ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
The True Guru has commanded us to do this:
ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਕਾਰੀ = ਕੰਮ।
ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥
through the Guru's Gate, meditate on the Lord Master.
ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਸੰਮਾਲੇਹੁ = ਯਾਦ ਕਰੋ।
ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥
The Lord Master is ever-present. He tears away the veil of doubt, and installs His Light within the mind.
ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ।
ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥
The Name of the Lord is Ambrosial Nectar - take this healing medicine!
ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ।
ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥
Enshrine the Will of the True Guru in your consciousness, and make the True Lord's Love your self-discipline.
ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ।
ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
O Nanak, you shall be kept in peace here, and hereafter, you shall celebrate with the Lord. ||2||
ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥ ਕੇਲ = ਆਨੰਦ, ਲਾਡ ॥੨॥