛੁ ਕਰੈ ਸੁ ਨਿਹਚਉ ਹੋਈ ॥
Whatever He does, surely comes to pass.
(ਉਹ ਪਰਮਾਤਮਾ) ਜੋ ਕੁਝ ਕਰਦਾ ਹੈ, ਉਹ ਜ਼ਰੂਰ ਹੁੰਦਾ ਹੈ। ਨਿਹਚਉ = ਜ਼ਰੂਰ।
ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥
There is no other Giver, except for Him.
ਉਸ ਤੋਂ ਬਿਨਾ ਕੋਈ ਹੋਰ ਕੁਝ ਦੇਣ-ਜੋਗਾ ਨਹੀਂ ਹੈ। ਅਵਰੁ = ਕੋਈ ਹੋਰ।
ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰਸਬਦੀ ਮੇਲਾਇਦਾ ॥੨॥
Whoever the Lord blesses with His gift, obtains it. Through the Word of the Guru's Shabad, He unites him with Himself. ||2||
ਜਿਸ ਮਨੁੱਖ ਨੂੰ ਪਰਮਾਤਮਾ ਨਾਮਿ ਦੀ ਦਾਤ ਦੇਂਦਾ ਹੈ, ਉਹ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ। (ਉਸ ਨੂੰ) ਗੁਰੂ ਦੇ ਸ਼ਬਦ ਵਿਚ ਜੋੜ ਕੇ (ਆਪਣੇ ਨਾਲ) ਮਿਲਾ ਲੈਂਦਾ ਹੈ ॥੨॥ ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ}। ਸਬਦੀ = ਸ਼ਬਦ ਦੀ ਰਾਹੀਂ ॥੨॥
ਚਉਦਹ ਭਵਣ ਤੇਰੇ ਹਟਨਾਲੇ ॥
The fourteen worlds are Your markets.
ਹੇ ਪ੍ਰਭੂ! ਇਹ ਚੌਦਾਂ ਲੋਕ ਤੇਰੇ ਬਾਜ਼ਾਰ ਹਨ (ਜਿੱਥੇ ਤੇਰੇ ਪੈਦਾ ਕੀਤੇ ਬੇਅੰਤ ਜੀਵ ਤੇਰੀ ਦੱਸੀ ਕਾਰ ਕਰ ਰਹੇ ਹਨ। ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ)। ਚਉਦਹ ਭਵਨ = ਚੌਦਾਂ ਲੋਕ {ਸੱਤ ਆਕਾਸ਼, ਸੱਤ ਪਤਾਲ}, ਸਾਰਾ ਜਗਤ। ਹਟਨਾਲੇ = {ਹੱਟਾਂ ਦੀਆਂ ਕਤਾਰਾਂ} ਬਾਜ਼ਾਰ।
ਸਤਿਗੁਰਿ ਦਿਖਾਏ ਅੰਤਰਿ ਨਾਲੇ ॥
The True Guru reveals them, along with one's inner being.
ਜਿਸ ਮਨੁੱਖ ਨੂੰ ਗੁਰੂ ਨੇ ਤੇਰਾ ਇਹ ਸਰਬ-ਵਿਆਪਕ ਸਰੂਪ ਉਸ ਦੇ ਅੰਦਰ ਵੱਸਦਾ ਹੀ ਵਿਖਾ ਦਿੱਤਾ ਹੈ, ਸਤਿਗੁਰਿ = ਗੁਰੂ ਨੇ। ਨਾਲੇ = ਨਾਲ ਹੀ।
ਨਾਵੈ ਕਾ ਵਾਪਾਰੀ ਹੋਵੈ ਗੁਰਸਬਦੀ ਕੋ ਪਾਇਦਾ ॥੩॥
One who deals in the Name, through the Word of the Guru's Shabad, obtains it. ||3||
ਉਹ ਮਨੁੱਖ ਤੇਰੇ ਨਾਮ ਦਾ ਵਣਜਾਰਾ ਬਣ ਜਾਂਦਾ ਹੈ। (ਇਹ ਦਾਤਿ) ਜਿਹੜਾ ਕੋਈ ਪ੍ਰਾਪਤ ਕਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪ੍ਰਾਪਤ ਕਰਦਾ ਹੈ) ॥੩॥ ਕੋ = ਜਿਹੜਾ ਕੋਈ ॥੩॥
ਸਤਿਗੁਰਿ ਸੇਵਿਐ ਸਹਜ ਅਨੰਦਾ ॥
Serving the True Guru, one obtains intuitive bliss.
