ਕਾਨੜਾ ਮਹਲਾ

Kaanraa, Fifth Mehl:

ਕਾਨੜਾ ਪੰਜਵੀਂ ਪਾਤਿਸ਼ਾਹੀ।

ਆਨਦ ਰੰਗ ਬਿਨੋਦ ਹਮਾਰੈ

My home is filled with ecstasy, pleasure and joy.

(ਗੁਰੂ ਦੇ ਚਰਨਾਂ ਨਾਲ) ਮੇਰੇ ਹਿਰਦੇ ਵਿਚ ਸਦਾ ਆਤਮਕ ਆਨੰਦ ਤੇ ਚਾਉ ਬਣਿਆ ਰਹਿੰਦਾ ਹੈ, ਰੰਗ = ਖ਼ੁਸ਼ੀਆਂ। ਬਿਨੋਦ = ਖ਼ੁਸ਼ੀ, ਆਨੰਦ। ਹਮਾਰੈ = ਸਾਡੇ ਅੰਦਰ, ਮੇਰੇ ਹਿਰਦੇ ਵਿਚ।

ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ

I sing the Naam, and I meditate on the Naam. The Naam is the Support of my breath of life. ||1||Pause||

(ਕਿਉਂਕਿ ਪਰਮਾਤਮਾ ਦਾ) ਨਾਮ ਮੇਰੀ ਜ਼ਿੰਦਗੀ ਦਾ ਸਹਾਰਾ ਬਣ ਗਿਆ ਹੈ, ਹਰਿ-ਨਾਮ ਹੀ (ਮੇਰਾ ਹਰ ਵੇਲੇ ਦਾ) ਗੀਤ ਹੈ, ਹਰਿ-ਨਾਮ ਹੀ ਮੇਰੀ ਸੁਰਤ ਦਾ ਨਿਸ਼ਾਨਾ (ਬਣ ਚੁਕਾ) ਹੈ ॥੧॥ ਰਹਾਉ ॥ ਨਾਮੋ = ਹਰਿ-ਨਾਮ ਹੀ। ਪ੍ਰਾਨ ਅਧਾਰੇ = ਜ਼ਿੰਦਗੀ ਦਾ ਸਹਾਰਾ ॥੧॥ ਰਹਾਉ ॥

ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ

The Naam is spiritual wisdom, the Naam is my purifying bath. The Naam resolves all my affairs.

(ਗੁਰੂ ਦੇ ਚਰਨਾਂ ਦਾ ਸਦਕਾ ਹੁਣ ਪਰਮਾਤਮਾ ਦਾ) ਨਾਮ ਹੀ (ਮੇਰੇ ਵਾਸਤੇ ਸ਼ਾਸਤ੍ਰਾਂ ਦਾ) ਗਿਆਨ ਹੈ, ਨਾਮ (ਮੇਰੇ ਵਾਸਤੇ ਤੀਰਥਾਂ ਦਾ) ਇਸ਼ਨਾਨ ਹੈ ਹਰਿ ਨਾਮ ਮੇਰੇ ਸਾਰੇ ਕੰਮ ਸਿਰੇ ਚਾੜ੍ਹਦਾ ਹੈ। ਸਵਾਰੈ = ਸਫਲ ਕਰਦਾ ਹੈ, ਸਿਰੇ ਚਾੜ੍ਹਦਾ ਹੈ।

ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥

The Naam, the Name of the Lord, is glorious grandeur; the Naam is glorious greatness. The Name of the Lord carries me across the terrifying world-ocean. ||1||

ਪਰਮਾਤਮਾ ਦਾ ਨਾਮ (ਮੇਰੇ) ਵਾਸਤੇ (ਦੁਨੀਆ ਦੀ) ਸੋਭਾ-ਵਡਿਆਈ ਹੈ। ਪਰਮਾਤਮਾ ਦਾ ਨਾਮ (ਹੀ) ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ॥੧॥ ਭਉਜਲੁ = ਸੰਸਾਰ-ਸਮੁੰਦਰ। ਬਿਖਮੁ = ਕਠਨ, ਔਖਾ। ਤਾਰੈ = ਪਾਰ ਲੰਘਾਂਦਾ ਹੈ ॥੧॥

ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ

The Unfathomable Treasure, the Priceless Gem - I have received it, through the Guru's Feet.

ਇਹ ਹਰਿ-ਨਾਮ ਇਕ ਐਸਾ ਕੀਮਤੀ ਪਦਾਰਥ ਹੈ ਜਿਸ ਤਕ (ਆਪਣੇ ਉੱਦਮ ਨਾਲ) ਪਹੁੰਚ ਨਹੀਂ ਹੋ ਸਕਦੀ, ਇਕ ਐਸਾ ਲਾਲ ਹੈ ਜੋ ਕਿਸੇ ਮੁੱਲ ਤੋਂ ਨਹੀਂ ਮਿਲਦਾ। ਪਰ ਇਹ ਗੁਰੂ ਦੇ ਚਰਨਾਂ ਵਿਚ ਟਿਕਿਆਂ ਲੱਭ ਪੈਂਦਾ ਹੈ। ਅਗਮ = ਅ-ਗਮ, ਜਿਸ ਤਕ ਪਹੁੰਚ ਨਾਹ ਹੋ ਸਕੇ, ਅਪਹੁੰਚ। ਅਮੋਲਾ = ਜਿਹੜਾ ਕਿਸੇ ਕੀਮਤ ਤੋਂ ਨਾਹ ਮਿਲ ਸਕੇ। ਗੁਰ ਚਰਨਾਰੈ = ਗੁਰੂ ਦੇ ਚਰਨਾਂ ਦੀ ਬਰਕਤਿ ਨਾਲ।

ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥

Says Nanak, God has become Merciful; my heart is intoxicated by the Blessed Vision of His Darshan. ||2||5||24||

ਨਾਨਕ ਆਖਦਾ ਹੈ- (ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੇ ਦਰਸਨ ਵਿਚ ਮਸਤ ਰਹਿੰਦਾ ਹੈ ॥੨॥੫॥੨੪॥ ਕਹੁ = ਆਖ। ਮਗਨ = ਮਸਤ। ਹੀਅਰੈ = ਹਿਰਦੇ ਵਿਚ ॥੨॥੫॥੨੪॥