ਪਉੜੀ ॥
Pauree:
ਪਉੜੀ।
ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥
The Yogic Masters, celibates, Siddhas and spiritual teachers - none of them has found the limits of the Lord.
(ਹੇ ਪ੍ਰਭੂ!) ਨਾਥ, ਜਤੀ, ਪੁੱਗੇ ਹੋਏ ਜੋਗੀ, ਪੀਰ (ਕਈ ਹੋ ਗੁਜ਼ਰੇ ਹਨ, ਪਰ,) ਕਿਸੇ ਨੇ ਤੇਰਾ ਅੰਤ ਨਹੀਂ ਪਾਇਆ (ਭਾਵ, ਤੂੰ ਕਿਹੋ ਜਿਹਾ ਹੈਂ ਕਦੋਂ ਤੋਂ ਹੈਂ, ਕੇਡਾ ਹੈਂ-ਇਹ ਗੱਲ ਕੋਈ ਨਹੀਂ ਦੱਸ ਸਕਿਆ, ਕਈ ਜਤਨ ਕਰ ਚੁਕੇ)। ਸਿਧ = ਸਾਧਨਾਂ ਵਿਚ ਪੁੱਗੇ ਹੋਏ ਜੋਗੀ।
ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥
The Gurmukhs meditate on the Naam, and merge in You, O Lord.
ਗੁਰੂ ਦੀ ਸਿੱਖਿਆ ਉਤੇ ਤੁਰਨ ਵਾਲੇ ਮਨੁੱਖ (ਅਜੇਹੇ ਨਿਸਫਲ ਉੱਦਮ ਛੱਡ ਕੇ, ਕੇਵਲ ਤੇਰਾ) ਨਾਮ ਸਿਮਰ ਕੇ ਤੇਰੇ (ਚਰਨਾਂ ਵਿਚ) ਲੀਨ ਰਹਿੰਦੇ ਹਨ।
ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥
For thirty-six ages, God remained in utter darkness, as He pleased.
ਇਹ ਗੱਲ ਉਸ ਪ੍ਰਭੂ ਨੂੰ ਇਉਂ ਹੀ ਚੰਗੀ ਲੱਗੀ ਹੈ ਕਿ ਅਨੇਕਾਂ ਜੁਗ ਹਨੇਰਾ ਹੀ ਹਨੇਰਾ ਸੀ (ਭਾਵ, ਇਹ ਕਿਹਾ ਨਹੀਂ ਜਾ ਸਕਦਾ ਕਿ ਜਦੋਂ ਜਗਤ-ਰਚਨਾ ਨਹੀਂ ਸੀ ਹੋਈ ਤਦੋਂ ਕੀਹ ਸੀ); ਜੁਗ ਛਤੀਹ = (ਭਾਵ,) ਅਨੇਕਾਂ ਜੁਗ। ਗੁਬਾਰੁ = ਹਨੇਰਾ। ਤਿਸ ਹੀ = (ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ) ਉਸ (ਪ੍ਰਭੂ) ਨੂੰ ਹੀ।
ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥
The vast expanse of water swirled around.
ਫਿਰ ਭਿਆਨਕ ਜਲ ਹੀ ਜਲ-ਇਹ ਖੇਡ ਭੀ ਉਸੇ ਨੇ ਵਰਤਾਈ; ਬਿੰਬੁ = ਜਲ। ਅਸਰਾਲੁ = ਭਿਆਨਕ।
ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥
The Creator of all is Infinite, Endless and Inaccessible.
ਤੇ, ਉਹ ਸਦਾ ਜੀਉਂਦਾ ਰਹਿਣ ਵਾਲਾ ਪ੍ਰਭੂ ਆਪ ਬੇਅੰਤ ਹੀ ਬੇਅੰਤ ਅਤੇ ਪਹੁੰਚ ਤੋਂ ਪਰੇ- ਨੀਲੁ ਅਨੀਲੁ = (ਭਾਵ,) ਬੇਅੰਤ। ਸਰਜੀਤੁ = ਸਦਾ ਜੀਉਂਦੇ ਰਹਿਣ ਵਾਲਾ।
ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥
He formed fire and conflict, hunger and thirst.
(ਜਦੋਂ ਉਸ ਨੇ ਜਗਤ-ਰਚਨਾ ਕਰ ਦਿੱਤੀ, ਤਦੋਂ) ਤ੍ਰਿਸ਼ਨਾ ਦੀ ਅੱਗ, ਵਾਦ-ਵਿਵਾਦ ਤੇ ਭੁੱਖ ਤ੍ਰਿਹ ਭੀ ਉਸ ਨੇ ਆਪ ਹੀ ਪੈਦਾ ਕਰ ਦਿੱਤੇ। ਵਾਦੁ = ਝਗੜਾ
ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥
Death hangs over the heads of the people of the world, in the love of duality.
ਦੁਨੀਆ (ਭਾਵ, ਜੀਵਾਂ) ਦੇ ਸਿਰ ਉਤੇ ਮੌਤ (ਦਾ ਡਰ ਭੀ ਉਸੇ ਨੇ ਪੈਦਾ ਕੀਤਾ ਹੈ; ਕਿਉਂਕਿ ਇਹਨਾਂ ਨੂੰ) ਇਹ ਦੂਜਾ (ਭਾਵ, ਪ੍ਰਭੂ ਨੂੰ ਛੱਡ ਕੇ ਇਹ ਦਿੱਸਦਾ ਜਗਤ) ਪਿਆਰਾ ਲੱਗ ਰਿਹਾ ਹੈ। ਸਿਰਿ = ਸਿਰ ਉੱਤੇ। ਭਾਇਆ = ਚੰਗਾ ਲੱਗਾ।
ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥
The Savior Lord saves those who realize the Word of the Shabad. ||9||
ਪਰ, ਰੱਖਣ ਦੇ ਸਮਰੱਥ ਪ੍ਰਭੂ ਜਿਸ ਨੇ (ਗੁਰੂ ਦੀ ਰਾਹੀਂ) ਸ਼ਬਦ ਦੀ ਸੂਝ ਬਖ਼ਸ਼ੀ ਹੈ (ਇਹਨਾਂ ਅਗਨਿ, ਵਾਦ, ਭੁਖ, ਤ੍ਰਿਹ ਤੇ ਕਾਲ ਆਦਿਕ ਤੋਂ) ਰੱਖਦਾ ਭੀ ਆਪ ਹੀ ਹੈ ॥੯॥ ਜਿਨਿ = ਜਿਸ (ਪ੍ਰਭੂ) ਨੇ।॥੯॥