ਜੇ ਗੁਰੂ ਦੀ ਸਰਨ ਪੈ ਜਾਈਏ ਤਾਂ ਆਤਮਕ ਅਡੋਲਤਾ ਦਾ ਆਨੰਦ ਮਿਲ ਜਾਂਦਾ ਹੈ। ਸਤਿਗੁਰਿ ਸੇਵਿਐ = ਜੇ ਗੁਰੂ ਦੀ ਸਰਨ ਪੈ ਜਾਈਏ। ਸਹਜ ਅਨੰਦਾ = ਆਤਮਕ ਅਡੋਲਤਾ ਦਾ ਸੁਖ।
ਹਿਰਦੈ ਆਇ ਵੁਠਾ ਗੋਵਿੰਦਾ ॥
The Lord of the Universe comes to dwell within the heart.
(ਗੁਰੂ ਦੇ ਸਨਮੁਖ ਹੋਣ ਵਾਲੇ ਮਨੁੱਖ ਦੇ) ਹਿਰਦੇ ਵਿਚ ਗੋਬਿੰਦ-ਪ੍ਰਭੂ ਆ ਵੱਸਦਾ ਹੈ। ਹਿਰਦੈ = ਹਿਰਦੇ ਵਿਚ। ਵੁਠਾ = ਵੱਸਿਆ।
ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥
He intuitively practices devotional worship day and night; God Himself practices devotional worship. ||4||
ਉਹ ਮਨੁੱਖ ਦਿਨ ਗਤ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ। ਪਰਮਾਤਮਾ ਆਪ ਹੀ (ਆਪਣੀ) ਭਗਤੀ ਕਰਾਂਦਾ ਹੈ ॥੪॥ ਸਹਜੇ = ਆਤਮਕ ਅਡੋਲਤਾ ਵਿਚ ॥੪॥
ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥
Those who are separated from the True Guru, suffer in misery.
ਜਿਹੜੇ ਮਨੁੱਖ ਗੁਰੂ (ਦੇ ਚਰਨਾਂ) ਤੋਂ ਵਿਛੁੜੇ ਹੋਏ ਹਨ, ਉਹਨਾਂ ਨੇ (ਆਪਣੇ ਵਾਸਤੇ) ਦੁੱਖ ਹੀ ਦੁੱਖ ਸਹੇੜਿਆ ਹੋਇਆ ਹੈ। ਤੇ = ਤੋਂ।
ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥
Night and day, they are punished, and they suffer in total agony.
