ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਸੰਤਨ ਕੈ ਬਲਿਹਾਰੈ ਜਾਉ ॥
I am a sacrifice to the Saints.
(ਹੇ ਭਾਈ! ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਵਾਲੇ) ਸੰਤ ਜਨਾਂ ਤੋਂ ਮੈਂ ਕੁਰਬਾਨ ਜਾਂਦਾ ਹਾਂ, ਕੈ = ਤੋਂ। ਜਾਉ = ਜਾਉਂ, ਮੈਂ ਜਾਂਦਾ ਹਾਂ। ਬਲਿਹਾਰੈ = ਕੁਰਬਾਨ।
ਸੰਤਨ ਕੈ ਸੰਗਿ ਰਾਮ ਗੁਨ ਗਾਉ ॥
Associating with the Saints, I sing the Glorious Praises of the Lord.
ਉਹਨਾਂ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਮੈਂ (ਭੀ) ਪਰਮਾਤਮਾ ਦੇ ਗੁਣ ਗਾਂਦਾ ਹਾਂ। ਕੈ ਸੰਗਿ = ਦੀ ਸੰਗਤਿ ਵਿਚ। ਗਾਉ = ਗਾਉਂ, ਮੈਂ ਗਾਂਦਾ ਹਾਂ।
ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥
By the Grace of the Saints, all the sins are taken away.
ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ। ਸੰਤ ਪ੍ਰਸਾਦਿ = ਸੰਤ ਜਨਾਂ ਦੀ ਕਿਰਪਾ ਨਾਲ। ਕਿਲਵਿਖ = ਪਾਪ।
ਸੰਤ ਸਰਣਿ ਵਡਭਾਗੀ ਪਏ ॥੧॥
By great good fortune, one finds the Sanctuary of the Saints. ||1||
ਵੱਡੇ ਭਾਗਾਂ ਵਾਲੇ ਬੰਦੇ (ਹੀ) ਸੰਤ ਜਨਾਂ ਦੀ ਸਰਨ ਪੈਂਦੇ ਹਨ ॥੧॥ ਵਡਭਾਗੀ = ਵੱਡੇ ਭਾਗਾਂ ਵਾਲੇ ਬੰਦੇ ॥੧॥
ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥
Meditating on the Lord, no obstacles will block your way.
ਹੇ ਭਾਈ! ਪ੍ਰਭੂ ਦਾ ਨਾਮ ਜਪਦਿਆਂ (ਕਿਸੇ ਕਿਸਮ ਦਾ) ਕੋਈ ਵਿਘਨ (ਨਾਮ ਜਪਣ ਵਾਲੇ ਉਤੇ ਆਪਣਾ) ਜ਼ੋਰ ਨਹੀਂ ਪਾ ਸਕਦਾ। ਜਪਤ = ਜਪਦਿਆਂ। ਬਿਘਨੁ = ਰੁਕਾਵਟ। ਨ ਵਿਆਪੈ = ਆਪਣਾ ਜ਼ੋਰ ਨਹੀਂ ਪਾ ਸਕਦਾ।
ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥
By Guru's Grace, meditate on God. ||1||Pause||
ਗੁਰੂ ਦੀ ਕਿਰਪਾ ਨਾਲ ਪਿਆਰਾ ਪ੍ਰਭੂ (ਹਰ ਥਾਂ ਵੱਸਦਾ) ਦਿੱਸ ਪੈਂਦਾ ਹੈ ॥੧॥ ਰਹਾਉ ॥ ਜਾਪੈ = (ਹਰ ਥਾਂ ਵੱਸਦਾ) ਦਿੱਸ ਪੈਂਦਾ ਹੈ ॥੧॥ ਰਹਾਉ ॥
ਪਾਰਬ੍ਰਹਮੁ ਜਬ ਹੋਇ ਦਇਆਲ ॥
When the Supreme Lord God becomes merciful,
ਹੇ ਭਾਈ! ਪਰਮਾਤਮਾ ਜਦੋਂ (ਕਿਸੇ ਮਨੁੱਖ ਉੱਤੇ) ਦਇਆਵਾਨ ਹੁੰਦਾ ਹੈ, ਦਇਆਲ = ਦਇਆਵਾਨ।
ਸਾਧੂ ਜਨ ਕੀ ਕਰੈ ਰਵਾਲ ॥
he makes me the dust of the feet of the Holy.
(ਤਾਂ ਉਸ ਮਨੁੱਖ ਨੂੰ) ਗੁਰੂ ਦੇ (ਦੱਸੇ ਰਾਹ ਉਤੇ ਤੁਰਨ ਵਾਲੇ) ਸੇਵਕਾਂ ਦੇ ਚਰਨਾਂ ਦੀ ਧੂੜ ਬਣਾਂਦਾ ਹੈ। ਸਾਧੂ ਜਨ = ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਵਾਲੇ ਸੇਵਕ। ਰਵਾਲ = ਚਰਨ-ਧੂੜ।
ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥
Sexual desire and anger leave his body,
ਉਸ ਮਨੁੱਖ ਦੇ ਸਰੀਰ ਵਿਚੋਂ ਕਾਮ ਚਲਾ ਜਾਂਦਾ ਹੈ ਕ੍ਰੋਧ ਚਲਾ ਜਾਂਦਾ ਹੈ ਤਨ ਤੇ = ਸਰੀਰ ਤੋਂ। ਜਾਇ = ਚਲਾ ਜਾਂਦਾ ਹੈ।
ਰਾਮ ਰਤਨੁ ਵਸੈ ਮਨਿ ਆਇ ॥੨॥
and the Lord, the jewel, comes to dwell in his mind. ||2||
ਪਰਮਾਤਮਾ ਦਾ ਅਮੋਲਕ ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ ॥੨॥ ਮਨਿ = ਮਨ ਵਿਚ। ਆਇ = ਆ ਕੇ ॥੨॥
ਸਫਲੁ ਜਨਮੁ ਤਾਂ ਕਾ ਪਰਵਾਣੁ ॥
Fruitful and approved is the life of one
ਹੇ ਭਾਈ! ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ (ਪ੍ਰਭੂ-ਦਰ ਤੇ) ਕਬੂਲ ਪੈ ਜਾਂਦੀ ਹੈ। ਸਫਲੁ = ਕਾਮਯਾਬ। ਪਰਵਾਣੁ = ਕਬੂਲ। ਤਾ ਕਾ = ਉਸ (ਮਨੁੱਖ) ਦਾ।
ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥
who knows the Supreme Lord God to be close.
