ਆਸਾ ਮਹਲਾ ਛੰਤ ਘਰੁ

Aasaa, Fifth Mehl, Chhant, Sixth House:

ਰਾਗ ਆਸਾ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕੁ

Salok:

ਸਲੋਕੁ।

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ

Those beings, unto whom the Lord God shows His Mercy, meditate on the Lord, Har, Har.

ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਜੀ ਦਇਆਵਾਨ ਹੁੰਦੇ ਹਨ ਉਹੀ ਮਨੁੱਖ ਪਰਮਾਤਮਾ ਦਾ ਨਾਮ ਸਦਾ ਜਪਦੇ ਹਨ। ਜਾ ਕਉ = ਜਿਨ੍ਹਾਂ ਉਤੇ। ਕ੍ਰਿਪਾਲ = ਦਇਆਵਾਨ। ਸੇਈ = ਉਹ ਬੰਦੇ। ਜਪਾਤ = ਜਪਦੇ ਹਨ।

ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

O Nanak, they embrace love for the Lord, meeting the Saadh Sangat, the Company of the Holy. ||1||

ਪਰ, ਹੇ ਨਾਨਕ! ਗੁਰੂ ਦੀ ਸੰਗਤਿ ਵਿਚ ਮਿਲਿਆਂ ਹੀ ਉਹਨਾਂ ਦੀ ਪ੍ਰੀਤਿ ਪਰਮਾਤਮਾ ਨਾਲ ਬਣਦੀ ਹੈ ॥੧॥ ਸਿਉ = ਨਾਲ। ਸਾਧ ਸੰਗਤਿ = ਗੁਰੂ ਦੀ ਸੰਗਤਿ ਵਿਚ ॥੧॥