ਅਸਟਪਦੀ ॥

Ashtapadee:

ਅਸ਼ਟਪਦੀ।

ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥

By His Grace, you partake of the thirty-six delicacies;

(ਹੇ ਭਾਈ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਕਈ ਕਿਸਮਾਂ ਦੇ ਸੁਆਦਲੇ ਖਾਣੇ ਖਾਂਦਾ ਹੈਂ, ਜਿਹ ਪ੍ਰਸਾਦਿ = ਜਿਸ (ਪ੍ਰਭੂ) ਦੀ ਕ੍ਰਿਪਾ ਨਾਲ। ਅੰਮ੍ਰਿਤ = ਸੁਆਦਲੇ ਭੋਜਨ। ਖਾਹਿ = ਤੂੰ ਖਾਂਦਾ ਹੈਂ।

ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥

enshrine that Lord and Master within your mind.

ਉਸ ਨੂੰ ਮਨ ਵਿਚ (ਚੇਤੇ) ਰੱਖ।

ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥

By His Grace, you apply scented oils to your body;

ਜਿਸ ਦੀ ਮਿਹਰ ਨਾਲ ਆਪਣੇ ਸਰੀਰ ਉਤੇ ਤੂੰ ਸੁਗੰਧੀਆਂ ਲਾਉਂਦਾ ਹੈਂ, ਸੁਗੰਧਤ = ਸੋਹਣੀ ਮਿੱਠੀ ਵਾਸਨਾ ਵਾਲੀਆਂ ਚੀਜ਼ਾਂ। ਤਨਿ = ਸਰੀਰ ਉਤੇ।

ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥

remembering Him, the supreme status is obtained.

ਉਸ ਨੂੰ ਯਾਦ ਕੀਤਿਆਂ ਤੂੰ ਉੱਚਾ ਦਰਜਾ ਹਾਸਲ ਕਰ ਲਏਂਗਾ। ਪਰਮ = ਉੱਚੀ। ਗਤਿ = ਪਦਵੀ, ਦਰਜਾ।

ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥

By His Grace, you dwell in the palace of peace;

ਜਿਸ ਦੀ ਦਇਆ ਨਾਲ ਤੂੰ ਸੁਖ-ਮਹਲਾਂ ਵਿਚ ਵੱਸਦਾ ਹੈਂ, ਮੰਦਰਿ = ਮੰਦਰ ਵਿਚ, ਘਰ ਵਿਚ।

ਤਿਸਹਿ ਧਿਆਇ ਸਦਾ ਮਨ ਅੰਦਰਿ ॥

meditate forever on Him within your mind.

ਉਸ ਨੂੰ ਸਦਾ ਮਨ ਵਿਚ ਸਿਮਰ। ਤਿਸਹਿ = ਉਸ ਨੂੰ।

ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥

By His Grace, you abide with your family in peace;

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਘਰ ਮੌਜਾਂ ਨਾਲ ਵੱਸ ਰਿਹਾ ਹੈਂ, ਸੰਗਿ ਸੁਖ = ਸੁਖ ਨਾਲ, ਮੌਜ ਨਾਲ।

ਆਠ ਪਹਰ ਸਿਮਰਹੁ ਤਿਸੁ ਰਸਨਾ ॥

keep His remembrance upon your tongue, twenty-four hours a day.

ਉਸ ਨੂੰ ਜੀਭ ਨਾਲ ਅੱਠੇ ਪਹਰ ਯਾਦ ਕਰ। ਰਸਨਾ = ਜੀਭ ਨਾਲ।

ਜਿਹ ਪ੍ਰਸਾਦਿ ਰੰਗ ਰਸ ਭੋਗ ॥

By His Grace, you enjoy tastes and pleasures;

ਜਿਸ (ਪ੍ਰਭੂ) ਦੀ ਬਖ਼ਸ਼ਸ਼ ਕਰਕੇ ਚੋਜ-ਤਮਾਸ਼ੇ, ਸੁਆਦਲੇ ਖਾਣੇ ਤੇ ਪਦਾਰਥ (ਨਸੀਬ ਹੁੰਦੇ ਹਨ)

ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥

O Nanak, meditate forever on the One, who is worthy of meditation. ||1||

ਹੇ ਨਾਨਕ! ਉਸ ਧਿਆਉਣ-ਜੋਗ ਨੂੰ ਸਦਾ ਹੀ ਧਿਆਉਣਾ ਚਾਹੀਦਾ ਹੈ ॥੧॥