ਉਹ ਹਰ ਵੇਲੇ ਦੁੱਖਾਂ ਦੀਆਂ ਚੋਟਾਂ ਖਾਂਦੇ ਹਨ, ਉਹਨਾਂ ਨੂੰ ਹਰੇਕ ਕਿਸਮ ਦਾ ਦੁੱਖ ਵਾਪਰਿਆ ਰਹਿੰਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਾਰੀਅਹਿ = ਮਾਰੀਦੇ ਹਨ, ਮਾਰ ਖਾਂਦੇ ਹਨ, ਦੁੱਖ ਦੀਆਂ ਚੋਟਾਂ ਸਹਾਰਦੇ ਹਨ। ਸਬਾਈਆ = ਹਰੇਕ ਕਿਸਮ ਦਾ।
ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥
Their faces are blackened, and they do not obtain the Mansion of the Lord's Presence. They suffer in sorrow and agony. ||5||
(ਵਿਕਾਰਾਂ ਦੀ ਕਾਲਖ਼ ਨਾਲ ਉਹਨਾਂ ਦੇ) ਮੂੰਹ ਕਾਲੇ ਹੋਏ ਰਹਿੰਦੇ ਹਨ (ਉਹਨਾਂ ਦੇ ਮਨ ਮਲੀਨ ਰਹਿੰਦੇ ਹਨ) ਉਹਨਾਂ ਨੂੰ ਪ੍ਰਭੂ-ਚਰਨਾਂ ਵਿਚ ਟਿਕਾਣਾ ਨਹੀਂ ਮਿਲਦਾ। (ਗੁਰੂ-ਚਰਨਾਂ ਤੋਂ ਵਿਛੁੜਿਆ ਹੋਇਆ ਮਨੁੱਖ) ਸਦਾ ਦੁੱਖ ਵਿਚ ਹੀ ਗ੍ਰਸਿਆ ਰਹਿੰਦਾ ਹੈ, ਸਦਾ ਦੁੱਖ ਸਹਾਰਦਾ ਹੈ ॥੫॥ ਕਾਲੇ = (ਵਿਕਾਰਾਂ ਦੀ ਕਾਲਖ ਨਾਲ) ਕਾਲੇ। ਮਹਲੁ = (ਪਰਮਾਤਮਾ ਦੀ ਹਜ਼ੂਰੀ ਵਿਚ) ਟਿਕਾਣਾ ॥੫॥
ਸਤਿਗੁਰੁ ਸੇਵਹਿ ਸੇ ਵਡਭਾਗੀ ॥
Those who serve the True Guru are very fortunate.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਬੜੇ ਭਾਗਾਂ ਵਾਲੇ ਹੋ ਜਾਂਦੇ ਹਨ। ਸੇਵਹਿ = ਸਰਨ ਪੈਂਦੇ ਹਨ। ਸੇ = ਉਹ {ਬਹੁ-ਵਚਨ}।
ਸਹਜ ਭਾਇ ਸਚੀ ਲਿਵ ਲਾਗੀ ॥
They intuitively enshrine love for the True Lord.
ਕਿਸੇ ਖ਼ਾਸ ਜਤਨ ਤੋਂ ਬਿਨਾ ਹੀ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ। ਸਹਜ ਭਾਇ = ਆਤਮਕ ਅਡੋਲਤਾ ਅਨੁਸਾਰ, ਬਿਨਾ ਕਿਸੇ ਖ਼ਾਸ ਜਤਨ ਦੇ। ਲਿਵ = ਲਗਨ।
ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥
They practice Truth, forever Truth; they are united in Union with the True Lord. ||6||
ਉਹ ਮਨੁੱਖ ਸਦਾ ਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ। (ਗੁਰੂ ਉਹਨਾਂ ਨੂੰ ਆਪਣੇ ਨਾਲ) ਮਿਲਾ ਕੇ ਸਦਾ-ਥਿਰ ਹਰਿ-ਨਾਮ ਵਿਚ ਮਿਲਾ ਦੇਂਦਾ ਹੈ ॥੬॥ ਸਚੋ ਸਚੁ = ਹਰ ਵੇਲੇ ਸਦਾ-ਥਿਰ ਨਾਮ ਦਾ ਸਿਮਰਨ। ਸਦ = ਸਦਾ। ਮੇਲਿ = (ਗੁਰੂ ਆਪਣੇ ਨਾਲ) ਮਿਲਾ ਕੇ। ਸਚੈ = ਸਦਾ-ਥਿਰ ਪ੍ਰਭੂ ਵਿਚ ॥੬॥
ਜਿਸ ਨੋ ਸਚਾ ਦੇਇ ਸੁ ਪਾਏ ॥
He alone obtains the Truth, unto whom the True Lord gives it.
