ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸ਼ਾਹੀ।
ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥
Everyone belongs to our Lord and Master. Everyone came from Him.
ਹਰੇਕ ਜੀਵ ਖਸਮ-ਪ੍ਰਭੂ ਦਾ ਹੈ, ਖਸਮ-ਪ੍ਰਭੂ ਤੋਂ ਹਰੇਕ ਜੀਵ ਪੈਦਾ ਹੁੰਦਾ ਹੈ; ਸਭੁ ਕੋ = ਹਰੇਕ ਜੀਵ। ਖਸਮਹੁ = ਖਸਮ ਤੋਂ।
ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥
Only by realizing the Hukam of His Command, is Truth obtained.
ਜਦੋਂ ਜੀਵ ਖਸਮ ਦਾ ਹੁਕਮ ਪਛਾਣਦਾ ਹੈ ਤਾਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ (ਖਸਮ)। ਕੋਇ = ਕੋਈ ਜੀਵ।
ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥
The Gurmukh realizes his own self; no one appears evil to him.
ਜੇ ਗੁਰੂ ਦੇ ਹੁਕਮ ਤੇ ਤੁਰ ਕੇ ਆਪੇ ਦੀ ਸੂਝ ਹੋ ਜਾਏ ਤਾਂ (ਜਗਤ ਵਿਚ) ਕੋਈ ਜੀਵ ਭੈੜਾ ਨਹੀਂ ਲੱਗਦਾ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ।
ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥
O Nanak, the Gurmukh meditates on the Naam, the Name of the Lord. Fruitful is his coming into the world. ||1||
ਹੇ ਨਾਨਕ! (ਜਗਤ ਵਿਚ) ਪੈਦਾ ਹੋਇਆ ਉਹ ਜੀਵ ਸੁਖੀ ਜੀਵਨ ਵਾਲਾ ਹੁੰਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਦਾ ਹੈ ॥੧॥ ਧਿਆਈਐ = ਸਿਮਰੀਏ। ਸਹਿਲਾ = ਸੌਖਾ, ਸੁਖੀ ਜੀਵਨ ਵਾਲਾ। ਸੋਇ = ਉਹ ਮਨੁੱਖ ॥੧॥