ਸਹਸ ਖਟੇ ਲਖ ਕਉ ਉਠਿ ਧਾਵੈ

Earning a thousand, he runs after a hundred thousand.

(ਮਨੁੱਖ) ਹਜ਼ਾਰਾਂ (ਰੁਪਏ) ਕਮਾਉਂਦਾ ਹੈ ਤੇ ਲੱਖਾਂ (ਰੁਪਇਆਂ) ਦੀ ਖ਼ਾਤਰ ਉੱਠ ਦੌੜਦਾ ਹੈ; ਸਹਸ = ਹਜ਼ਾਰਾਂ (ਰੁਪਏ)। ਖਟੇ = ਕਮਾਉਂਦਾ ਹੈ। ਲਖ ਕਉ = ਲੱਖਾਂ (ਰੁਪਇਆਂ) ਦੀ ਖ਼ਾਤਰ। ਧਾਵੈ = ਦੌੜਦਾ ਹੈ।

ਤ੍ਰਿਪਤਿ ਆਵੈ ਮਾਇਆ ਪਾਛੈ ਪਾਵੈ

Satisfaction is not obtained by chasing after Maya.

ਮਾਇਆ ਜਮ੍ਹਾ ਕਰੀ ਜਾਂਦਾ ਹੈ, (ਪਰ) ਰੱਜਦਾ ਨਹੀਂ। ਤ੍ਰਿਪਤਿ = ਰਜੇਵਾਂ। ਪਾਛੈ ਪਾਵੈ = ਜਮ੍ਹਾ ਕਰਦਾ ਹੈ।

ਅਨਿਕ ਭੋਗ ਬਿਖਿਆ ਕੇ ਕਰੈ

He may enjoy all sorts of corrupt pleasures,

ਮਾਇਆ ਦੀਆਂ ਅਨੇਕਾਂ ਮੌਜਾਂ ਮਾਣਦਾ ਹੈ, ਬਿਖਿਆ = ਮਾਇਆ।

ਨਹ ਤ੍ਰਿਪਤਾਵੈ ਖਪਿ ਖਪਿ ਮਰੈ

but he is still not satisfied; he indulges again and again, wearing himself out, until he dies.

ਤਸੱਲੀ ਨਹੀਂ ਸੁ ਹੁੰਦੀ, (ਭੋਗਾਂ ਦੇ ਮਗਰ ਹੋਰ ਭੱਜਦਾ ਹੈ ਤੇ) ਬੜਾ ਦੁੱਖੀ ਹੁੰਦਾ ਹੈ। ਤ੍ਰਿਪਤਾਵੈ = ਰੱਜਦਾ ਹੈ। ਖਪਿ ਖਪਿ = ਦੁੱਖੀ ਹੋ ਹੋ ਕੇ।

ਬਿਨਾ ਸੰਤੋਖ ਨਹੀ ਕੋਊ ਰਾਜੈ

Without contentment, no one is satisfied.

ਜੇ ਅੰਦਰ ਸੰਤੋਖ ਨਾਹ ਹੋਵੇ, ਤਾਂ ਕੋਈ (ਮਨੁੱਖ) ਰੱਜਦਾ ਨਹੀਂ,

ਸੁਪਨ ਮਨੋਰਥ ਬ੍ਰਿਥੇ ਸਭ ਕਾਜੈ

Like the objects in a dream, all his efforts are in vain.

ਜਿਵੇਂ ਸੁਫ਼ਨਿਆਂ ਤੋਂ ਕੋਈ ਲਾਭ ਨਹੀਂ ਹੁੰਦਾ, ਤਿਵੇਂ (ਸੰਤੋਖ-ਹੀਣ ਮਨੁੱਖ ਦੇ) ਸਾਰੇ ਕੰਮ ਤੇ ਖ਼ਾਹਸ਼ਾਂ ਵਿਅਰਥ ਹਨ। ਮਨੋਰਥ = ਮਨ ਦੇ ਰਥ, ਮਨ ਦੀਆਂ ਦੌੜਾਂ, ਮਨ ਦੇ ਫੁਰਨੇ, ਖ਼ਾਹਸ਼ਾਂ। ਬ੍ਰਿਥੇ = ਵਿਅਰਥ।

ਨਾਮ ਰੰਗਿ ਸਰਬ ਸੁਖੁ ਹੋਇ

Through the love of the Naam, all peace is obtained.

ਪ੍ਰਭੂ ਦੇ ਨਾਮ ਦੀ ਮੌਜ ਵਿਚ (ਹੀ) ਸਾਰਾ ਸੁਖ ਹੈ,

ਬਡਭਾਗੀ ਕਿਸੈ ਪਰਾਪਤਿ ਹੋਇ

Only a few obtain this, by great good fortune.

(ਅਤੇ ਇਹ ਸੁਖ) ਕਿਸੇ ਵੱਡੇ ਭਾਗਾਂ ਵਾਲੇ ਨੂੰ ਮਿਲਦਾ ਹੈ।

ਕਰਨ ਕਰਾਵਨ ਆਪੇ ਆਪਿ

He Himself is Himself the Cause of causes.

(ਜੋ) ਪ੍ਰਭੂ ਆਪ ਹੀ ਸਭ ਕੁਝ ਕਰਨ ਦੇ ਤੇ (ਜੀਵਾਂ ਪਾਸੋਂ) ਕਰਾਉਣ ਦੇ ਸਮਰੱਥ ਹੈ,

ਸਦਾ ਸਦਾ ਨਾਨਕ ਹਰਿ ਜਾਪਿ ॥੫॥

Forever and ever, O Nanak, chant the Lord's Name. ||5||

ਹੇ ਨਾਨਕ! ਉਸ ਪ੍ਰਭੂ ਨੂੰ ਸਦਾ ਸਿਮਰ ॥੫॥