ਪਉੜੀ ॥
Pauree:
ਪਉੜੀ
ਲਲਾ ਤਾ ਕੈ ਲਵੈ ਨ ਕੋਊ ॥
LALLA: There is no one equal to Him.
ਉਸ ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਲਵੈ = ਬਰਾਬਰ ਦਾ, ਨੇੜੇ ਤੇੜੇ ਦਾ।
ਏਕਹਿ ਆਪਿ ਅਵਰ ਨਹ ਹੋਊ ॥
He Himself is the One; there shall never be any other.
(ਆਪਣੇ ਵਰਗਾ) ਉਹ ਆਪ ਹੀ ਆਪ ਹੈ (ਉਸ ਵਰਗਾ) ਹੋਰ ਕੋਈ ਨਹੀਂ।
ਹੋਵਨਹਾਰੁ ਹੋਤ ਸਦ ਆਇਆ ॥
He is now, He has been, and He shall always be.
ਸਦਾ ਤੋਂ ਹੀ ਉਹ ਪ੍ਰਭੂ ਹੋਂਦ ਵਾਲਾ ਚਲਿਆ ਆ ਰਿਹਾ ਹੈ, ਹੋਵਨਹਾਰੁ = ਹੋਂਦ ਵਾਲਾ।
ਉਆ ਕਾ ਅੰਤੁ ਨ ਕਾਹੂ ਪਾਇਆ ॥
No one has ever found His limit.
ਕਿਸੇ ਨੇ ਉਸ (ਦੀ) ਹਸਤੀ ਦਾ ਅਖ਼ੀਰਲਾ ਬੰਨਾ ਨਹੀਂ ਲੱਭਾ। ਕਾਹੂ = ਕਿਸੇ ਨੇ ਭੀ।
ਕੀਟ ਹਸਤਿ ਮਹਿ ਪੂਰ ਸਮਾਨੇ ॥
In the ant and in the elephant, He is totally pervading.
ਕੀੜੀ ਤੋਂ ਲੈ ਕੇ ਹਾਥੀ ਤਕ ਸਭ ਵਿਚ ਪੂਰਨ ਤੌਰ ਤੇ ਪ੍ਰਭੂ ਵਿਆਪਕ ਹੈ। ਕੀਟ = ਕੀੜੀ। ਹਸਤਿ = ਹਾਥੀ।
ਪ੍ਰਗਟ ਪੁਰਖ ਸਭ ਠਾਊ ਜਾਨੇ ॥
The Lord, the Primal Being, is known by everyone everywhere.
ਉਹ ਸਰਬ-ਵਿਆਪਕ ਪਰਮਾਤਮਾ ਹਰ ਥਾਂ ਪ੍ਰਤੱਖ ਜਾਪ ਰਿਹਾ ਹੈ।
ਜਾ ਕਉ ਦੀਨੋ ਹਰਿ ਰਸੁ ਅਪਨਾ ॥
That one, unto whom the Lord has given His Love
ਜਿਸ ਬੰਦੇ ਨੂੰ ਪ੍ਰਭੂ ਨੇ ਆਪਣੇ ਨਾਮ ਦਾ ਸੁਆਦ ਬਖ਼ਸ਼ਿਆ ਹੈ,
ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥
- O Nanak, that Gurmukh chants the Name of the Lord, Har, Har. ||12||
ਹੇ ਨਾਨਕ! ਉਹ ਬੰਦਾ ਗੁਰੂ ਦੀ ਸਰਨ ਪੈ ਕੇ ਸਦਾ ਉਸ ਨੂੰ ਜਪਦਾ ਹੈ ॥੧੨॥