ਜੋ ਜੇਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਨੇੜੇ ਵੱਸਦਾ ਸਮਝਦਾ ਹੈ। (ਪਰਮਾਤਮਾ ਨੂੰ (ਹਰ ਵੇਲੇ ਆਪਣੇ) ਨੇੜੇ ਵੱਸਦਾ ਸਮਝ)। ਨਿਕਟਿ = ਨੇੜੇ। ਕਰਿ = ਕਰ ਕੇ। ਨਿਕਟਿ ਕਰਿ = ਨੇੜੇ-ਵੱਸਦਾ। ਜਾਣੁ = ਸਮਝ ਲੈ।
ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥
One who is committed to loving devotional worship of God, and the Kirtan of His Praises,
ਉਹ ਮਨੁੱਖ ਭਗਤੀ-ਭਾਵ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਲੱਗ ਪੈਂਦਾ ਹੈ, ਭਾਇ = ਪ੍ਰੇਮ ਨਾਲ {ਭਾਉ = ਪ੍ਰੇਮ}। ਕੀਰਤਨਿ = ਕੀਰਤਨ ਵਿਚ।
ਜਨਮ ਜਨਮ ਕਾ ਸੋਇਆ ਜਾਗੈ ॥੩॥
awakens from the sleep of countless incarnations. ||3||
ਅਤੇ ਅਨੇਕਾਂ ਜਨਮਾਂ ਤੋਂ (ਮਾਇਆ ਦੀ ਘੂਕੀ ਵਿਚ) ਸੁੱਤਾ ਹੋਇਆ ਜਾਗ ਪੈਂਦਾ ਹੈ ॥੩॥ ਸੋਇਆ = ਸੁੱਤਾ ਹੋਇਆ, ਗ਼ਾਫ਼ਲ ਹੋਇਆ ਹੋਇਆ ॥੩॥
ਚਰਨ ਕਮਲ ਜਨ ਕਾ ਆਧਾਰੁ ॥
The Lord's Lotus Feet are the Support of His humble servant.
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ (ਗੁਰੂ ਦੇ ਦੱਸੇ ਰਸਤੇ ਉੱਤੇ ਤੁਰਨ ਵਾਲੇ) ਸੇਵਕਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੇ ਹਨ। ਆਧਾਰੁ = ਆਸਰਾ।
ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥
To chant the Praises of the Lord of the Universe is the true trade.
ਮੈਂ ਭੀ (ਸੇਵਕਾਂ ਦੀ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਦੇ ਗੁਣ ਗਾਂਦਾ ਹਾਂ, (ਇਸੇ ਉੱਦਮ ਨੂੰ ਜ਼ਿੰਦਗੀ ਦਾ) ਸਦਾ ਕਾਇਮ ਰਹਿਣ ਵਾਲਾ ਵਣਜ ਸਮਝਦਾ ਹਾਂ। ਰਉਂ = ਰਵਉਂ, ਮੈਂ (ਭੀ) ਚੇਤੇ ਕਰਦਾ ਹਾਂ। ਸਚੁ = ਸਦਾ-ਥਿਰ।
ਦਾਸ ਜਨਾ ਕੀ ਮਨਸਾ ਪੂਰਿ ॥
Please fulfill the hopes of Your humble slave.
ਪਰਮਾਤਮਾ ਆਪਣੇ ਸੇਵਕਾਂ ਦੇ ਮਨ ਦੀ ਕਾਮਨਾ ਪੂਰੀ ਕਰਦਾ ਹੈ। ਮਨਸਾ = ਮਨ ਦੀ ਕਾਮਨਾ। ਪੂਰਿ = ਪੂਰੀ ਕਰਦਾ ਹੈ।
ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥
Nanak finds peace in the dust of the feet of the humble. ||4||20||22||6||28||
ਹੇ ਨਾਨਕ! (ਪ੍ਰਭੂ ਦਾ ਸੇਵਕ) ਸੰਤ ਜਨਾਂ ਦੀ ਚਰਨ-ਧੂੜ ਵਿਚ ਆਤਮਕ ਆਨੰਦ ਪ੍ਰਾਪਤ ਕਰਦਾ ਹੈ ॥੪॥੨੦॥੨੨॥੬॥੨੮॥ ਜਨ ਧੂਰਿ = ਸੇਵਕਾਂ ਦੀ ਚਰਨ-ਧੂੜ ਵਿਚ ॥੪॥੨੦॥੨੨॥੬॥੨੮॥