ਪਰ, ਉਹ ਮਨੁੱਖ (ਹੀ ਸਦਾ-ਥਿਰ ਹਰਿ-ਨਾਮ ਦੀ ਦਾਤਿ) ਪ੍ਰਾਪਤ ਕਰਦਾ ਹੈ ਜਿਸ ਨੂੰ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਦੇਂਦਾ ਹੈ। ਜਿਸ ਨੋ = {ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ}। ਦੇਇ = ਦੇਂਦਾ ਹੈ। ਸੁ = ਉਹ {ਇਕ-ਵਚਨ}।
ਅੰਤਰਿ ਸਾਚੁ ਭਰਮੁ ਚੁਕਾਏ ॥
His inner being is filled with Truth, and his doubt is dispelled.
ਉਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ, (ਨਾਮ ਦੀ ਬਰਕਤਿ ਨਾਲ ਉਹ ਮਨੁੱਖ ਆਪਣੇ ਅੰਦਰੋਂ) ਭਟਕਣਾ ਦੂਰ ਕਰ ਲੈਂਦਾ ਹੈ। ਸਾਚੁ = ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ। ਭਰਮੁ = ਭਟਕਣਾ। ਚੁਕਾਏ = ਦੂਰ ਕਰ ਲੈਂਦਾ ਹੈ।
ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥
The True Lord Himself is the Giver of Truth; he alone obtains the Truth, unto whom He gives it. ||7||
ਸਦਾ-ਥਿਰ ਪ੍ਰਭੂ ਆਪਣੇ ਸਦਾ-ਥਿਰ ਨਾਮ ਦੀ ਦਾਤ ਦੇਣ ਵਾਲਾ ਆਪ ਹੀ ਹੈ। ਜਿਸ ਨੂੰ ਦੇਂਦਾ ਹੈ, ਉਹ ਮਨੁੱਖ ਸਦਾ-ਥਿਰ ਨਾਮ ਹਾਸਲ ਕਰ ਲੈਂਦਾ ਹੈ ॥੭॥ ਸਚੁ = ਸਦਾ-ਥਿਰ ਪ੍ਰਭੂ। ਸਚੈ ਕਾ = ਸਦਾ-ਥਿਰ ਹਰਿ-ਨਾਮ ਦਾ। ਸਚੁ = ਸਦਾ-ਥਿਰ ਹਰਿ-ਨਾਮ ॥੭॥
ਆਪੇ ਕਰਤਾ ਸਭਨਾ ਕਾ ਸੋਈ ॥
He Himself is the Creator of all.
ਉਹ ਕਰਤਾਰ ਆਪ ਹੀ ਸਭ ਜੀਵਾਂ ਦਾ (ਮਾਲਕ) ਹੈ। ਕਰਤਾ ਸੋਈ = ਉਹ ਕਰਤਾਰ ਆਪ ਹੀ।
ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥
Only one whom He instructs, understands Him.
ਇਹ ਗੱਲ ਕੋਈ ਉਹ ਮਨੁੱਖ ਹੀ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸਮਝਾਂਦਾ ਹੈ। ਬੁਝਾਏ = ਸਮਝ ਦੇਂਦਾ ਹੈ।
ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥
He Himself forgives, and grants glorious greatness. He himself unites in His Union. ||8||
ਕਰਤਾਰ ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਵਡਿਆਈ ਦੇਂਦਾ ਹੈ, ਆਪ ਹੀ (ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ ॥੮॥ ਦੇ = ਦੇਂਦਾ ਹੈ ॥੮॥
ਹਉਮੈ ਕਰਦਿਆ ਜਨਮੁ ਗਵਾਇਆ ॥
Acting egotistically, one loses his life.
ਜਿਹੜਾ ਮਨੁੱਖ 'ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ'-ਇਹਨਾਂ ਹੀ ਸੋਚਾਂ ਵਿਚ ਆਪਣੀ ਜ਼ਿੰਦਗੀ ਵਿਅਰਥ ਗੁਜ਼ਾਰ ਦੇਂਦਾ ਹੈ, ਹਉਮੈ = 'ਹਉਂ ਹਉਂ, ਮੈਂ ਮੈਂ'; ਅਹੰਕਾਰ।
ਆਗੈ ਮੋਹੁ ਨ ਚੂਕੈ ਮਾਇਆ ॥
Even in the world hereafter, emotioal attachment to Maya does not leave him.
