ਬਿਲਾਵਲੁ ॥
Bilaaval:
ਬਿਲਾਵਲ।
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
The illusion of birth and death is gone; I lovingly focus on the Lord of the Universe.
(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਭ੍ਰਮੁ = ਭਰਮ, ਭਟਕਣਾ, ਗੇੜ। ਗਇਆ = ਮੁੱਕ ਗਿਆ। ਲਿਵ = ਲਗਨ।
ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥
In my life, I am absorbed in deep silent meditation; the Guru's Teachings have awakened me. ||1||Pause||
ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ॥੧॥ ਰਹਾਉ ॥ ਸੁੰਨਿ = ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ, ਅਫੁਰ ਅਵਸਥਾ ਵਿਚ। ਸਾਖੀ = ਸਿੱਖਿਆ ਦੀ ਰਾਹੀਂ। ਗੁਰ ਸਾਖੀ = ਸਤਿਗੁਰੂ ਦੀ ਸਿੱਖਿਆ ਨਾਲ। ਜਾਗੀ = (ਬੁੱਧ) ਜਾਗ ਪਈ ਹੈ ॥੧॥ ਰਹਾਉ ॥
ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥
The sound made from bronze, that sound goes into the bronze again.
ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। ਕਾਸੀ = ਕੈਂਹ (ਦਾ ਭਾਂਡਾ)। ਧੁਨਿ = ਅਵਾਜ਼। ਜਾਈ = ਲੀਨ ਹੋ ਜਾਂਦੀ ਹੈ।
ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥
But when the bronze is broken, O Pandit, O religious scholar, where does the sound go then? ||1||
ਹੇ ਪੰਡਿਤ! (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ॥੧॥ ਕਾਸੀ ਫੂਟੀ = ਕੈਂਹ ਦਾ ਭਾਂਡਾ ਟੁੱਟਿਆਂ। ਪੰਡਿਤਾ = ਹੇ ਪੰਡਿਤ! ਕਹਾਂ = ਕਿੱਥੇ? {ਨੋਟ: ਕੈਂਹ ਦੇ ਭਾਂਡੇ ਨੂੰ ਠਣਕਾਰੀਏ ਤਾਂ ਇਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ ਠੋਕਰਨਾ ਛੱਡ ਦੇਈਏ ਤਾਂ ਅਵਾਜ਼ ਭੀ ਮੁੱਕ ਜਾਂਦੀ ਹੈ। ਪਰ ਜਦੋਂ ਭਾਂਡਾ ਟੁੱਟ ਜਾਏ, ਤਾਂ ਠਣਕਾਇਆਂ ਭੀ ਉਹ ਅਵਾਜ਼ ਨਹੀਂ ਨਿਕਲਦੀ। ਸਰੀਰ ਦਾ ਮੋਹ (ਦੇਹ-ਅੱਧਿਆਸ) ਮਾਨੋ, ਕੈਂਹ ਦਾ ਭਾਂਡਾ ਹੈ, ਜਿਤਨਾ ਚਿਰ ਦੇਹ-ਅੱਧਿਆਸ ਮਨੁੱਖ ਦੇ ਅੰਦਰ ਕਾਇਮ ਰਹਿੰਦਾ ਹੈ, ਦੁਨੀਆ ਦੇ ਪਦਾਰਥ ਗਿਆਨ-ਇੰਦ੍ਰਿਆਂ ਨੂੰ ਠੋਕਰਾਂ ਲਾਉਂਦੇ ਹਨ, ਤੇ ਮਨ ਵਿਚੋਂ ਤ੍ਰਿਸ਼ਨਾ ਦੀ ਸੁਰ ਛਿੜੀ ਹੀ ਰਹਿੰਦੀ ਹੈ। ਪਰ ਜਦੋਂ ਸਰੀਰ ਦਾ ਮੋਹ ਮੁੱਕ ਜਾਏ, ਨਾਹ ਕੋਈ ਪਦਾਰਥ ਇੰਦ੍ਰਿਆਂ ਨੂੰ ਪ੍ਰੇਰ ਸਕਦਾ ਹੈ, ਨਾਹ ਕੋਈ ਠੋਕਰ ਵੱਜਦੀ ਹੈ, ਤੇ ਨਾਹ ਹੀ ਅੰਦਰ ਤ੍ਰਿਸ਼ਨਾ ਦਾ ਰਾਗ ਛਿੜਦਾ ਹੈ। ਫਿਰ, ਪਤਾ ਨਹੀਂ ਉਹ ਰਾਗ ਕਿੱਥੇ ਜਾ ਸਮਾਉਂਦਾ ਹੈ} ॥੧॥
ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥
I gaze upon the world, the confluence of the three qualities; God is awake and aware in each and every heart.
(ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਤ੍ਰਿਕੁਟੀ = {Skt. ਤ੍ਰਿ-ਕੁਟੀ। ਤ੍ਰਿ = ਤਿੰਨ। ਕੁਟੀ = ਡਿੰਗੀਆਂ ਲਕੀਰਾਂ} ਤਿੰਨ ਵਿੰਗੀਆਂ ਲਕੀਰਾਂ ਜੋ ਮਨੁੱਖ ਦੇ ਮੱਥੇ ਉੱਤੇ ਪੈ ਜਾਂਦੀਆਂ ਹਨ। ਜਿਵੇਂ ਸੰਸਕ੍ਰਿਤ ਲਫ਼ਜ਼ "ਨਿਕਟੀ" ਤੋਂ ਪੰਜਾਬੀ ਲਫ਼ਜ਼ "ਨੇੜੇ" ਬਣ ਗਿਆ ਹੈ; ਜਿਵੇਂ ਲਫ਼ਜ਼ "ਕਟਕ" ਤੋਂ "ਕੜਾ" ਬਣ ਗਿਆ ਹੈ, ਤਿਵੇਂ, ਸੰਸਕ੍ਰਿਤ ਲਫ਼ਜ਼ "ਤ੍ਰਿਕੁਟੀ" ਤੋਂ ਪੰਜਾਬੀ ਲਫ਼ਜ਼ ਹੈ "ਤ੍ਰਿਊੜੀ।" ਮਨੁੱਖ ਦੇ ਮੱਥੇ ਉੱਤੇ 'ਤ੍ਰਿਊੜੀ, ਤਦੋਂ ਹੀ ਪੈਂਦੀ ਹੈ, ਜਦੋਂ ਇਸ ਦੇ ਮਨ ਵਿਚ ਖਿੱਝ ਹੋਵੇ। ਸੋ, 'ਤਿਕੁਟੀ ਵਿੰਨ੍ਹਣ' ਦਾ ਭਾਵ ਹੈ 'ਮਨ ਵਿਚੋਂ ਖਿੱਝ ਮੁਕਾਉਣੀ'। ਇਸ ਵਿਚ ਕੋਈ ਸ਼ੱਕ ਨਹੀਂ ਕਿ ਲਫ਼ਜ਼ 'ਤ੍ਰਿਕੁਟੀ' ਜੋਗੀਆਂ ਵਿਚ ਵਰਤਿਆ ਜਾਂਦਾ ਹੈ, ਪਰ ਇਹ ਜ਼ਰੂਰੀ ਨਹੀਂ ਕਿ ਕਬੀਰ ਜੀ ਦੀ ਬਾਣੀ ਵਿਚ ਭੀ ਇਹ ਉਸੇ ਭਾਵ ਵਿਚ ਹੋਵੇ। ਸਿਰਫ਼ ਇਸ ਲਫ਼ਜ਼ ਦੀ ਵਰਤੋਂ ਤੋਂ ਇਹ ਅੰਦਾਜ਼ਾ ਲਾਉਣਾ ਗ਼ਲਤ ਹੈ ਕਿ ਕਬੀਰ ਜੀ ਪ੍ਰਾਣਾਯਾਮ ਕਰਦੇ ਸਨ। ਜੇ ਅਸਾਂ ਅਜਿਹੀ ਹੀ ਕਸਵੱਟੀ ਵਰਤੀ, ਤਾਂ ਗੁਰੂ ਨਾਨਕ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਸਾਹਿਬ ਜੀ ਨੂੰ ਅਸੀਂ ਅੰਞਾਣਪੁਣੇ ਵਿਚ ਪ੍ਰਾਣਾਯਾਮ ਕਰਨ ਦੇ ਹਾਮੀ ਕਹਿ ਬੈਠਾਂਗੇ। ਸੰਧਿ = ਵਿੰਨ੍ਹ ਕੇ, ਫੋੜ ਕੇ, ਨਾਸ ਕਰ ਕੇ। ਘਟ ਹੂ ਘਟ = ਹਰੇਕ ਘਟ ਵਿਚ।
ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥
Such is the understanding revealed to me; within my heart, I have become a detached renunciate. ||2||
ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ॥੨॥ ਸਮਾਚਰੀ = ਪੈਦਾ ਹੋਈ, ਉਪਜੀ ਹੈ। ਤਿਆਗੀ = ਮਾਇਆ ਤੋਂ ਉਪਰਾਮ, ਮੋਹ ਤੋਂ ਰਹਿਤ ॥੨॥
ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥
I have come to know my own self, and my light has merged in the Light.
ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਆਪ ਤੇ = ਅੰਦਰੋਂ ਹੀ। ਤੇਜੁ = ਪ੍ਰਭੂ ਦੀ ਜੋਤ।
ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
Says Kabeer, now I know the Lord of the Universe, and my mind is satisfied. ||3||11||
ਕਬੀਰ ਆਖਦਾ ਹੈ- ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ॥੩॥੧੧॥ ਮਾਨਾ = ਪਤੀਜ ਗਿਆ ਹੈ ॥੩॥੧੧॥