ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
Like a dream and a show, so is this world, you must know.
ਜਿਵੇਂ (ਸੁੱਤੇ ਪਿਆਂ) ਸੁਪਨਾ (ਆਉਂਦਾ ਹੈ) ਅਤੇ (ਉਸ ਸੁਪਨੇ ਵਿਚ ਕਈ ਪਦਾਰਥ) ਵੇਖੀਦੇ ਹਨ, ਤਿਵੇਂ ਇਸ ਜਗਤ ਨੂੰ ਸਮਝ ਲੈ। ਅਰੁ = ਅਤੇ। ਕਉ = ਨੂੰ। ਜਾਨਿ = ਸਮਝ ਲੈ।
ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥
None of this is true, O Nanak, without God. ||23||
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ ਵਿਚ ਦਿੱਸ ਰਹੇ) ਇਹਨਾਂ (ਪਦਾਰਥਾਂ) ਵਿਚ ਕੋਈ ਭੀ ਪਦਾਰਥ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ ॥੨੩॥ ਇਨ ਮਹਿ = ਇਹਨਾਂ (ਦਿੱਸਦੇ ਪਦਾਰਥਾਂ) ਵਿਚ (ਬਹੁ-ਵਚਨ)। ਕਛੁ = ਕੋਈ ਭੀ ਪਦਾਰਥ। ਸਾਚੋ = ਸਦਾ ਕਾਇਮ ਰਹਿਣ ਵਾਲਾ, ਸਦਾ ਸਾਥ ਨਿਬਾਹੁਣ ਵਾਲਾ ॥੨੩॥