ਉਸ ਦੇ ਜੀਵਨ-ਸਫ਼ਰ ਵਿਚ (ਉਸ ਦੇ ਅੰਦਰੋਂ) ਮਾਇਆ ਦਾ ਮੋਹ (ਕਦੇ) ਨਹੀਂ ਮੁੱਕਦਾ। ਆਗੈ = ਜੀਵਨ-ਸਫ਼ਰ ਵਿਚ। ਨ ਚੂਕੈ = ਨਹੀਂ ਮੁਕਦਾ।
ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥
In the world hereafter, the Messenger of Death calls him to account, and crushes him like sesame seeds in the oil-press. ||9||
(ਜਦੋਂ) ਪਰਲੋਕ ਵਿਚ ਧਰਮ ਰਾਜ (ਉਸ ਪਾਸੋਂ ਮਨੁੱਖਾ ਜੀਵਨ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਦਾ ਹੈ (ਤਦੋਂ ਉਹ ਇਉਂ) ਪੀੜਿਆ ਜਾਂਦਾ ਹੈ ਜਿਵੇਂ (ਕੋਲ੍ਹੂ ਵਿਚ ਪਾਈ) ਘਾਣੀ ਦੇ ਤਿਲ ਪੀੜੇ ਜਾਂਦੇ ਹਨ ॥੯॥ ਆਗੈ = ਪਰਲੋਕ ਵਿਚ। ਜਮਕਾਲੁ = ਧਰਮ ਰਾਜ ॥੯॥
ਪੂਰੈ ਭਾਗਿ ਗੁਰ ਸੇਵਾ ਹੋਈ ॥
By perfect destiny, one serves the Guru.
ਗੁਰੂ ਦੀ ਦੱਸੀ (ਨਾਮ-ਸਿਮਰਨ ਦੀ) ਕਾਰ ਵੱਡੀ ਕਿਸਮਤ ਨਾਲ (ਹੀ ਕਿਸੇ ਪਾਸੋਂ) ਹੋ ਸਕਦੀ ਹੈ। ਪੂਰੈ ਭਾਗਿ = ਵੱਡੀ ਕਿਸਮਤ ਨਾਲ। ਗੁਰ ਸੇਵਾ = ਗੁਰੂ ਦੀ ਦੱਸੀ ਕਾਰ।
ਨਦਰਿ ਕਰੇ ਤਾ ਸੇਵੇ ਕੋਈ ॥
If God grants His Grace, then one serves.
ਜਦੋਂ ਪਰਮਾਤਮਾ ਦੀ ਨਿਗਾਹ ਕਰਦਾ ਹੈ ਤਦੋਂ ਹੀ ਕੋਈ ਮਨੁੱਖ ਕਰ ਸਕਦਾ ਹੈ। ਨਦਰਿ = ਮਿਹਰ ਦੀ ਨਿਗਾਹ।
ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥
The Messenger of Death cannot even approach him, and in the Mansion of the True Lord's Presence, he finds peace. ||10||
ਆਤਮਕ ਮੌਤ ਉਸ ਮਨੁੱਖ ਦੇ ਨੇੜੇ ਨਹੀਂ ਆਉਂਦੀ। ਉਹ ਮਨੁੱਖ ਸਦਾ-ਥਿਰ ਪਰਮਾਤਮਾ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ॥੧੦॥ ਜਮਕਾਲੁ = ਮੌਤ, ਮੌਤ ਦਾ ਸਹਮ, ਆਤਮਕ ਮੌਤ। ਮਹਲਿ ਸਚੈ = ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ॥੧੦॥
ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥
They alone find peace, who are pleasing to Your Will.
ਹੇ ਪ੍ਰਭੂ! ਜਿਹੜੇ ਮਨੁੱਖ ਤੈਨੂੰ ਚੰਗੇ ਲੱਗੇ ਉਹਨਾਂ ਨੇ ਹੀ ਆਤਮਕ ਆਨੰਦ ਮਾਣਿਆ। ਤੁਧੁ = ਤੈਨੂੰ। ਭਾਏ = ਚੰਗੇ ਲੱਗੇ।
ਪੂਰੈ ਭਾਗਿ ਗੁਰ ਸੇਵਾ ਲਾਏ ॥
By perfect destiny, they are attached to the Guru's service.
