ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ

One, within whose mind it abides, and who listens to it with love

ਜਿਸ ਮਨੁੱਖ ਦੇ ਮਨ ਵਿਚ (ਨਾਮ) ਵੱਸਦਾ ਹੈ ਜੋ ਪ੍ਰੀਤ ਲਾ ਕੇ (ਨਾਮ) ਸੁਣਦਾ ਹੈ,

ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ

that humble person consciously remembers the Lord God.

ਉਸ ਨੂੰ ਪ੍ਰਭੂ ਚੇਤੇ ਆਉਦਾ ਹੈ।

ਜਨਮ ਮਰਨ ਤਾ ਕਾ ਦੂਖੁ ਨਿਵਾਰੈ

The pains of birth and death are removed.

ਉਸ ਮਨੁੱਖ ਦਾ ਜੰਮਣ ਮਰਨ ਦਾ ਕਸ਼ਟ ਕੱਟਿਆ ਜਾਂਦਾ ਹੈ,

ਦੁਲਭ ਦੇਹ ਤਤਕਾਲ ਉਧਾਰੈ

The human body, so difficult to obtain, is instantly redeemed.

ਉਹ ਇਸ ਦੁਰਲੱਭ ਮਨੁੱਖਾ-ਸਰੀਰ ਨੂੰ ਉਸ ਵੇਲੇ (ਵਿਕਾਰਾਂ ਵਲੋਂ) ਬਚਾ ਲੈਂਦਾ ਹੈ। ਤਤਕਾਲ = {Skt. तद्-कालं तत्कालं = instantly 2. at that time} ਉਸ ਵੇਲੇ।

ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ

Spotlessly pure is his reputation, and ambrosial is his speech.

ਉਸ ਦੀ ਬੇ-ਦਾਗ਼ ਸੋਭਾ ਤੇ ਉਸ ਦੀ ਬਾਣੀ (ਨਾਮ-) ਅੰਮ੍ਰਿਤ ਨਾਲ ਭਰਪੂਰ ਹੁੰਦੀ ਹੈ, ਤਾ ਕੀ ਬਾਨੀ = ਉਸ ਮਨੁੱਖ ਦੇ ਬਚਨ।

ਏਕੁ ਨਾਮੁ ਮਨ ਮਾਹਿ ਸਮਾਨੀ

The One Name permeates his mind.

(ਕਿਉਂਕਿ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਹੀ ਵੱਸਿਆ ਰਹਿੰਦਾ ਹੈ।

ਦੂਖ ਰੋਗ ਬਿਨਸੇ ਭੈ ਭਰਮ

Sorrow, sickness, fear and doubt depart.

ਦੁੱਖ, ਰੋਗ, ਡਰ ਤੇ ਵਹਮ ਉਸ ਦੇ ਨਾਸ ਹੋ ਜਾਂਦੇ ਹਨ।

ਸਾਧ ਨਾਮ ਨਿਰਮਲ ਤਾ ਕੇ ਕਰਮ

He is called a Holy person; his actions are immaculate and pure.

ਉਸ ਦਾ ਨਾਮ 'ਸਾਧ' ਪੈ ਜਾਂਦਾ ਹੈ ਤੇ ਉਸ ਦੇ ਕੰਮ (ਵਿਕਾਰਾਂ ਦੀ) ਮੈਲ ਤੋਂ ਸਾਫ਼ ਹੁੰਦੇ ਹਨ। ਕਰਮ = ਕੰਮ।

ਸਭ ਤੇ ਊਚ ਤਾ ਕੀ ਸੋਭਾ ਬਨੀ

His glory becomes the highest of all.

ਸਭ ਤੋਂ ਉੱਚੀ ਸੋਭਾ ਉਸ ਨੂੰ ਮਿਲਦੀ ਹੈ।

ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥

O Nanak, by these Glorious Virtues, this is named Sukhmani, Peace of mind. ||8||24||

ਹੇ ਨਾਨਕ! ਇਸ ਗੁਣ ਦੇ ਕਾਰਣ (ਪ੍ਰਭੂ ਦਾ) ਨਾਮ ਸੁਖਾਂ ਦੀ ਮਣੀ ਹੈ (ਭਾਵ, ਸਰਬੋਤਮ ਸੁਖ ਹੈ) ॥੮॥੨੪॥ ਇਹ ਗੁਣਿ = ਇਸ ਗੁਣ ਦੇ ਕਾਰਣ। ਸੁਖਮਨੀ = ਸੁਖਾਂ ਦੀ ਮਣੀ। ਦੇਹ = ਸਰੀਰ ॥੮॥