ਉਹਨਾਂ ਦੀ ਵੱਡੀ ਕਿਸਮਤ ਕਿ ਤੂੰ ਉਹਨਾਂ ਨੂੰ ਗੁਰੂ ਦੀ ਦੱਸੀ ਕਾਰੇ ਲਾਈ ਰਖਿਆ।
ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥
All glorious greatness rests in Your Hands; he alone obtains it, unto whom You give it. ||11||
ਸਾਰੀ (ਲੋਕ ਪਰਲੋਕ ਦੀ) ਇੱਜ਼ਤ ਤੇਰੇ ਹੱਥ ਵਿਚ ਹੈ, ਜਿਸ ਨੂੰ ਤੂੰ (ਇਹ ਇੱਜ਼ਤ) ਦੇਂਦਾ ਹੈਂ ਉਹ ਪ੍ਰਾਪਤ ਕਰਦਾ ਹੈ ॥੧੧॥ ਹਥਿ = ਹੱਥ ਵਿਚ। ਦੇਵਹਿ = ਤੂੰ ਦੇਂਦਾ ਹੈਂ ॥੧੧॥
ਅੰਦਰਿ ਪਰਗਾਸੁ ਗੁਰੂ ਤੇ ਪਾਏ ॥
Through the Guru, one's inner being is enlightened and illumined.
(ਹੇ ਪ੍ਰਭੂ! ਜਿਸ ਉੱਤੇ ਤੂੰ ਮਿਹਰ ਦੀ ਨਿਗਾਹ ਕਰਦਾ ਹੈਂ, ਉਹ ਮਨੁੱਖ ਆਪਣੇ) ਹਿਰਦੇ ਵਿਚ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ, ਅੰਦਰਿ = ਹਿਰਦੇ ਵਿਚ। ਪਰਗਾਸੁ = ਚਾਨਣ, ਆਤਮਕ ਜੀਵਨ ਦੀ ਸੂਝ। ਤੇ = ਤੋਂ, ਪਾਸੋਂ।
ਨਾਮੁ ਪਦਾਰਥੁ ਮੰਨਿ ਵਸਾਏ ॥
The wealth of the Naam, the Name of the Lord, comes to dwell in the mind.
ਉਹ (ਤੇਰਾ) ਸ੍ਰੇਸ਼ਟ ਨਾਮ ਆਪਣੇ ਮਨ ਵਿਚ ਵਸਾਂਦਾ ਹੈ। ਮੰਨਿ = ਮਨਿ, ਮਨ ਵਿਚ।
ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥
The jewel of spiritual wisdom ever illumines the heart, and the darkness of spiritual ignorance is dispelled. ||12||
ਉਸ ਦੇ ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਦਾ ਸ੍ਰੇਸ਼ਟ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤਿ ਨਾਲ ਉਹ ਆਪਣੇ ਅੰਦਰੋਂ) ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਕਰ ਲੈਂਦਾ ਹੈ ॥੧੨॥ ਘਟਿ = ਹਿਰਦੇ ਵਿਚ। ਅਗਿਆਨ = ਆਤਮਕ ਜੀਵਨ ਵਲੋਂ ਬੇ-ਸਮਝੀ ॥੧੨॥
ਅਗਿਆਨੀ ਅੰਧੇ ਦੂਜੈ ਲਾਗੇ ॥
The blind and ignorant are attached to duality.
ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਤੇ ਆਤਮਕ ਜੀਵਨ ਤੋਂ ਬੇ-ਸਮਝ ਮਨੁੱਖ (ਪਰਮਾਤਮਾ ਨੂੰ ਛੱਡ ਕੇ) ਹੋਰ ਹੋਰ ਵਿਚ ਲੱਗੇ ਰਹਿੰਦੇ ਹਨ, ਦੂਜੈ = (ਪਰਮਾਤਮਾ ਨੂੰ ਭੁਲਾ ਕੇ) ਹੋਰ ਹੋਰ (ਮੋਹ) ਵਿਚ।
ਬਿਨੁ ਪਾਣੀ ਡੁਬਿ ਮੂਏ ਅਭਾਗੇ ॥
The unfortunates are drowned without water, and die.
ਉਹ ਬਦ-ਕਿਸਮਤ ਮਨੁੱਖ ਪਾਣੀ ਤੋਂ ਬਿਨਾ (ਵਿਕਾਰਾਂ ਦੇ ਪਾਣੀ ਵਿਚ) ਡੁੱਬ ਕੇ ਆਤਮਕ ਮੌਤੇ ਮਰ ਜਾਂਦੇ ਹਨ। ਅਭਾਗੇ = ਬਦ-ਕਿਸਮਤ, ਮੰਦ-ਭਾਗੀ।
ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥
When they depart from the world, they do not find the Lord's door and home; bound and gagged at Death's door, they suffer in pain. ||13||
ਜ਼ਿੰਦਗੀ ਦੇ ਸਫ਼ਰ ਵਿਚ ਪਿਆਂ ਆਪਣਾ ਅਸਲੀ ਘਰ-ਬਾਰ ਨਹੀਂ ਦਿੱਸਦਾ। (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ ਦੁੱਖ ਪਾਂਦਾ ਹੈ ॥੧੩॥ ਚਲਦਿਆ = ਜ਼ਿੰਦਗੀ ਦੇ ਸਫ਼ਰ ਵਿਚ ਪਿਆਂ। ਘਰੁ = ਅਸਲ ਘਰ ਜਿਥੋਂ ਕਦੇ ਵਿਛੋੜਾ ਨਾਹ ਹੋਵੇ। ਦਰੁ = (ਅਸਲ) ਦਰਵਾਜ਼ਾ। ਜਮ ਦਰਿ = ਜਮਰਾਜ ਦੇ ਦਰ ਤੇ। ਬਾਧਾ = ਬੱਧਾ ਹੋਇਆ ॥੧੩॥
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥
Without serving the True Guru, no one finds liberation.
ਗੁਰੂ ਦੀ ਸਰਨ ਪੈਣ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ, ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ।
ਗਿਆਨੀ ਧਿਆਨੀ ਪੂਛਹੁ ਕੋਈ ॥
Go ask any spiritual teacher or meditator.
ਬੇਸ਼ੱਕ ਕੋਈ ਮਨੁੱਖ ਉਹਨਾਂ ਨੂੰ ਪੁੱਛ ਵੇਖੇ ਜੋ ਧਾਰਮਿਕ ਪੁਸਤਕਾਂ ਪੜ੍ਹ ਕੇ ਨਿਰੀ ਕਥਾ-ਵਾਰਤਾ ਚਰਚਾ ਕਰਨ ਵਾਲੇ ਹਨ, ਜਾਂ ਜੋ, ਸਮਾਧੀਆਂ ਲਾਈ ਰੱਖਦੇ ਹਨ। ਗਿਆਨੀ = ਧਾਰਮਿਕ ਪੁਸਤਕਾਂ ਪੜ੍ਹ ਕੇ ਨਿਰੀ ਕਥਾ = ਵਾਰਤਾ ਚਰਚਾ ਕਰਨ ਵਾਲੇ। ਧਿਆਨੀ = ਸਮਾਧੀਆਂ ਲਾਣ ਵਾਲੇ।
ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥
Whoever serves the True Guru is blessed with glorious greatness, and honored in the Court of the True Lord. ||14||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ, ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਆਦਰ ਪ੍ਰਾਪਤ ਕਰਦਾ ਹੈ ॥੧੪॥ ਸੇਵੇ = ਸਰਨ ਪੈਂਦਾ ਹੈ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ ॥੧੪॥
ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥
One who serves the True Guru, the Lord merges into Himself.
ਜਿਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ, ਉਸ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ।
ਮਮਤਾ ਕਾਟਿ ਸਚਿ ਲਿਵ ਲਾਏ ॥
Cutting away attachment, one lovingly focuses on the True Lord.
ਉਹ ਮਨੁੱਖ (ਆਪਣੇ ਅੰਦਰੋਂ) ਮਾਇਕ ਪਦਾਰਥਾਂ ਦੇ ਕਬਜ਼ੇ ਦੀ ਲਾਲਸਾ ਛੱਡ ਕੇ ਸਦਾ-ਥਿਰ ਹਰਿ-ਨਾਮ ਵਿਚ ਸੁਰਤ ਜੋੜੀ ਰੱਖਦਾ ਹੈ। ਮਮਤਾ = ਮਾਇਕ ਪਦਾਰਥਾਂ ਦੇ ਕਬਜ਼ੇ ਦੀ ਲਾਲਸਾ। ਕਾਟਿ = ਕੱਟ ਕੇ। ਸਚਿ = ਸਦਾ-ਥਿਰ ਹਰਿ-ਨਾਮ ਵਿਚ। ਲਿਵ = ਲਗਨ।
ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥
The merchants deal forever in Truth; they earn the profit of the Naam. ||15||
ਜਿਹੜੇ ਵਣਜਾਰੇ-ਜੀਵ ਸਦਾ-ਥਿਰ ਹਰਿ-ਨਾਮ ਦਾ ਵਣਜ ਸਦਾ ਕਰਦੇ ਹਨ, ਉਹਨਾਂ ਨੂੰ ਹਰੀ-ਨਾਮ ਦਾ ਲਾਭ ਮਿਲਦਾ ਹੈ ॥੧੫॥ ਸਚੁ = ਸਦਾ-ਥਿਰ ਹਰਿ-ਨਾਮ। ਨਾਮੋ = ਨਾਮ ਹੀ। ਲਾਹਾ = ਲਾਭ ॥੧੫॥
ਆਪੇ ਕਰੇ ਕਰਾਏ ਕਰਤਾ ॥
The Creator Himself acts, and inspires all to act.
ਪਰ, ਕਰਤਾਰ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ। ਆਪੇ = (ਪ੍ਰਭੂ) ਆਪ ਹੀ। ਕਰਤਾ = ਕਰਤਾਰ।
ਸਬਦਿ ਮਰੈ ਸੋਈ ਜਨੁ ਮੁਕਤਾ ॥
He alone is liberated, who dies in the Word of the Shabad.
(ਉਸ ਦੀ ਮਿਹਰ ਨਾਲ) ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਆਪਾ-ਭਾਵ ਤਿਆਗਦਾ ਹੈ, ਉਹੀ (ਵਿਕਾਰਾਂ ਤੋਂ) ਸੁਤੰਤਰ ਹੋ ਜਾਂਦਾ ਹੈ। ਸਬਦਿ = ਗੁਰੂ ਦੇ ਸ਼ਬਦ ਵਿਚ ਜੁੜ ਕੇ। ਮਰੈ = ਆਪਾ-ਭਾਵ ਛੱਡੇ। ਮੁਕਤਾ = (ਮਾਇਆ ਦੇ ਮੋਹ ਤੋਂ) ਸੁਤੰਤਰ।
ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥
O Nanak, the Naam dwells deep within the mind; meditate on the Naam, the Name of the Lord. ||16||5||19||
ਹੇ ਨਾਨਕ! ਉਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਟਿਕਿਆ ਰਹਿੰਦਾ ਹੈ, ਉਹ ਹਰ ਵੇਲੇ ਪਰਮਾਤਮਾ ਦਾ ਨਾਮ ਹੀ ਸਿਮਰਦਾ ਰਹਿੰਦਾ ਹੈ ॥੧੬॥੫॥੧੯॥ ਅੰਤਰਿ = ਅੰਦਰ। ਨਾਮੋ ਨਾਮੁ = ਹਰ ਵੇਲੇ ਨਾਮ ॥੧੬॥੫॥੧੯॥